18.97C Vancouver
ADS

Jun 30, 2025 5:39 PM - Connect Newsroom

ਵ੍ਹਾਈਟ ਰੌਕ 'ਚ ਛੁਰੇਬਾਜ਼ੀ ਦੀ ਘਟਨਾ 'ਚ ਇੱਕ ਵਿਅਕਤੀ ਗ੍ਰਿਫਤਾਰ

Share On
man-arrested-in-connection-with-slashing
White Rock RCMP received 9-1-1 calls advising of a fight involving a knife in the 1100 block of Oxford Street on Sunday June 29, 2025 at 9:50 p.m.

ਵ੍ਹਾਈਟ ਰਾਕ ਆਰਸੀਐਮਪੀ ਨੇ ਬੀਤੀ ਰਾਤ ਚਾਕੂ ਮਾਰਨ ਦੀ ਘਟਨਾ ਦੇ ਸਬੰਧ ਵਿਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ, ਆਰਸੀਐਮਪੀ ਮੁਤਾਬਕ, ਉਨ੍ਹਾਂ ਨੂੰ ਰਾਤ ਕਰੀਬ 9.50 ਵਜੇ ਆਕਸਫੋਰਡ ਸਟ੍ਰੀਟ ਦੇ 1100 ਬਲਾਕ ਵਿਚ ਚਾਕੂ ਨਾਲ ਲੜਾਈ ਦੀ ਰਿਪੋਰਟ ਮਿਲੀ, ਮੌਕੇ 'ਤੇ ਪਹੁੰਚਣ 'ਤੇ ਪੁਲਿਸ ਨੇ ਘਟਨਾ ਸਥਾਨ ਤੋਂ ਇੱਕ ਗੱਡੀ ਨੂੰ ਭੱਜਣ ਦੀ ਕੋਸ਼ਿਸ਼ ਕਰਦੇ ਦੇਖਿਆ, ਜਿਸ ਤੋਂ ਬਾਅਦ ਉਸ ਨੂੰ ਰੋਕਣ ਦੀ ਕਾਰਵਾਈ ਕੀਤੀ ਗਈ ਅਤੇ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਵ੍ਹਾਈਟ ਰਾਕ ਆਰਸੀਐਮਪੀ ਦੇ ਸੈੱਲ ਵਿਚ ਲਿਜਾਇਆ ਗਿਆ।

ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕੀ ਦੇ ਹੁਲੀਏ ਬਾਰੇ 9-1-1 'ਤੇ ਵੇਰਵੇ ਮਿਲੇ ਸਨ। ਕਾਂਸਟੇਬਲ ਚੈਂਟਲ ਸੀਅਰਸ ਨੇ ਦੱਸਿਆ ਕਿ ਪੀੜਤ ਦੇ ਚਾਕੂ ਨਾਲ ਕੱਟ ਲੱਗੇ ਸਨ, ਜਿਸ ਦਾ ਬੀ.ਸੀ. ਐਮਰਜੈਂਸੀ ਨੇ ਮੌਕੇ 'ਤੇ ਇਲਾਜ ਕੀਤਾ।

ਸੀਅਰਸ ਨੇ ਕਿਹਾ ਕਿ ਅਸੀਂ 9-1-1 'ਤੇ ਕਾਲ ਕਰਨ ਵਾਲਿਆਂ ਦਾ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਸਮੇਂ ਸਿਰ ਜਾਣਕਾਰੀ ਦਿੱਤੀ ਜਿਸ ਨਾਲ ਅਸੀਂ ਸ਼ੱਕੀ ਵਿਅਕਤੀ ਨੂੰ ਜਲਦੀ ਲੱਭਣ ਅਤੇ ਗ੍ਰਿਫ਼ਤਾਰ ਕਰ ਸਕੇ। ਉਨ੍ਹਾਂ ਦੱਸਿਆ ਕਿ ਦੋਵੇਂ ਧਿਰਾਂ ਇੱਕ ਦੂਜੇ ਨੂੰ ਜਾਣਦੀਆਂ ਹਨ।

Latest news

jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link