9.55C Vancouver
ADS

Jun 28, 2021 3:55 PM -

ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ਦੇ ਗਵਰਨਰ 'ਤੇ ਕੱਸਿਆ ਨਿਸ਼ਾਨਾ

Share On
mamata-attacks-bengal-governor-says-dhankhar-is-corrupt-man-chargesheeted-in-hawala-scandal
Mamata Bannerjee addressing the media/ ANI

ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ 'ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ ਉਹ ਇੱਕ ਭ੍ਰਿਸ਼ਟ ਵਿਅਕਤੀ ਹਨ ਜਿਨ੍ਹਾਂ ਦਾ ਨਾਮ 1996 ਵਿੱਚ ਹਵਾਲਾ ਜੈਨ ਮਾਮਲੇ ਵਿੱਚ ਚਾਰਜਸ਼ੀਟ ਕੀਤਾ ਗਿਆ ਸੀ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਰਾਜਪਾਲ (ਜਗਦੀਪ ਧਨਖੜ) ਇੱਕ ਭ੍ਰਿਸ਼ਟ ਆਦਮੀ ਹੈ। ਉਸ ਦਾ ਨਾਮ 1996 ਵਿੱਚ ਹਵਾਲਾ ਜੈਨ ਮਾਮਲੇ ਦੀ ਚਾਰਜਸ਼ੀਟ ਵਿੱਚ ਸੀ। ਉਸ ਦੇ ਖਿਲਾਫ ਕੇਸ ਵਿਚਾਰ ਅਧੀਨ ਹਨ। ਮੈਂ ਪੱਛਮੀ ਬੰਗਾਲ ਦੇ ਰਾਜਪਾਲ ਨੂੰ ਹਟਾਉਣ ਲਈ ਤਿੰਨ ਪੱਤਰ ਲਿਖੇ ਹਨ।"

ਖਾਸ ਗੱਲ ਇਹ ਹੈ ਕਿ ਹਵਾਲਾ ਘੁਟਾਲੇ, ਜਿਸ ਨੂੰ ਜੈਨ ਡਾਇਰੀਜ਼ ਕੇਸ ਵੀ ਕਿਹਾ ਜਾਂਦਾ ਹੈ, ਨੱਬੇ ਵਿਆਂ ਦੇ ਅੱਧ ਵਿਚ ਸੁਰਖੀਆਂ ਵਿਚ ਰਿਹਾ। ਇਹ ਮਾਮਲਾ ਸਿਆਸਤਦਾਨਾਂ ਵੱਲੋਂ ਹਵਾਲਾ ਦਲਾਲਾਂ, ਜਾਨੀ ਜੈਨ ਭਰਾਵਾਂ ਰਾਹੀਂ ਕਥਿਤ ਤੌਰ 'ਤੇ ਪੈਸੇ ਹੜੱਪਣ ਨਾਲ ਸਬੰਧਤ ਸੀ। ਇਹ ਘੁਟਾਲਾ 18 ਮਿਲੀਅਨ ਅਮਰੀਕੀ ਡਾਲਰ ਦਾ ਸੀ ਜਿਸ ਵਿੱਚ ਦੇਸ਼ ਦੇ ਕੁਝ ਪ੍ਰਮੁੱਖ ਸਿਆਸਤਦਾਨਾਂ ਦੇ ਨਾਮ ਸ਼ਾਮਲ ਸਨ।

ਜੁਲਾਈ 2019 ਵਿੱਚ ਰਾਜ ਵਿੱਚ ਨਿਯੁਕਤੀ ਤੋਂ ਬਾਅਦ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਲਗਾਤਾਰ ਝਗੜੇ ਵਿੱਚ ਸ਼ਾਮਲ ਰਹੇ ਹਨ।

ਬੈਨਰਜੀ ਨੇ ਧਨਖੜ 'ਤੇ ਪ੍ਰੋਟੋਕੋਲਾਂ ਦੀ ਉਲੰਘਣਾ ਕਰਨ ਅਤੇ ਸ਼ਾਸਨ ਵਿੱਚ ਦਖਲ ਅੰਦਾਜ਼ੀ ਦਾ ਦੋਸ਼ ਲਾਇਆ। ਦੂਜੇ ਪਾਸੇ, ਧਨਖੜ ਨੇ ਮੁੱਖ ਮੰਤਰੀ 'ਤੇ ਦੋਸ਼ ਲਾਇਆ ਹੈ ਕਿ ਉਹ ਆਪਣੇ ਸੰਵਿਧਾਨਕ ਕਰਤੱਵਾਂ ਦੀ ਪਾਲਣਾ ਨਹੀਂ ਕਰ ਰਹੇ। 2021 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਦੋਵਾਂ ਵਿਚਕਾਰ ਝਗੜਾ ਹੋਰ ਤੀਬਰ ਹੋ ਗਿਆ ਹੈ। ਬੈਨਰਜੀ ਨੇ ਕਈ ਮੌਕਿਆਂ 'ਤੇ ਦੋਸ਼ ਲਾਇਆ ਕਿ ਰਾਜਪਾਲ ਕੇਂਦਰ ਵਿੱਚ ਸੱਤਾਧਾਰੀ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link