14.78C Vancouver
ADS

Dec 29, 2025 12:11 PM - Connect Newsroom - Ramandeep Kaur with files from The Canadian Press

ਐਲਬਰਟਾ 'ਚ ਦੋ ਵਿਅਕਤੀਆਂ ਦੇ ਕਤਲ ਦੇ ਦੋਸ਼ ਵਿਚ ਇਕ ਵਿਅਕਤੀ ਗ੍ਰਿਫਤਾਰ

Share On
man-charged-with-second-degree-murder-after-couple-killed-on-rural-northern-alberta-road
RCMP say the shooting appeared to be targeted and occurred while the couple had been driving in the area. Police extended condolences to the victims’ family and friends in a statement released Sunday.(Photo: The Canadian Press)

ਗ੍ਰੈਂਡ ਪ੍ਰੈਰੀ ਕਾਉਂਟੀ ਵਿਚ ਸ਼ਨੀਵਾਰ ਤੜਕੇ ਗੋਲੀਆਂ ਚੱਲਣ ਦੇ ਸਬੰਧ ਵਿੱਚ ਆਰ.ਸੀ.ਐਮ.ਪੀ.ਨੇ 42 ਸਾਲਾ ਕਰਟਿਸ ਫਿਲਿਪ ਹੈਲਡੇ 'ਤੇ ਸੈਕਿੰਡ ਡਿਗਰੀ ਮਰਡਰ ਦੇ ਦੋ ਦੋਸ਼ ਲਗਾਏ ਹਨ। ਪੁਲਿਸ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਰੇਂਜ ਰੋਡ 35 ਅਤੇ ਰੇਂਜ ਰੋਡ 730 ਦੇ ਖੇਤਰ ਵਿੱਚ ਰੂਰਲ ਰੋਡ 'ਤੇ ਗੋਲੀ ਚੱਲਣ ਦੀਆਂ ਰਿਪੋਰਟਾਂ ਮਿਲੀਆਂ ਸਨ।

ਮੌਕੇ 'ਤੇ ਪਹੁੰਚੀ ਐਮਰਜੈਂਸੀ ਟੀਮ ਨੂੰ ਇੱਥੇ ਇਕ ਵਿਅਕਤੀ ਅਤੇ ਔਰਤ ਮ੍ਰਿਤਕ ਮਿਲੇ,ਜਿਨ੍ਹਾਂ ਦੀ ਪਛਾਣ 54 ਸਾਲਾ ਡੇਵਿਡ ਲਾਗਾਸ ਅਤੇ 44 ਸਾਲਾ ਮਿਸ਼ੇਲ ਲਾਗਾਸ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਕੋਈ ਅਚਾਨਕ ਹੋਇਆ ਹਮਲਾ ਨਹੀਂ ਸੀ।ਅਜਿਹਾ ਲੱਗਦਾ ਹੈ ਕਿ ਹਮਲਾਵਰ ਅਤੇ ਪੀੜਤ ਇੱਕ-ਦੂਜੇ ਨੂੰ ਪਹਿਲਾਂ ਤੋਂ ਜਾਣਦੇ ਸਨ। ਹਮਲੇ ਤੋਂ ਬਾਅਦ ਦੋਸ਼ੀ ਫ਼ਰਾਰ ਹੋ ਗਿਆ ਸੀ।

ਪੁਲਿਸ ਨੇ 'ਪਬਲਿਕ ਅਲਰਟ' ਜਾਰੀ ਕਰਕੇ ਲੋਕਾਂ ਨੂੰ ਸਾਵਧਾਨ ਕੀਤਾ ਸੀ ਕਿਉਂਕਿ ਦੋਸ਼ੀ ਹਥਿਆਰਬੰਦ ਅਤੇ ਖ਼ਤਰਨਾਕ ਸੀ। ਦੁਪਹਿਰ 1 ਵਜੇ ਦੇ ਕਰੀਬ,ਪੁਲਿਸ ਨੇ ਮੈਕਲੇਨਨ ਦੇ ਨੇੜੇ ਉਸ ਦੀ ਗੱਡੀ ਦਾ ਪਿੱਛਾ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਹੈਲਡੇ ਨੂੰ 8 ਜਨਵਰੀ, 2026 ਨੂੰ ਗ੍ਰੈਂਡ ਪ੍ਰੈਰੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Latest news

b-c-to-add-132-involuntary-care-beds-in-surrey-and-prince-george
Punjabi

ਬੀ.ਸੀ. ਸਰਕਾਰ ਨੇ ਸਰੀ ਅਤੇ ਪ੍ਰਿੰਸ ਜਾਰਜ ਵਿੱਚ 132 ਨਵੇਂ Involuntary Care ਬੈੱਡ ਸ਼ਾਮਲ ਕਰਨ ਦਾ ਐਲਾਨ ਕੀਤਾ

ਬੀ.ਸੀ. ਸਰਕਾਰ ਨੇ ਗੰਭੀਰ ਮਾਨਸਿਕ ਬੀਮਾਰੀ, ਨਸ਼ਾਖੋਰੀ ਅਤੇ Brain Injury ਨਾਲ ਜੂਝ ਰਹੇ ਲੋਕਾਂ ਲਈ ਸਰੀ ਅਤੇ ਪ੍ਰਿੰਸ ਜਾਰਜ ਵਿਚ Involuntary Care Facilities ਜਲਦ ਖੋਲ੍ਹੇ ਜਾਣ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਮੁਤਾਬਕ, ਇਨ੍ਹਾਂ ਨਵੀਨੀਕਰਨ ਕੀਤੀਆਂ ਜਾ ਰਹੀਆਂ ਫੈਸੀਲਿਟੀ ਵਿਚ 132 ਨਵੇਂ ਬੈੱਡ ਸ਼ਾਮਲ ਕੀਤੇ ਜਾ ਰਹੇ ਹਨ।
channi-bajwa-among-senior-congress-leaders-to-meet-bhupesh-baghel
Punjabi

