14.32C Vancouver
ADS

Oct 5, 2025 10:40 PM - Connect Newsroom - Pervez Sandhu

ਸਰੀ 'ਚ ਕਿਲਮੋਰ ਕ੍ਰੀਸੈਂਟ ਕੋਲ ਵੱਡੀ ਪੁਲਿਸ ਕਾਰਵਾਈ, ਮਲਟੀਪਲ ਗ੍ਰਿਫਤਾਰੀਆਂ ਦੀ ਜਾਣਕਾਰੀ

Share On
major-police-operation-near-kilmore-crescent-area-in-surrey-sps-confirms-multiple-arrests
Police cruisers surround a house in the Kilmore Crescent area. (Photo - Connect News)

ਅੱਜ ਸਰੀ 'ਚ 152 ਸਟ੍ਰੀਟ ਅਤੇ 60 ਐਵੀਨਿਊ ਦੇ ਨੇੜ ਕਿਲਮੋਰ ਕ੍ਰੀਸੈਂਟ ਦੇ ਇਲਾਕੇ 'ਚ ਵੱਡੀ ਪੁਲਿਸ ਕਾਰਵਾਈ ਵੇਖਣ ਨੂੰ ਮਿਲੀ।

ਇਸ ਦੌਰਾਨ ਇਲਾਕੇ 'ਚ ਸਥਿਤ ਇੱਕ ਘਰ ਤਕ ਵੱਡੀ ਗਿਣਤੀ 'ਚ ਪੁਲਿਸ ਅਫਸਰਾਂ ਨੇ ਪਹੁੰਚ ਕੀਤੀ ਅਤੇ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਪੁਲਿਸ ਵੱਲੋਂ ਮਾਮਲੇ 'ਚ ਕੋਈ ਅਧਿਕਾਰਿਤ ਜਾਣਕਾਰੀ ਆਉਣੀ ਬਾਕੀ ਹੈ ਪਰ ਕੁਝ ਆਂਢ-ਗੁਆਂਢ ਦੇ ਲੋਕਾਂ ਨੇ ਕਨੈਕਟ ਐਫ.ਐਮ. ਦੀ ਟੀਮ ਨਾਲ ਗੱਲ ਕਰਦਿਆਂ ਦੱਸਿਆ ਕਿ ਘੱਟੋ-ਘੱਟ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਕਨੈਕਟ ਐਫ.ਐਮ. ਨੇ ਮਾਮਲੇ ਸੰਬੰਧੀ ਜਾਣਕਾਰੀ ਲਈ ਸਰੀ ਪੁਲਿਸ ਸਰਵਿਸ ਦੇ ਮੀਡੀਆ ਰਿਲੇਸ਼ਨਸ ਅਧਿਕਾਰੀ Sergeant Tige Pollock ਨਾਲ ਗੱਲਬਾਤ ਕੀਤੀ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਅਜੇ ਵੀ ਪ੍ਰਾਪਰਟੀ 'ਤੇ ਹੀ ਮੌਜੂਦ ਹੈ ਅਤੇ ਅਧਿਕਾਰਿਤ ਜਾਣਕਾਰੀ ਸੋਮਵਾਰ ਨੂੰ ਹੀ ਜਾਰੀ ਕੀਤੀ ਜਾਵੇਗੀ।

SPS operation in Surrey
Police cruisers surrounded a house in Surrey on Sunday (Oct. 5).

ਅਸੀਂ ਪੁੱਛਿਆ ਕਿ ਮੌਕੇ ਤੋਂ ਕਿੰਨੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤਾਂ ਉਨ੍ਹਾਂ ਆਖਿਆ ਕਿ ਮਲਟੀਪਲ ਅਰੈਸਟਸ ਹੋਈਆਂ ਹਨ ਪਰ ਕਿੰਨੇ ਲੋਕ ਗ੍ਰਿਫਤਾਰ ਹੋਏ ਹਨ, ਇਸ ਦੀ ਜਾਣਕਾਰੀ ਸਾਂਝੀ ਨਹੀਂ ਕੀਤੀ।

ਅਸੀਂ ਫਾਈਲ ਦੀ ਜਾਣਕਾਰੀ ਸੰਬੰਧੀ ਵੀ ਸਵਾਲ ਕੀਤੇ ਕਿ ਮਾਮਲਾ ਐਕਸਟੌਰਸ਼ਨਸ ਨਾਲ ਸੰਬੰਧਤ ਹੈ ਜਾਂ ਨਹੀਂ, ਪਰ ਸਾਰਜੈਂਟ ਪੋਲੌਕ ਨੇ ਇਸ 'ਤੇ ਵੀ ਅਧਿਕਾਰਿਤ ਰਿਲੀਜ ਦੀ ਉਡੀਕ ਕਰਨ ਦੀ ਸਲਾਹ ਦਿੱਤੀ।

SPS operation in Surrey
Police officers seen putting the tape around the house in Surrey.

ਇਲਾਕੇ 'ਚ ਕੁਝ ਮਹੀਨਿਆਂ ਤੋਂ ਰੈਨੋਵੇਸ਼ਨਸ ਸੰਬੰਧੀ ਕੰਮ 'ਚ ਜੁਟੇ ਇੱਕ ਵਿਅਕਤੀ ਨੂੰ ਕਨੈਕਟ ਐਫ.ਐਮ. ਦੀ ਟੀਮ ਨੇ ਪੁੱਛਿਆ ਕਿ ਉਨ੍ਹਾਂ ਮੌਕੇ 'ਤੇ ਕੀ ਵੇਖਿਆ।

ਵਿਅਕਤੀ ਦਾ ਕਹਿਣਾ ਸੀ ਕਿ ਬੀਤੇ ਕਰੀਬ 4 ਮਹੀਨਿਆਂ ਤੋਂ ਇਲਾਕੇ 'ਚ ਆਉਂਦੇ-ਜਾਂਦੇ ਕਦੀ ਮਹਿਸੂਸ ਨਹੀਂ ਹੋਇਆ ਸੀ ਕਿ ਇਥੇ ਇਸ ਪ੍ਰਕਾਰ ਦੇ ਵੱਡੇ ਪੁਲਿਸ ਆਪ੍ਰੇਸ਼ਨ ਦੀ ਲੋੜ ਪਵੇਗੀ।

ਉਨ੍ਹਾਂ ਆਖਿਆ ਕਿ ਪੁਲਿਸ ਵੱਡੀ ਗਿਣਤੀ 'ਚ ਪਹੁੰਚੀ ਸੀ ਅਤੇ ਇੰਨੀ ਪੁਲਿਸ ਵੇਖ ਉਹ ਹੈਰਾਨ ਸਨ।

ਇਸ ਵਿਅਕਤੀ ਦਾ ਕਹਿਣਾ ਸੀ ਕਿ ਆਮ ਤੌਰ 'ਤੇ ਇਹ ਇਲਾਕਾ ਬੇਹੱਦ ਸ਼ਾਂਤੀਪੂਰਨ ਜਾਪਦਾ ਸੀ ਅਤੇ ਇਥੇ ਇਸ ਪ੍ਰਕਾਰ ਦੀ ਪੁਲਿਸ ਕਾਰਵਾਈ ਦੀ ਲੋੜ ਸੋਚਣ 'ਤੇ ਮਜਬੂਰ ਕਰਦੀ ਹੈ ਕਿ ਆਖਿਰ ਸਰੀ 'ਚ ਕਿਹੜਾ ਇਲਾਕਾ ਸੁਰੱਖਿਅਤ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link