12.71C Vancouver
ADS

Sep 26, 2024 1:25 PM - The Canadian Press

ਫਰਾਂਸ ਦੇ ਰਾਸ਼ਟਰਪਤੀ ਦੇ ਕੈਨੇਡਾ ਦੌਰੇ 'ਤੇ ਮੈਕਰੋਨ ਅਤੇ ਟਰੂਡੋ ਦੀ ਮੁਲਾਕਾਤ

Share On
macron-trudeau-meet-as-french-president-visits-canada
The two leaders will hold more formal meetings Thursday in Ottawa and Montreal. (Photo: The Canadian Press)

ਪੀ.ਐੱਮ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਔਟਵਾ ਸਥਿਤ ਆਪਣੀ ਰਿਹਾਇਸ਼ 'ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੂੰ ਪ੍ਰਾਈਵੇਟ ਡਿਨਰ ਦਿੱਤਾ ਅਤੇ ਉਨ੍ਹਾਂ ਦਾ ਕੈਨੇਡਾ ਦੌਰੇ ਦਾ ਸਵਾਗਤ ਕੀਤਾ।

ਮੈਕਰੋਨ ਦਾ ਇਹ ਦੂਜਾ ਕੈਨੇਡਾ ਦੌਰਾ ਹੈ। ਦੋਵੇਂ ਲੀਡਰਸ ਅੱਜ ਓਟਵਾ ਅਤੇ ਮਾਂਟਰੀਅਲ ਵਿਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਕਰਨਗੇ, ਇਨ੍ਹਾਂ ਵਿਚ ਪ੍ਰਮੁੱਖ ਗੱਲਬਾਤ ਯੂਕਰੇਨ, ਗਲਤ ਜਾਣਕਾਰੀ ਅਤੇ ਆਰਟੀਫਿਸ਼ੀਅਲ ਇੰਟੈਲਿਜੇੰਸ 'ਤੇ ਹੋਵੇਗੀ। ਉੱਥੇ ਹੀ, ਦੋਵੇਂ ਲੀਡਰਸ ਵਲੋਂ ਆਪਣੇ ਸਾਮਾਨ ਰਾਜਨੀਤਕ ਹਾਲਾਤ 'ਤੇ ਵੀ ਚਰਚਾ ਕਰਨ ਦੀ ਉਮੀਦ ਹੈ ਕਿਉਂਕਿ ਦੋਵੇਂ ਸਿਆਸਤਦਾਨ ਆਪਣੇ ਵੋਟਰ ਵਿਚ ਗੈਰ-ਪ੍ਰਸਿੱਧ ਹੋ ਗਏ ਹਨ। ਮੈਕਰੋਨ ਟਰੂਡੋ ਦੇ ਕੈਨੇਡਾ ਵਿਚ ਸੱਤਾ ਸੰਭਾਲਣ ਦੇ ਦੋ ਸਾਲ ਬਾਅਦ 2017 ਵਿਚ ਫਰਾਂਸ ਦੇ ਰਾਸ਼ਟਰਪਤੀ ਚੁਣੇ ਗਏ ਸਨ ਅਤੇ ਉਦੋਂ ਤੋਂ ਦੋਹਾਂ ਦੀ ਅਕਸਰ ਤੁਲਨਾ ਕੀਤੀ ਜਾਂਦੀ ਰਹੀ ਹੈ। ਟਰੂਡੋ ਅਤੇ ਮੈਕਰੋਨ ਅਗਲੇ ਹਫਤੇ ਫਰਾਂਸ ਵਿਚ ਫ੍ਰੈਂਕੋਫੋਨੀ ਸੰਮੇਲਨ ਵਿਚ ਵੀ ਮੁਲਾਕਾਤ ਕਰਨਗੇ।

ਇਸ ਤੋਂ ਪਹਿਲਾਂ ਇਹ ਦੋਵੇਂ ਲੀਡਰਸ ਇਸ ਹਫਤੇ ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਵਿਚ ਸ਼ਾਮਲ ਹੋਣ ਲਈ ਨਿਊਯਾਰਕ ਸਿਟੀ ਵਿਚ ਇਕੱਠੇ ਸਨ, ਜਿੱਥੇ ਮੈਕਰੋਨ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੂੰ ਸੰਬੋਧਨ ਵਿਚ ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿਚ ਸਥਾਈ ਸੀਟ ਦਿੱਤੇ ਜਾਣ ਦਾ ਸਮਰਥਨ ਕੀਤਾ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link