14.92C Vancouver
ADS

Jun 2, 2021 7:31 PM -

ਸਰੀ ਦੇ ਸ਼ਾਪਿੰਗ ਮਾਲ 'ਚ ਦੋ ਇਮਿਟੇਸ਼ਨ ਬੰਦੂਕਾਂ ਨਾਲ ਸ਼ੱਕੀ ਕਾਬੂ

Share On
male-arrested-with-two-imitation-firearms-in-surrey-mall
Quick response from Frontline officers lead to the arrest of a suspect with two imitation firearms in the Central City Shopping Centre in Surrey. (Photo - Surrey RCMP/Twitter)

ਸਰੀ ਦੇ ਸੈਂਟਰਲ ਸਿਟੀ ਸ਼ਾਪਿੰਗ ਸੈਂਟਰ ਤੋਂ ਇੱਕ ਸ਼ੱਕੀ ਕੋਲੋਂ 2 ਇਮਿਟੇਸ਼ਨ ਬੰਦੂਕਾਂ ਬਰਾਮਦ ਹੋਈਆਂ ਹਨ।

ਮਾਮਲਾ 30 ਮਈ ਦਾ ਹੈ।

ਸ਼ਾਮ ਕਰੀਬ 5.53 ਮਿੰਟ 'ਤੇ ਸਰੀ ਆਰ.ਸੀ.ਐਮ.ਪੀ. ਦੇ ਫਰੰਟਲਾਈਨ ਅਫ਼ਸਰਾਂ ਨੂੰ ਇੱਕ ਸ਼ੱਕੀ ਦੀ ਜਾਣਕਾਰੀ ਮਿਲੀ ਜਿਸ ਕੋਲ ਬੰਦੂਕ ਹੋਣ ਦੀ ਸੂਚਨਾ ਦਿੱਤੀ ਗਈ ਸੀ।

ਇਸ ਆਦਮੀ ਨੇ ਕਥਿਤ ਤੌਰ 'ਤੇ ਮਾਲ 'ਚ ਇੱਕ ਸਟੋਰ 'ਚ ਇੱਕ ਸਟਾਫ਼ ਮੈਂਬਰ ਅਤੇ ਕਸਟਮਰ ਨੂੰ ਵੀ ਧਮਕਾਇਆ ਸੀ ਅਤੇ ਫਿਰ ਦੌੜ ਗਿਆ ਸੀ।

ਸ਼ੱਕੀ ਦੀ ਪਛਾਣ ਕੋਡੀ ਡੋਹਰਟੀ ਵਜੋਂ ਹੋਈ ਹੈ।

ਇਸ ਦੀ ਉਮਰ 36 ਸਾਲ ਦੱਸੀ ਗਈ ਹੈ।

ਇਸ ਵਿਅਕਤੀ 'ਤੇ ਹਥਿਆਰ ਸੰਬੰਧੀ ਕਈ ਦੋਸ਼ ਲੱਗੇ ਹਨ।

ਸ਼ੱਕੀ ਦੀ ਜੁਡੀਸ਼ੀਅਲ ਜਸਟਿਸ ਸਾਹਮਣੇ ਪੇਸ਼ੀ ਤੋਂ ਬਾਅਦ, ਉਸ ਨੂੰ ਹਿਰਾਸਤ 'ਚ ਭੇਜ ਦਿੱਤਾ ਗਿਆ ਸੀ।

ਕਾਂਸਟੇਬਲ ਸਰਬਜੀਤ ਸੰਘਾ ਨੇ ਕਿਹਾ ਕਿ ਫਰੰਟਲਾਈਨ ਅਫ਼ਸਰਾਂ ਅਤੇ ਮਾਲ ਸਿਕਿਉਰਿਟੀ ਦੀ ਸਾਵਧਾਨੀ ਕਾਰਨ ਸ਼ੱਕੀ ਨੂੰ ਜਲਦੀ ਕਾਬੂ ਕੀਤਾ ਜਾ ਸਕਿਆ।

ਸਰੀ ਆਰ.ਸੀ.ਐਮ.ਪੀ. ਦੀ ਪ੍ਰੈਸ ਰਿਲੀਜ਼:

https://surrey.rcmp-grc.gc.ca/ViewPage.action?siteNodeId=2126&languageId=1&contentId=69752

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link