17.46C Vancouver
ADS

May 15, 2026 4:32 PM - Connect Newsroom - Ramandeep Kaur

ਸਰੀ 'ਚ ਮਹਿਲਾ ਨੂੰ ਗੋਲੀ ਲੱਗਣ ਦੇ ਮਾਮਲੇ 'ਚ 31 ਸਾਲਾ ਪੰਜਾਬੀ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

Share On
man-charged-after-surrey-shooting-that-injured-woman
Surrey Police Service officers investigate a shooting near 121 Street and 101B Avenue in Surrey on Nov. 23, 2025. (Photo: X Surrey Police Service)

ਸਰੀ ਸੈਂਟਰਲ ਦੇ ਇੱਕ ਘਰ ਵਿਚ ਨਵੰਬਰ 2025 ਵਿਚ ਹੋਈ ਸ਼ੂਟਿੰਗ ਦੇ ਸਬੰਧ ਵਿਚ ਪੁਲਿਸ ਨੇ ਇੱਕ 31 ਸਾਲਾ ਪੰਜਾਬੀ ਨੌਜਵਾਨ ਅਸ਼ਨੀਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਇਸ ਘਟਨਾ ਵਿਚ ਇੱਕ ਮਹਿਲਾ ਜ਼ਖ਼ਮੀ ਹੋਈ ਸੀ। ਸਰੀ ਪੁਲਿਸ ਸਰਵਿਸ ਮੁਤਾਬਕ, 23 ਨਵੰਬਰ 2025 ਦੀ ਰਾਤ ਕਰੀਬ 9:10 ਵਜੇ 121 ਸਟ੍ਰੀਟ ਅਤੇ 101B ਐਵੇਨਿਊ ਦੇ ਨੇੜੇ ਇੱਕ ਘਰ ਵਿਚ ਸ਼ੂਟਿੰਗ ਦੀ ਇਹ ਵਾਰਦਾਤ ਹੋਈ ਸੀ।

ਘਰ ਦੇ ਅੰਦਰ ਮੌਜੂਦ ਮਹਿਲਾ ਦੀ ਲੱਤ'ਤੇ ਗੋਲੀ ਲੱਗੀ ਸੀ। SPS ਦੀ ਮੇਜਰ ਕ੍ਰਾਈਮ ਯੂਨਿਟ ਨੇ ਇਸ ਮਾਮਲੇ ਦੀ ਜਾਂਚ ਸੰਭਾਲੀ ਅਤੇ ਇਨਵੈਸਟੀਗੇਸ਼ਨ ਦੌਰਾਨ ਪੁਲਿਸ ਨੇ ਇੱਕ ਸ਼ੱਕੀ ਗੱਡੀ ਤੇ ਮੁਲਜ਼ਮ ਦੀ ਪਛਾਣ ਕੀਤੀ, ਜਿਸ ਤੋਂ ਬਾਅਦ ਸਬੰਧਤ ਗੱਡੀ ਨੂੰ ਜ਼ਬਤ ਕਰ ਲਿਆ ਗਿਆ, ਜਿਸ ਵਿੱਚੋਂ ਇੱਕ ਹਥਿਆਰ ਬਰਾਮਦ ਹੋਇਆ। ਫੋਰੈਂਸਿਕ ਜਾਂਚ ਦੌਰਾਨ ਇਸ ਗੱਲ ਦੀ ਪੁਸ਼ਟੀ ਹੋਈ ਕਿ ਇਸੇ ਹਥਿਆਰ ਦੀ ਵਰਤੋਂ ਵਾਰਦਾਤ ਵਾਲੇ ਦਿਨ ਗੋਲੀ ਚਲਾਉਣ ਲਈ ਕੀਤੀ ਗਈ ਸੀ।

ਪੁਲਿਸ ਨੂੰ ਇਸ 13 ਮਈ ਨੂੰ ਵੈਨਕੂਵਰ ਵਿਚ ਓਨਟਾਰੀਓ ਸਟ੍ਰੀਟ ਅਤੇ ਵੈਸਟ 33 ਐਵੇਨਿਊ ਇਲਾਕੇ ਵਿਚ ਅਸ਼ਨੀਲ ਬਾਰੇ ਸੂਚਨਾ ਮਿਲੀ, ਜਿਥੋਂ ਉਸ ਨੂੰ ਲੋਅਰ ਮੇਨਲੈਂਡ ਡਿਸਟ੍ਰਿਕਟ ਐਮਰਜੈਂਸੀ ਰਿਸਪਾਂਸ ਟੀਮ ਦੀ ਮਦਦ ਨਾਲ ਹਿਰਾਸਤ ਵਿਚ ਲਿਆ ਗਿਆ, ਐਸ.ਪੀ.ਐਸ. ਮੁਤਾਬਕ,ਉਸ 'ਤੇ ਕ੍ਰਿਮੀਨਲ ਕੋਡ ਤਹਿਤ 6 ਚਾਰਜਿਜ਼ ਲਗਾਏ ਗਏ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link