14.94C Vancouver
ADS

Oct 26, 2023 6:05 PM - The Canadian Press

ਮੇਨ ਮਾਸ ਸ਼ੂਟਿੰਗ: ਸੀਬੀਐਸਏ ਨੇ ਸ਼ੱਕੀ ਬਾਰੇ ਜਾਰੀ ਕੀਤਾ ਅਲਰਟ

Share On
maine-mass-shooting-cbsa-issues-alert-about-suspect
A police bulletin identified the suspect as 40-year-old Robert Card, a firearms instructor believed to be in the U.S. Army Reserve and assigned to a training facility in Saco, Maine. (Photo: The Canadian Press)

ਕੈਨੇਡਾ ਬਾਰਡਰ ਸਰਵਿਸੇਜ਼ ਏਜੰਸੀ ਨੇ ਕੈਨੇਡਾ-ਅਮਰੀਕਾ ਸਰਹੱਦ 'ਤੇ ਤਾਇਨਾਤ ਆਪਣੇ ਅਧਿਕਾਰੀਆਂ ਲਈ ਅਲਰਟ ਜਾਰੀ ਕੀਤਾ ਹੈ।

ਏਜੰਸੀ ਨੇ ਕਿਹਾ ਕਿ ਇੱਕ ਹਥਿਆਰਬੰਦ ਅਤੇ ਖ਼ਤਰਨਾਕ ਸ਼ੱਕੀ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ, ਜੋ ਕਿ ਅਮਰੀਕਾ ਦੇ ਸੂਬੇ ਮੇਨ ਦੇ ਲੁਈਸਟਨ ਸ਼ਹਿਰ 'ਚ 18 ਲੋਕਾਂ ਨੂੰ ਗੋਲੀ ਮਾਰਨ ਤੋਂ ਬਾਅਦ ਭੱਜਾ ਹੋਇਆ।

ਇਹ ਗੋਲੀਬਾਰੀ ਬੁੱਧਵਾਰ ਰਾਤ ਨਿਊ ਬਰੰਜ਼ਵਿਕ ਸਰਹੱਦ ਦੇ ਦੱਖਣ-ਪੱਛਮ ਵਿੱਚ 260 ਕਿਲੋਮੀਟਰ ਦੂਰ ਲੁਈਸਟਨ ਵਿੱਚ ਹੋਈ।

ਪੁਲਿਸ ਨੇ ਬੁਲੇਟਿਨ ਜਾਰੀ ਕਰਕੇ ਕਿਹਾ ਕਿ ਸ਼ੱਕੀ ਦਾ ਨਾਮ ਰੌਬਰਟ ਕਾਰਡ ਹੈ।

40 ਸਾਲ ਦਾ ਰੌਬਰਟ ਯੂ ਐੱਸ ਆਰਮੀ ਰਿਜ਼ਰਵ ਸਹੂਲਤ ਵਿੱਚ ਹਥਿਆਰਾਂ ਦੇ ਇੰਸਟ੍ਰਕਟਰ ਦੇ ਤੌਰ 'ਤੇ ਟ੍ਰੇਨਿੰਗ ਪ੍ਰਦਾਨ ਕਰਦਾ ਰਿਹਾ।

ਉਨ੍ਹਾਂ ਦਾ ਮੰਨਣਾ ਹੈ ਕਿ ਉਹ ਹਥਿਆਰਬੰਦ ਅਤੇ ਖ਼ਤਰਨਾਕ ਹੈ।

ਰੌਬਰਟ ਦੀ ਤਲਾਸ਼ ਜਾਰੀ ਹੈ।

ਦੱਖਣੀ ਮੇਨ ਦੇ ਵਸਨੀਕਾਂ ਨੂੰ ਆਪਣੇ ਦਰਵਾਜ਼ੇ ਬੰਦ ਕਰਨ ਅਤੇ ਘਰ ਦੇ ਅੰਦਰ ਰਹਿਣ ਲਈ ਕਿਹਾ ਗਿਆ।

CBSA ਦਾ ਕਹਿਣਾ ਹੈ ਕਿ ਉਹ ਕੈਨੇਡਾ ਦੀਆਂ ਸਰਹੱਦਾਂ ਨੂੰ ਕਿਸੇ ਵੀ ਖਤਰੇ ਜਾਂ ਗੈਰ-ਕਾਨੂੰਨੀ ਦਾਖਲੇ ਦੀ ਕੋਸ਼ਿਸ਼ ਤੋਂ ਬਚਾਉਣ ਲਈ ਯੂਐਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਅਤੇ RCMP ਸਮੇਤ ਕੈਨੇਡੀਅਨ ਅਤੇ ਯੂਐੱਸ ਕਾਨੂੰਨ ਲਾਗੂ ਕਰਨ ਵਾਲੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੇ ਹਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link