11.88C Vancouver
ADS

Apr 25, 2025 8:00 PM - Connect Newsroom

ਹੈਦਾ ਗਵਾਈ 'ਚ ਇਕ 32 ਸਾਲਾ ਨੌਜਵਾਨ ਸ਼ੱਕੀ ਮੌਤ ਦੇ ਸੰਬੰਧ 'ਚ ਗ੍ਰਿਫਤਾਰ

Share On
man-arrested-in-haida-gwaii-in-suspicious-death-investigation-of-pedestrian-crash
Police say they received a report of a pedestrian-involved accident on Tuesday afternoon in the community of Skidegate.

ਬੀ. ਸੀ. ਦੇ ਹੈਦਾ ਗਵਾਈ ਦੇ ਇੱਕ ਪਿੰਡ ਵਿਚ ਮੁੱਖ ਅਪਰਾਧ ਯੂਨਿਟ ਨੇ ਇੱਕ 32 ਸਾਲਾ ਨੌਜਵਾਨ ਨੂੰ ਇੱਕ ਸ਼ੱਕੀ ਮੌਤ ਦੀ ਜਾਂਚ ਵਿਚ ਗ੍ਰਿਫਤਾਰ ਕੀਤਾ ਹੈ। ਦਾਜਿੰਗ ਗੀਡਸ ਆਰ.ਸੀ.ਐਮ.ਪੀ. ਮੁਤਾਬਕ, ਮੰਗਲਵਾਰ ਦੁਪਹਿਰ ਉਨ੍ਹਾਂ ਨੂੰ ਸਕਾਈਡਗੇਟ ਪਿੰਡ ਵਿਚ ਇੱਕ ਗੱਡੀ ਵਲੋਂ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰਨ ਦੀ ਸੂਚਨਾ ਮਿਲੀ, ਜਿਸ ਦੀ ਬਾਅਦ ਵਿਚ ਹਸਪਤਾਲ ਵਿਚ ਮੌਤ ਹੋ ਗਈ।

ਜਾਂਚਕਰਤਾ ਨੇ ਕਿਹਾ ਕਿ ਮਾਮਲਾ ਟਾਰਗੇਟਿਡ ਸੀ। ਪੁਲਿਸ ਨੇ ਸ਼ੱਕੀ ਦੀ ਪਛਾਣ ਨਹੀਂ ਦੱਸੀ ਪਰ ਕਿਹਾ ਕਿ ਉਹ ਸਕਾਈਡਗੇਟ ਦਾ ਹੀ ਰਹਿਣ ਵਾਲਾ ਹੈ। ਇਥੋਂ ਦੀ ਲੋਕਲ ਦਾਜਿੰਗ ਗੀਡਸ ਪੁਲਿਸ ਦੇ ਡਿਟੈਚਮੈਂਟ ਕਮਾਂਡਰ ਸਾਰਜੈਂਟ ਕ੍ਰਿਸ ਮਾਨਸੇਓ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਸੋਸ਼ਲ ਮੀਡੀਆ ਪੋਸਟ ਬਾਰੇ ਵੀ ਪਤਾ ਲੱਗਾ ਹੈ ਜਿਨ੍ਹਾਂ ਵਿਚ ਜਾਂਚ ਵਿਚ ਦੇਰੀ ਨੂੰ ਲੈ ਕੇ ਸਵਾਲ ਉਠਾਏ ਗਏ ਸਨ, ਮਾਨਸੇਓ ਨੇ ਕਿਹਾ ਕਿ ਸਬੂਤ ਇਕੱਠਾ ਕਰਨ ਅਤੇ ਗਵਾਹਾਂ ਨਾਲ ਗੱਲਬਾਤ ਵਿਚ ਸਮਾਂ ਲੱਗਦਾ ਹੈ ਅਤੇ ਉਹ 24 ਘੰਟੇ ਇਸ 'ਤੇ ਕੰਮ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਗ੍ਰਿਫਤਾਰੀ ਕਿਸੇ ਵੀ ਜਾਂਚ ਵਿਚ ਮੀਲ ਦਾ ਪੱਥਰ ਹੁੰਦੀ ਹੈ ਪਰ ਚਾਰਜਿਜ਼ ਦੀ ਪ੍ਰਵਾਨਗੀ ਅਤੇ ਪੁਲਿਸ ਨੂੰ ਸਫਲ ਮੁਕੱਦਮੇਬਾਜ਼ੀ ਨੂੰ ਯਕੀਨੀ ਬਣਾਉਣ ਲਈ ਵੀ ਸਮਾਂ ਲੱਗਦਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link