15.44C Vancouver
ADS

Dec 22, 2023 8:54 PM - The Canadian Press

ਹਮਾਸ ਵੱਲੋਂ ਬੰਧਕ ਬਣਾਏ ਕੈਨੇਡੀਅਨ ਔਰਤ ਦੇ ਪਤੀ ਦੀ ਹੋਈ ਮੌਤ

Share On
man-believed-taken-hostage-with-canadian-wife-by-hamas-confirmed-dead-report
An American Israeli man who was taken hostage with his Canadian wife by Hamas during the Oct. 7 attacks on Israel has reportedly been confirmed dead. (Photo :The Canadian Press)

ਇਜ਼ਰਾਇਲ 'ਤੇ 7 ਅਕਤੂਬਰ ਨੂੰ ਹਮਲੇ ਦੌਰਾਨ ਹਮਾਸ ਵੱਲੋਂ ਬੰਧਕ ਬਣਾਏ ਗਏ ਲਗਭਗ 240 ਲੋਕਾਂ ਵਿੱਚੋਂ ਇੱਕ ਕੈਨੇਡੀਅਨ ਔਰਤ ਦੇ ਪਤੀ ਦੀ ਮੌਤ ਦੀ ਪੁਸ਼ਟੀ ਹੋਈ ਹੈ।

ਬੰਧਕਾਂ ਦੀ ਨਿਗਰਾਨੀ ਕਰਨ ਵਾਲੇ ਗਰੁੱਪ ਹੌਸਟੇਜ਼ ਐਂਡ ਮਿਸਿੰਗ ਫੈਮਿਲੀਜ਼ ਫੋਰਮ ਮੁਤਾਬਕ, 73 ਸਾਲਾ ਗਾਡੀ ਹੈਗਾਈ ਨਾਂ ਦੇ ਇਸ ਬਜ਼ੁਰਗ ਕੋਲਅਮਰੀਕਾ ਤੇ ਇਜ਼ਰਾਇਲ ਦੀ ਦੋਹਰੀ ਨਾਗਰਿਕਤਾ ਸੀ। ਉਨ੍ਹਾਂ ਦੀ 70 ਸਾਲਾ ਪਤਨੀ ਜੂਡਿਥ ਵਾਈਨਸਟੀਨ ਹੈਗਾਈ ਇੱਕ ਕੈਨੇਡੀਅਨ ਹੋਣ ਦੇ ਨਾਲ-ਨਾਲ ਅਮਰੀਕੀ ਵੀ ਹੈ।

ਹਾਲਾਂਕਿ ਉਹ ਕੈਨੇਡਾ ਵਿੱਚੋਂ ਕਿੱਥੋਂ ਦੀ ਰਹਿਣ ਵਾਲੀ ਸੀ ਇਹ ਜਾਣਕਾਰੀ ਨਹੀਂ ਮਿਲੀ। ਇਜ਼ਰਾਇਲੀ ਸਰਕਾਰ ਵੱਲੋਂ ਬਣਾਈ ਗਈ ਇੱਕ ਕਮੇਟੀ ਵੱਲੋਂ ਕੁੱਝ ਬੰਧਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਹਾਲਾਂਕਿ, ਹਮਾਸ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਪਰ ਚੇਤਾਵਨੀ ਦਿੱਤੀ ਹੈ ਕਿ ਬੰਧਕਾਂ ਲਈ ਸਮਾਂ ਖ਼ਤਮ ਹੋ ਰਿਹਾ ਹੈ।

ਇਜ਼ਰਾਈਲ ਅਨੁਸਾਰ, 129 ਲੋਕ ਅਜੇ ਵੀ ਗਾਜ਼ਾ ਵਿੱਚ ਬੰਧਕ ਹਨ। ਜਿਨ੍ਹਾਂ ਵਿੱਚੋਂ 22 ਲੋਕਾਂ ਦੀ ਮੌਤ ਹੋ ਗਈ ਹੈ। ਗੌਰਤਲਬ ਹੈ ਕਿ ਹਮਾਸ ਅਤੇ ਇਜ਼ਰਾਇਲ ਨਵੰਬਰ ਵਿੱਚ ਯੁੱਧ ਵਿਰਾਮ ਤੋਂ ਬਾਅਦ ਦੁਬਾਰਾ ਇਸ 'ਤੇ ਸਹਿਮਤ ਹੋਣ ਲਈ ਤਿਆਰ ਨਹੀਂ ਹਨ, ਜਦੋਂ ਕਿ ਇਨ੍ਹਾਂ ਵਿਚਕਾਰ ਜੰਗ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਹੋ ਰਹੀਆਂ ਹਨ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link