ਚੰਨੀ, ਬਾਜਵਾ ਸਮੇਤ ਕਾਂਗਰਸ ਦੇ ਸੀਨੀਅਰ ਆਗੂ ਭੂਪੇਸ਼ ਬਘੇਲ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਨਜ਼ਦੀਕੀ ਮੰਨੇ ਜਾਣ ਵਾਲੇ ਕਾਂਗਰਸ ਦੇ ਸੀਨੀਅਰ ਆਗੂ ਸ਼ਨੀਵਾਰ ਨੂੰ ਪਾਰਟੀ ਦੇ ਸੂਬਾ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕਰਨਗੇ। ਇਸ ਸੰਬੰਧੀ ਜਾਣਕਾਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੀ ਗਈ। ਚੰਨੀ ਨੇ ਇੱਕ ਪੋਸਟ ਵਿੱਚ ਇਹ ਵੀ ਕਿਹਾ ਕਿ ਸੀਨੀਅਰ ਆਗੂ ਅਤੇ ਪਾਰਟੀ ਵਿਧਾਇਕ ਰਾਣਾ ਗੁਰਜੀਤ ਸਿੰਘ ਆਪਣੀ ਰਿਹਾਇਸ਼ 'ਤੇ ਇਸ ਬੈਠਕ ਦੀ ਮੇਜ਼ਬਾਨੀ ਕਰਨਗੇ।
maninder-sidhu-announces-india-trade-mission-to-lead-team-canada-delegation
Punjabi

ਮਨਿੰਦਰ ਸਿੱਧੂ ਨੇ ਭਾਰਤ ਦੇ ਵਪਾਰ ਦੌਰੇ ਦਾ ਕੀਤਾ ਐਲਾਨ, ਕੈਨੇਡਾ ਟਰੇਡ ਮਿਸ਼ਨ ਦੀ ਕਰਨਗੇ ਅਗਵਾਈ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਦੇ ਵਪਾਰ ਦੌਰੇ ਦਾ ਰਸਮੀ ਐਲਾਨ ਕਰ ਦਿੱਤਾ ਹੈ। ਸਿੱਧੂ 12 ਤੋਂ 17 ਅਕਤੂਬਰ ਤੱਕ ਭਾਰਤ ਵਿਚ ਟੀਮ ਕੈਨੇਡਾ ਟਰੇਡ ਮਿਸ਼ਨ ਦੀ ਅਗਵਾਈ ਕਰਨਗੇ। ਇਹ ਦੌਰਾ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਅਤੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
saskatchewan-man-sentenced-in-cbsa-immigration-fraud-investigation
Punjabi

ਸੀ.ਬੀ.ਐਸ.ਏ. ਦੀ ਇਮੀਗ੍ਰੇਸ਼ਨ ਧੋਖਾਧੜੀ ਜਾਂਚ ਵਿੱਚ ਸਸਕੈਚਵਨ ਦੇ ਵਿਅਕਤੀ ਨੂੰ ਹੋਈ ਸਜ਼ਾ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵਲੋਂ ਇੱਕ ਇਮੀਗ੍ਰੇਸ਼ਨ ਫਰੌਡ ਦੇ ਮਾਮਲੇ ਵਿਚ ਕੀਤੀ ਗਈ ਜਾਂਚ ਦੇ ਸਬੰਧ ਵਿਚ ਸਸਕੈਚਵਨ ਵਿਚ ਇੱਕ ਪੰਜਾਬੀ ਮੂਲ ਦੇ ਵਿਅਕਤੀ ਨੂੰ ਦੋ ਸਾਲ ਤੋਂ ਇੱਕ ਦਿਨ ਘੱਟ ਦੀ Conditional ਸਜ਼ਾ ਸੁਣਾਈ ਗਈ ਹੈ। ਸੀ.ਬੀ.ਐਸ.ਏ. ਵਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਰਿਲੀਜ਼ ਮੁਤਾਬਕ, ਬਲਵੀਰ ਸਿੰਘ ਨੂੰ $10,000 ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
west-vancouvers-gurinder-singh-deo-arrested-in-france
Punjabi

ਵੈਸਟ ਵੈਨਕੂਵਰ ਦੇ ਗਰਿੰਦਰ ਸਿੰਘ ਦਿਓ ਨੂੰ ਫਰਾਂਸ 'ਚ ਕੀਤਾ ਗਿਆ ਗ੍ਰਿਫਤਾਰ

ਵੈਸਟ ਵੈਨਕੂਵਰ ਦੇ ਗੈਂਗਰਸਟਰ ਗਰਿੰਦਰ ਸਿੰਘ ਦਿਓ ਨੂੰ ਫਰਾਂਸ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ, ਇਸ ਦੀ ਪੁਸ਼ਟੀ ਕੈਨੇਡਾ ਦੀ ਫੈਡਰਲ ਪੁਲਿਸਿੰਗ ਦੀ ਪੈਸੀਫਿਕ ਰੀਜ਼ਨ ਆਰ.ਸੀ.ਐਮ.ਪੀ. ਨੇ ਕੀਤੀ ਹੈ। ਦਿਓ ਨੂੰ ਐਫ.ਬੀ.ਆਈ. ਅਤੇ ਆਰ.ਸੀ.ਐਮ.ਪੀ. ਦੇ ਹਾਲ ਹੀ ਦੇ ਓਪਰੇਸ਼ਨ ਹਾਰਡ ਬਾਲ ਵਿਚ ਨਾਮਜ਼ਦ ਕੀਤਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link