20.09C Vancouver
ADS

Sep 2, 2022 4:48 PM - ANI

ਸ਼੍ਰੋਮਣੀ ਅਕਾਲੀ ਦਲ 'ਚ ਵੱਡੇ ਬਦਲਾਅ, 'ਇਕ ਪਰਿਵਾਰ-ਇਕ ਟਿਕਟ' ਨਿਯਮ ਹੋਵੇਗਾ ਲਾਗੂ

Share On
major-changes-in-akali-dal-brings-one-family-one-ticket-policy
Shiromani Akali Dal President Sukhbir Singh Badal (Photo : ANI)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਪਾਰਟੀ ਵਿਚ ਵੱਡੇ ਬਦਲਾਅ ਦੇ ਐਲਾਨ ਕੀਤੇ ਹਨ। ਪਾਰਟੀ ਨੇ ਨੌਜਵਾਨਾਂ ਅਤੇ ਔਰਤਾਂ ਦੇ ਨਾਲ-ਨਾਲ ਸਮਾਜ ਦੇ ਹੋਰ ਵਰਗਾਂ ਨੂੰ ਵਧੇਰੇ ਸਥਾਨ ਦੇਣ ਦਾ ਫੈਸਲਾ ਕੀਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਦਾ ਹੇਠਾਂ ਤੋਂ ਲੈ ਕੇ ਉੱਪਰ ਤੱਕ ਦਾ ਸੰਗਠਨਾਤਮਕ ਢਾਂਚਾ ਚੋਣ ਪ੍ਰਣਾਲੀ ਰਾਹੀਂ ਸਥਾਪਿਤ ਕੀਤਾ ਜਾਵੇਗਾ। ਇਸ ਲਈ ਇੱਕ ਸੈਂਟਰਲ ਇਲੈਕਸ਼ਨ ਬਾਡੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਗ਼ਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਲ-ਨਾਲ ਪੰਥ ਅਤੇ ਕੌਮ ਦੀ ਸੇਵਾ ਦਾ 102 ਸਾਲ ਪੁਰਾਣਾ ਰਿਕਾਰਡ ਰੱਖਣ ਵਾਲੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ, ਜੋ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਤੇ ਸੇਵਾ ਲਈ ਅੱਗੇ ਵੀ ਕੰਮ ਕਰਦੀ ਰਹੇਗੀ।

ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਹੁਣ ਤੋਂ ਇਕ ਪਰਿਵਾਰ ਇਕ ਟਿਕਟ ਦੇ ਸਿਧਾਂਤ 'ਤੇ ਚੱਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਬਣਨ 'ਤੇ ਜ਼ਿਲ੍ਹਾ ਅਤੇ ਸੂਬਾ ਪੱਧਰ 'ਤੇ ਪਾਰਟੀ ਵਰਕਰਾਂ ਨੂੰ ਚੇਅਰਮੈਨੀਆਂ ਦਿੱਤੀਆਂ ਜਾਣਗੀਆਂ ਅਤੇ ਇਨ੍ਹਾਂ ਅਹੁਦਿਆਂ ਲਈ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਹੀਂ ਨਿਯੁਕਤ ਕੀਤਾ ਜਾਵੇਗਾ। ਇਸ ਦਾ ਉਦੇਸ਼ ਵਰਕਰਾਂ ਨੂੰ ਵੱਧ ਤੋਂ ਵੱਧ ਮੌਕੇ ਦੇਣਾ ਅਤੇ ਉਨ੍ਹਾਂ ਨੂੰ ਅਗਲੀ ਪੀੜ੍ਹੀ ਦੇ ਨੇਤਾਵਾਂ ਵਜੋਂ ਤਿਆਰ ਕਰਨਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹੁਣ ਤੋਂ ਜ਼ਿਲ੍ਹਾ ਪ੍ਰਧਾਨ ਚੋਣਾਂ ਨਹੀਂ ਲੜਨਗੇ।

ਸੁਖਬੀਰ ਬਾਦਲ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ 50 ਫੀਸਦੀ ਸੀਟਾਂ 50 ਸਾਲ ਤੋਂ ਘੱਟ ਉਮਰ ਦੇ ਪਾਰਟੀ ਵਰਕਰਾਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link