17.47C Vancouver
ADS

Jun 11, 2025 12:09 PM - The Canadian Press

ਨਿਊਯਾਰਕ ਦੇ ਯਹੂਦੀ ਕੇਂਦਰ 'ਤੇ ਗੋਲੀਬਾਰੀ ਦੀ ਸਾਜ਼ਿਸ਼ ਰਚਣ ਵਾਲੇ ਵਿਅਕਤੀ ਨੂੰ ਕੀਤਾ ਗਿਆ ਅਮਰੀਕਾ ਹਵਾਲੇ

Share On
man-accused-of-plotting-shooting-at-new-york-jewish-centre-extradited-to-u-s
The Mounties said at the time he was in the process of planning a deadly attack targeting Jewish people in the U.S. and was facing charges in Canada.(Photo: The Canadian Press)

ਕੈਨੇਡਾ ਨੇ ਸਟੱਡੀ ਵੀਜ਼ਾ'ਤੇ ਆਏ ਪਾਕਿਸਤਾਨੀ ਨਾਗਰਿਕ ਨੂੰ ਨਿਊਯਾਰਕ ਦੇ ਯਹੂਦੀ ਕੇਂਦਰ 'ਤੇ ਸਮੂਹਿਕ ਗੋਲੀਬਾਰੀ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿਚ ਅਮਰੀਕਾ ਹਵਾਲੇ ਕਰ ਦਿੱਤਾ ਹੈ। ਆਰ.ਸੀ.ਐਮ.ਪੀ.ਨੇ ਪਿਛਲੇ ਸਾਲ ਸਤੰਬਰ ਵਿਚ ਕਿਊਬੈਕ ਵਿਚ ਮੁਹੰਮਦ ਸ਼ਾਹਜ਼ੇਬ ਖਾਨ ਨੂੰ ਗ੍ਰਿਫਤਾਰ ਕੀਤਾ ਸੀ।

ਆਰ.ਸੀ.ਐਮ.ਪੀ.ਨੇ ਉਸ ਸਮੇਂ ਕਿਹਾ ਸੀ ਕਿ ਉਹ ਅਮਰੀਕਾ ਵਿਚ ਯਹੂਦੀ ਭਾਈਚਾਰੇ ਦੇ ਲੋਕਾਂ 'ਤੇ ਵੱਡੇ ਹਮਲੇ ਦੀ ਯੋਜਨਾ ਵਿਚ ਸੀ। ਕੈਨੇਡਾ ਵਿਚ ਵੀ ਉਸ ਖਿਲਾਫ ਚਾਰਜ਼ਿਸ ਲਗਾਏ ਗਏ ਸਨ। ਅਮਰੀਕਾ ਵਿਚ ਹੁਣ ਉਹ ਵਿਦੇਸ਼ੀ ਅੱਤਵਾਦੀ ਸੰਗਠਨ ਨੂੰ ਮੂਲ ਸਹਾਇਤਾ ਦੇਣ ਤੇ ਸਰਹੱਦ ਤੋਂ ਪਾਰ ਅੱਤਵਾਦ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਸਾਹਮਣਾ ਕਰ ਰਿਹਾ ਹੈ।

ਅਮਰੀਕਾ ਦੇ ਨਿਆਂ ਵਿਭਾਗ ਮੁਤਾਬਕ, ਉਸ ਦੀ ਯੋਜਨਾ ਇਜ਼ਰਾਈਲ ਵਿਚ ਹਮਾਸ ਹਮਲੇ ਦੀ ਪਹਿਲੀ ਵਰ੍ਹੇਗੰਢ ਮੌਕੇ 7 ਅਕਤੂਬਰ, 2024 ਨੂੰ ਨਿਊਯਾਰਕ ਵਿਚ ਯਹੂਦੀ ਕੇਂਦਰ ਵਿਚ ਆਈ.ਐਸ.ਆਈ.ਐਸ.ਦੀ ਸਪੋਰਟ ਵਿਚ ਸਮੂਹਿਕ ਗੋਲੀਬਾਰੀ ਨੂੰ ਅੰਜਾਮ ਦੇਣਾ ਸੀ।

ਅਮਰੀਕਾ ਦੇ ਖੁਫੀਆ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ ਨੇ ਉਸ ਦੀ ਸਾਜਿਸ਼ ਦਾ ਪਰਦਾਫਾਸ਼ ਕੀਤਾ,ਜਿਸ ਮਗਰੋਂ 4 ਸਤੰਬਰ, 2024 ਨੂੰ ਕੈਨੇਡੀਅਨ ਅਧਿਕਾਰੀਆਂ ਨੇ ਉਸ ਨੂੰ ਅਮਰੀਕਾ ਦੀ ਸਰਹੱਦ ਪਾਰ ਕਰਨ ਤੋਂ ਲਗਭਗ 20 ਕਿਲੋਮੀਟਰ ਪਹਿਲਾਂ ਕਿਊਬੈਕ ਦੇ ਓਰਮਸਟਾਊਨ ਨੇੜੇ ਹਿਰਾਸਤ ਵਿਚ ਲੈ ਲਿਆ ਸੀ। ਜੇ ਖਾਨ ਦੋਸ਼ੀ ਠਹਿਰਾਇਆ ਜਾਂਦਾ ਹੈ ਤਾਂ ਉਸ ਨੂੰ ਵੱਧ ਤੋਂ ਵੱਧ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link