18.06C Vancouver
ADS

Jun 8, 2026 4:01 PM - Connect Newsroom - Jasmine Singh with files from The Canadian Press

ਫਿਲੀਪੀਨਜ਼ ਦੇ ਮਿੰਡਾਨਾਓ ਨੇੜੇ 7.8 ਤੀਬਰਤਾ ਦਾ ਭੂਚਾਲ, 32 ਲੋਕਾਂ ਦੀ ਹੋਈ ਮੌਤ

Share On
magnitude-7-8-earthquake-strikes-near-mindanao-at-least-32-dead-as-tsunami-warnings-issued
Emergency responders assess damage following a powerful earthquake near Mindanao, Philippines, on June 8, 2026.(Photo: The Canadian Press)

ਫਿਲੀਪੀਨਜ਼ ਦੇ ਦੱਖਣੀ ਹਿੱਸੇ ਵਿੱਚ ਸਥਿਤ ਮਿੰਡਾਨਾਓ ਟਾਪੂ ਨੇੜੇ ਸੋਮਵਾਰ ਸਵੇਰੇ ਆਏ ਇੱਕ ਸ਼ਕਤੀਸ਼ਾਲੀ ਭੂਚਾਲ ਦੀ ਤੀਬਰਤਾ 7.8 ਮਾਪੀ ਗਈ। ਇਸ ਭੂਚਾਲ ਤੋਂ ਬਾਅਦ ਕਈ ਦੇਸ਼ਾਂ ਲਈ ਸੁਨਾਮੀ ਦੇ ਖਤਰੇ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਇਸ ਭੂਚਾਲ ਕਾਰਨ ਲਗਭਗ 32 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਕਈ ਸੂਬਿਆਂ ਵਿੱਚ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਲਗਭਗ ਦੋ ਦਰਜਨ ਲਾਪਤਾ ਹਨ, ਅਤੇ 10,000 ਨਿਵਾਸੀਆਂ ਨੂੰ ਪਹਿਲਾਂ ਹੀ ਬਾਹਰ ਕੱਢ ਲਿਆ ਗਿਆ ਹੈ। United States Geological Survey (USGS) ਅਨੁਸਾਰ, ਭੂਚਾਲ ਸੋਮਵਾਰ ਸਵੇਰੇ ਸਥਾਨਕ ਸਮੇਂ ਅਨੁਸਾਰ 7:40 ਵਜੇ ਦੇ ਕਰੀਬ ਆਇਆ। ਭੂਚਾਲ ਦੀ ਗਹਿਰਾਈ ਲਗਭਗ 33 ਕਿਲੋਮੀਟਰ ਦਰਜ ਕੀਤੀ ਗਈ।

ਝਟਕੇ ਇੰਨੇ ਤੇਜ਼ ਸਨ ਕਿ Mindanao ਤੋਂ ਇਲਾਵਾ ਫਿਲੀਪੀਨਜ਼ ਦੇ ਇੱਕ ਦਰਜਨ ਤੋਂ ਵੱਧ ਸੂਬਿਆਂ ਵਿੱਚ ਮਹਿਸੂਸ ਕੀਤੇ ਗਏ। ਇੱਥੋਂ ਤੱਕ ਕਿ Indonesian ਦੇ Sulawesi island 'ਤੇ ਸਥਿਤ Manado ਸ਼ਹਿਰ, ਜੋ ਭੂਚਾਲ ਦੇ ਕੇਂਦਰ ਤੋਂ ਕਰੀਬ 420 ਕਿਲੋਮੀਟਰ ਦੂਰ ਹੈ, ਵਿੱਚ ਵੀ ਕੰਪਨ ਮਹਿਸੂਸ ਕੀਤੀ ਗਈ। ਅਧਿਕਾਰੀ ਪ੍ਰਭਾਵਿਤ ਖੇਤਰਾਂ ਵਿੱਚ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਅਤੇ ਲੋਕਾਂ ਨੂੰ ਤੱਟੀ ਇਲਾਕਿਆਂ ਤੋਂ ਦੂਰ ਰਹਿਣ ਅਤੇ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link