17.28C Vancouver
ADS

Jun 17, 2026 5:23 PM - Connect Newsroom - Ramandeep Kaur with files from The Canadian Press

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

Share On
man-charged-after-alleged-attempted-child-abduction-in-surrey
Surrey police vehicles are seen outside a police facility in Surrey, B.C. A 22-year-old man is facing charges after an alleged attempted child abduction in the city. (Photo: The Canadian Press)

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।

ਇਹ ਮਾਮਲਾ 13 ਜੂਨ ਨੂੰ 136A ਸਟ੍ਰੀਟ ਦੇ 8100 ਬਲਾਕ ਵਿਚ ਵਾਪਰਿਆ ਸੀ, ਪੁਲਿਸ ਨੂੰ ਸ਼ਾਮ ਲਗਭਗ 6:40 ਵਜੇ ਇੱਕ ਅਣਜਾਣ ਵਿਅਕਤੀ ਵਲੋਂ ਘਰ ਦੇ ਬਾਹਰ ਡਰਾਈਵ-ਵੇਅ ਵਿਚ ਖੇਡ ਰਹੇ ਬੱਚੇ ਨੂੰ ਚੁੱਕੇ ਜਾਣ ਦੀ ਰਿਪੋਰਟ ਮਿਲੀ ਸੀ, ਜਿਸ ਨੂੰ ਆਸ-ਪਾਸ ਖੜ੍ਹੇ ਲੋਕਾਂ ਨੇ ਦੇਖਿਆ ਅਤੇ ਤੁਰੰਤ ਮਾਮਲੇ ਵਿਚ ਦਖ਼ਲ ਦਿੱਤਾ, ਜਿਸ ਮਗਰੋਂ ਸ਼ੱਕੀ ਵਿਅਕਤੀ ਬੱਚੇ ਨੂੰ ਛੱਡ ਕੇ ਉੱਥੋਂ ਫ਼ਰਾਰ ਹੋ ਗਿਆ ਸੀ।

ਹਾਲਾਂਕਿ, ਲੋਕਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਕੁਝ ਹੀ ਦੂਰੀ 'ਤੇ ਉਸ ਨੂੰ ਉਦੋਂ ਤੱਕ ਕਾਬੂ ਕਰਕੇ ਰੱਖਿਆ, ਜਦੋਂ ਤੱਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਉਸ ਨੂੰ ਹਿਰਾਸਤ ਵਿਚ ਨਹੀਂ ਲੈ ਲਿਆ। ਇਸ ਘਟਨਾ ਵਿਚ ਬੱਚੇ ਨੂੰ ਕੋਈ ਸਰੀਰਕ ਸੱਟ ਨਹੀਂ ਲੱਗੀ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰੀ ਦੇ ਅਗਲੇ ਹੀ ਦਿਨ Dobbs-Morency ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਉਸ ਨੂੰ ਹਿਰਾਸਤ ਵਿਚ ਭੇਜ ਦਿੱਤਾ ਗਿਆ ਅਤੇ ਉਸ ਦੀ ਅਗਲੀ ਪੇਸ਼ੀ ਹੁਣ ਵੀਰਵਾਰ ਨੂੰ ਹੋਵੇਗੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link