13.89C Vancouver
ADS

Nov 1, 2023 6:03 PM - The Canadian Press

ਕਾਰਬਨ ਟੈਕਸ ਚੋਣ ਨੂੰ ਲੈ ਕੇ ਪੀਅਰ ਪੌਲੀਐਵ ਨੇ ਟਰੂਡੋ ਨੂੰ ਦਿੱਤੀ ਚੁਣੌਤੀ

Share On
make-the-next-federal-vote-a-carbon-tax-election-poilievre-challenges-trudeau
Poilievre threw down the challenge in an address to his caucus this morning, where he chided the Liberals' decision to pause the levy only for home heating oil over the next three years. (Photo: The Canadian Press)

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਕਾਰਬਨ ਟੈਕਸ ਚੋਣ ਲਈ ਚੁਣੌਤੀ ਦਿੱਤੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਾਰਲੀਮੈਂਟ ਵਿੱਚ ਇਸ 'ਤੇ ਵੋਟਿੰਗ ਕਰਵਾਉਣਗੇ ਕਿ ਘਰੇਲੂ ਹੀਟਿੰਗ ਤੇਲ 'ਤੇ ਮਿਲੀ ਕਾਰਬਨ ਟੈਕਸ ਛੋਟ ਨੂੰ ਵਧਾ ਕੇ ਹੋਮ ਹੀਟਿੰਗ ਦੀਆਂ ਸਾਰੀਆਂ ਕਿਸਮਾਂ ਨੂੰ ਇਸ ਵਿੱਚ ਸ਼ਾਮਿਲ ਕੀਤਾ ਜਾਵੇ।

ਪੌਲੀਐਵ ਨੇ ਟਰੂਡੋ ਦੇ ਉਸ ਐਲਾਨ ਨਾਲ ਅਸਹਿਮਤੀ ਪ੍ਰਗਟਾਈ ਜਿਸ ਵਿੱਚ ਟਰੂਡੋ ਨੇ ਐਲਾਨ ਕੀਤਾ ਸੀ ਕਿ ਘਰੇਲੂ ਹੀਟਿੰਗ ਤੇਲ ਨੂੰ ਦੇਸ਼ ਭਰ ਵਿੱਚ ਅਗਲੇ ਤਿੰਨ ਸਾਲਾਂ ਲਈ ਕਾਰਬਨ ਟੈਕਸ ਤੋਂ ਛੋਟ ਦਿੱਤੀ ਜਾਵੇਗੀ।

ਟਰੂਡੋ ਨੇ ਇਹ ਐਲਾਨ ਆਪਣੇ ਐਟਲਾਂਟਿਕ ਕਾਕਸ ਦੇ ਮੈਂਬਰਾਂ ਨਾਲ ਕੀਤਾ ਸੀ ਕਿ ਪੇਂਡੂ ਵਸਨੀਕਾਂ ਨੂੰ ਕਾਰਬਨ ਟੈਕਸ ਛੋਟ ਭੁਗਤਾਨਾਂ ਵਿੱਚ 10 ਪ੍ਰਤੀਸ਼ਤ ਛੋਟ ਮਿਲਦੀ ਹੈ ਜੋ ਅਗਲੇ ਸਾਲ ਤੋ ਵਧਕੇ 20 ਪ੍ਰਤੀਸ਼ਤ ਹੋ ਜਾਵੇਗੀ।

ਹੁਣ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਵੱਲੋਂ ਇਸ ਮੁੱਦੇ 'ਤੇ ਟਰੂਡੋ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।

ਇਸਦੇ ਨਾਲ ਹੀ ਪ੍ਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਗੱਲ ਸਾਫ਼ ਕਰ ਦਿੱਤੀ ਹੈ ਕਿ ਕਾਰਬਨ ਕੀਮਤ ਸਿਸਟਮ ਵਿੱਚ ਹੋਰ ਕਿਸੇ ਵੀ ਕਿਸਮ ਦੀਆਂ ਛੋਟਾਂ ਨਹੀਂ ਦਿੱਤੀਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਦੇਸ਼ ਭਰ ਵਿੱਚ ਘਰੇਲੂ ਹੀਟਿੰਗ ਤੇਲ ਵਾਲੇ ਲੋਕਾਂ ਦਾ ਸਭ ਤੋਂ ਵੱਧ ਅਨੁਪਾਤ ਐਟਲਾਂਟਿਕ ਕੈਨੇਡਾ ਵਿੱਚ ਹੈ ਇਹ 40 ਪ੍ਰਤੀਸ਼ਤ ਘਰਾਂ ਵਿੱਚ ਵਰਤਿਆ ਜਾਂਦਾ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link