12.72C Vancouver
ADS

Nov 8, 2024 1:19 PM - The Canadian Press

ਬਰੈਂਪਟਨ ਦੇ ਪ੍ਰਦਰਸ਼ਨ ਮਾਮਲੇ ਵਿਚ ਇਕ ਹੋਰ ਗ੍ਰਿਫਤਾਰੀ, 2 ਖਿਲਾਫ਼ ਵਾਰੰਟ ਜਾਰੀ

Share On
man-charged-with-inciting-hatred-during-protest-at-hindu-temple-in-brampton-ont
A 57-year-old man from Toronto was arrested Wednesday and charged with public incitement of hatred, and is to appear in a Brampton court at a later date.(Photo: The Canadian Press)

ਓਨਟਾਰੀਓ ਦੀ ਪੀਲ ਪੁਲਿਸ ਨੇ ਬਰੈਂਪਟਨ ਦੇ ਮੰਦਰ ਦੇ ਬਾਹਰ ਕੀਤੇ ਗਏ ਇਕੱਠ ਦੌਰਾਨ ਨਫਰਤ ਭੜਕਾਉਣ ਦੇ ਆਰੋਪ ਵਿਚ ਟੋਰਾਂਟੋ ਦੇ 57 ਸਾਲਾ ਰਣੇਂਦਰ ਲਾਲ ਬੈਨਰਜੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਦੋ ਨੌਜਵਾਨਾਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚ 24 ਸਾਲਾ ਅਰਮਾਨ ਗਹਿਲੋਤਕਿਚਨਰ ਦਾ ਰਹਿਣ ਵਾਲਾ ਹੈ ਅਤੇ 22 ਸਾਲਾ ਨੌਜਵਾਨ ਅਰਪਿਤ ਹੈ, ਜਿਸ ਦਾ ਕੋਈ ਪੱਕਾ ਪਤਾ ਨਹੀਂ ਹੈ। ਇਨ੍ਹਾਂ ਦੋਹਾਂ 'ਤੇ ਜਾਨੋਂ ਮਾਰਨ ਜਾਂ ਸਰੀਰਕ ਨੁਕਸਾਨ ਪਹੁੰਚਣ ਦੀ ਧਮਕੀ ਦੇਣ, ਹਥਿਆਰ ਨਾਲ ਹਮਲਾ ਕਰਨ ਦੀ ਸਾਜ਼ਿਸ਼ ਰਚਣ ਅਤੇ ਸ਼ਰਾਰਤ ਕਰਨ ਦੀ ਸਾਜ਼ਿਸ਼ ਰਚਣ ਦੇ ਆਰੋਪ ਹਨ।

ਪੁਲਿਸ ਨੇ ਕਿਹਾ ਕਿ ਐਤਵਾਰ ਨੂੰ ਬਰੈਂਪਟਨ ਤੋਂ ਇਲਾਵਾ ਮਿਸੀਸਾਗਾ ਅਤੇ ਦੋ ਹੋਰ ਥਾਵਾਂ 'ਤੇ ਵੀ ਵੱਖ-ਵੱਖ ਗਰੁੱਪ ਨੇ ਪ੍ਰਦਰਸ਼ਨ ਕੀਤੇ ਅਤੇ ਇਹ ਸਿਲਸਿਲਾ ਸੋਮਵਾਰ ਵੀ ਜਾਰੀ ਸੀ।

ਪੀਲ ਪੁਲਿਸ ਨੇ ਕਿਹਾ ਕਿ ਬਰੈਂਪਟਨ ਵਿਚ ਸੋਮਵਾਰ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਟੋਰੌਂਟੋ ਦੇ ਰਣੇਂਦਰ ਲਾਲ ਬੈਨਰਜੀ ਨੂੰ ਜਨਤਕ ਤੌਰ 'ਤੇ ਨਫ਼ਰਤ ਭੜਕਾਉਣ ਦੇ ਦੋਸ਼ ਵਿਚ ਬੁੱਧਵਾਰ ਗ੍ਰਿਫਤਾਰ ਕੀਤਾ ਗਿਆ ਅਤੇ ਬਾਅਦ ਵਿਚ ਉਸ ਨੂੰ ਸ਼ਰਤਾਂ ਨਾਲ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਕਿਹਾ ਕਿ ਦੋ ਧੜਿਆਂ ਦੇ ਪ੍ਰਦਰਸ਼ਨਾਂ ਨਾਲ ਜੁੜੀਆਂ ਘਟਨਾਵਾਂ ਦੀ ਜਾਂਚ ਲਈ ਇੱਕ ਰਣਨੀਤਕ ਜਾਂਚ ਟੀਮ ਵੀ ਬਣਾਈ ਗਈ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link