12.04C Vancouver
ADS

Dec 11, 2023 7:54 PM - Connect News

ਬ੍ਰੈਂਪਟਨ 'ਚ ਟਾਇਰ ਬਿਜ਼ਨੈੱਸ ‘ਤੇ ਗੋਲੀਆਂ ਚਲਾਉਣ ਦੇ ਮਾਮਲੇ ‘ਚ ਬੀਸੀ ਦਾ ਪੰਜਾਬੀ ਨੌਜਵਾਨ ਗ੍ਰਿਫ਼ਤਾਰ

Share On
man-arrested-another-sought-after-brampton-shooting
The second suspect in the case is still at large.

ਬ੍ਰੈਂਪਟਨ ਦੇ ਇੱਕ ਟਾਇਰ ਬਿਜ਼ਨੈੱਸ ‘ਤੇ ਸ਼ਨੀਵਾਰ ਨੂੰ ਵਾਪਰੀ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿਚ ਪੁਲਿਸ ਨੇ ਬ੍ਰਿਟਿਸ਼ ਕੋਲੰਬੀਆ ਦੇ ਐਬਸਫੋਰਡ ਦੇ 23 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਨੌਜਵਾਨ ਦੀ ਪਛਾਣ ਤਨਮਨਜੋਤ ਗਿੱਲ ਵਜੋਂ ਹੋਈ ਹੈ। ਪੁਲਿਸ ਮੁਤਾਬਕ ਸ਼ਨੀਵਾਰ ਤੜਕੇ ਲਗਭਗ 3.37 ਵਜੇ ਬ੍ਰੈਂਪਟਨ ਦੇ ਕਲਾਰਕ ਬੁਲੇਵਾਰਡ ਅਤੇ ਰਦਰਫ਼ੋਰਡ ਸਾਊਥ ਇਲਾਕੇ ਵਿੱਚ ਇੱਕ ਟਾਇਰ ਬਿਜ਼ਨੈੱਸ ‘ਤੇ ਗੋਲੀਆਂ ਚਲਾਈਆਂ ਗਈਆਂ ਸਨ।

ਇਸ ਮਾਮਲੇ ਵਿੱਚ ਦੂਸਰਾ ਸ਼ੱਕੀ ਅਜੇ ਵੀ ਫ਼ਰਾਰ ਹੈ। ਪੁਲਿਸ ਨੇ ਕਿਹਾ ਕਿ ਰਿਪੋਰਟ ਮਿਲਣ 'ਤੇ ਅਧਿਕਾਰੀ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ ਜਿੱਥੇ ਇੱਕ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਗਿੱਲ 'ਤੇ ਲਾਪਰਵਾਹੀ ਨਾਲ ਹਥਿਆਰ ਚਲਾਉਣ ਅਤੇ ਅਪਰਾਧ ਨਾਲ ਪ੍ਰਾਪਤ ਕੀਤੀ ਜਾਇਦਾਦ 'ਤੇ ਕਬਜ਼ਾ ਕਰਨ ਸਮੇਤ ਅੱਧੀ ਦਰਜਨ ਦੋਸ਼ ਲਗਾਏ ਗਏ ਹਨ।

ਪੁਲਿਸ ਨੁੰ ਉਸ ਕੋਲੋਂ 2 ਪਿਸਤੌਲ, ਇੱਕ ਭਰੀ ਹੋਈ ਮੈਗਜ਼ੀਨ ਅਤੇ ਗੋਲਾ-ਬਾਰੂਦ ਪ੍ਰਾਪਤ ਹੋਏ ਹਨ। ਪੁਲਿਸ ਅਨੁਸਾਰ ਦੂਜਾ ਫਰਾਰ ਸ਼ੱਕੀ ਇੱਕ ਸਾਊਥ ਏਸ਼ੀਅਨ ਵਿਅਕਤੀ ਹੈ, ਜਿਸ ਦਾ ਮੱਧਰਾ ਕੱਦ, ਕਾਲੇ ਵਾਲ ਅਤੇ ਪੂਰੀ ਦਾੜ੍ਹੀ ਹੈ। ਘਟਨਾ ਸਮੇ ਉਸਨੇ ਗ੍ਰੇ ਰੰਗ ਦੀ ਸਵੈਟ ਸ਼ਰਟ ਪਹਿਨੀ ਹੋਈ ਸੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link