12.31C Vancouver
ADS

Mar 25, 2021 3:22 PM -

ਬਰਨਬੀ ਦੇ ਪਾਰਕ ਵਿੱਚ ਮਿਲੀ ਮ੍ਰਿਤਕ ਔਰਤ ਦੇ ਮਾਮਲੇ ਵਿੱਚ ਇੱਕ ਵਿਅਕਤੀ ਅਤੇ ਇੱਕ ਟੀਨੇਜਰ ’ਤੇ ਲੱਗੇ ਚਾਰਜ : ਆਈ-ਹਿੱਟ

Share On
man-and-teen-charged-after-body-of-a-woman-found-burned-in-burnaby-park
RCMP Cpl. Frank Jang pauses during a news conference at the RCMP headquarters in Surrey, B.C., Tuesday, April 24, 2018. THE CANADIAN PRESS/Jonathan Hayward

ਇੰਟੈਗਰੇਟਿਡ ਹੋਮਿਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ ਪਿਛਲੇ ਹਫ਼ਤੇ ਬਰਨਬੀ ਦੇ ਇੱਕ ਪਾਰਕ ਦੇ ਵਿੱਚ ਮਿਲੇ ਸੜੇ ਹੋਏ ਮਨੁੱਖੀ ਅਵਸ਼ੇਸ਼ ਦੇ ਮਾਮਲੇ ਵਿੱਚ ਦੋ ਵਿਅਕਤੀ ਚਾਰਜਾਂ ਦਾ ਸਾਹਮਣਾ ਕਰ ਰਹੇ ਹਨ।

21 ਸਾਲਾ ਕਾਰਲੋ ਟੋਬੀਐਸ ਅਤੇ ਇੱਕ 15 ਸਾਲਾ ਟੀਨੇਜਰ, ਜਿਸ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੁਣ ‘ਫਰਸਟ ਡਿਗਰੀ ਮਰਡਰ’ ਅਤੇ ਮਨੁੱਖੀ ਅਵਸ਼ੇਸ਼ਾਂ ਦੇ ਅਪਮਾਨ ਦੇ ਚਾਰਜਾਂ ਦਾ ਸਾਹਮਣਾ ਕਰ ਰਹੇ ਹਨ।

ਆਈ-ਹਿੱਟ ਦੇ ਕਾਰਪੋਰਲ ਫਰੈਂਕ ਜੰਗ ਮੁਤਾਬਕ ਮ੍ਰਿਤਕ ਨਿਊ ਵੈਸਟਮਿੰਸਟਰ ਦੀ ਵਸਨੀਕ ਮਾ ਸਿਸਿਲਿਆ ਲੋਰੈਟੋ ਨਾਂ ਦੀ ਔਰਤ ਸੀ ਜਿਸ ਨੂੰ ਮਾਇਸਲ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ।

ਜੈਂਗ ਮੁਤਾਬਕ ਲੋਰੈਟੋ ਦੀ ਉਮਰ 49 ਸਾਲ ਸੀ ਅਤੇ ਉਹ ਹਾਲ ਹੀ ਵਿੱਚ ਫਿਲਪੀਨਜ਼ ਤੋਂ ਕੈਨੇਡਾ ਆਈ ਸੀ ਅਤੇ ਇੱਕ ਫੂਡ ਸਟੋਰ 'ਤੇ ਕੰਮ ਕਰ ਰਹੀ ਸੀ।

18 ਮਾਰਚ ਨੂੰ ਬਰਨਬੀ ਦੇ ਗ੍ਰੀਨਟਰੀ ਵਿਲੇਜ ਪਾਰਕ ਵਿਖੇ ਸਵੇਰ ਤਕਰੀਬਨ ਦੋ ਵਜੇ ਅਧਿਕਾਰੀਆਂ ਨੂੰ ਲੋਰੈਟੋ ਦਾ ਮ੍ਰਿਤਕ ਸਰੀਰ ਬਰਾਮਦ ਹੋਇਆ ਜਿਸ ਨੂੰ ਅੱਗ ਲੱਗੀ ਹੋਈ ਸੀ।

ਜੈਂਗ ਮੁਤਾਬਕ ਜਾਂਚ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਹੈ ਕਿ ਮ੍ਰਿਤਕ ਨੂੰ ਨਿਊ ਵੈਸਟਮਿਨਸਟਰ ਆਪਣੇ ਘਰ ਵਿੱਚ ਕਤਲ ਕੀਤਾ ਗਿਆ ਸੀ।

ਅਧਿਕਾਰੀਆਂ ਮੁਤਾਬਕ ਮ੍ਰਿਤਕ ਅਤੇ ਦੋਵੇਂ ਦੋਸ਼ੀ ਇੱਕ ਦੂਜੇ ਨੂੰ ਜਾਣਦੇ ਸਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link