20.31C Vancouver
ADS

Sep 25, 2025 7:32 PM - Connect Newsroom

ਰਿਚਮੰਡ ਵਿਚ ਨਸ਼ਾ ਤਸਕਰੀ ਦੇ ਮਾਮਲੇ ਵਿਚ ਇੱਕ ਮੁਲਜ਼ਮ ਸੁਣਾਈ ਗਈ ਕੈਦ ਦੀ ਸਜ਼ਾ

Share On
man-convicted-in-2021-richmond-rcmp-drug-investigation
The investigation began in April of 2021 in regard to a residence in the 8000 block of Demorest Drive. (Photo: Richmond RCMP X)

ਰਿਚਮੰਡ ਵਿਚ ਨਸ਼ਾ ਤਸਕਰੀ ਦੇ ਮਾਮਲੇ ਵਿਚ ਇੱਕ ਮੁਲਜ਼ਮ ਨੂੰ 43 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪੁਲਿਸ ਨੇ ਕਿਹਾ ਕਿ 9 ਸਤੰਬਰ 2025 ਨੂੰ Su-Kai Chow ਨੇ ਤਸਕਰੀ ਦੇ ਉਦੇਸ਼ ਲਈ ਕੈਨਾਬਿਸ ਅਤੇ ਮੈਥਾਮਫੇਟਾਮਾਈਨ ਰੱਖਣ ਦਾ ਦੋਸ਼ ਕਬੂਲ ਕੀਤਾ, ਜੋ ਹੁਣ ਹਿਰਾਸਤ ਵਿਚ ਆਪਣੀ ਸਜ਼ਾ ਕੱਟ ਰਿਹਾ ਹੈ।

ਰਿਚਮੰਡ ਪੁਲਿਸ ਨੇ ਕਿਹਾ ਕਿ 2021 ਵਿਚ ਉਸ ਦੀ ਆਰਗੇਨਾਈਜ਼ਡ ਕ੍ਰਾਈਮ ਯੂਨਿਟ ਨੇ ਡਰੱਗ ਟ੍ਰੈਫਕਿੰਗ ਕੇਸ ਵਿਚ ਜਾਂਚ ਸ਼ੁਰੂ ਕੀਤੀ ਸੀ, ਜਿਸ ਦੌਰਾਨ ਡੈਮੋਰੇਸਟ ਡਰਾਈਵ ਦੇ 8000 ਬਲਾਕ ਵਿਚ ਇੱਕ ਰਿਹਾਇਸ਼ ਦੀ ਤਲਾਸ਼ੀ ਲਈ ਗਈ ਅਤੇ ਇਨਵੈਸਟੀਗੇਟਰਸ ਨੇ ਪਾਇਆ ਕਿ ਇਸ ਜਗ੍ਹਾ ਦਾ ਇਸਤੇਮਾਲ ਪਾਬੰਦੀਸ਼ੁਦਾ ਨਸ਼ੇ ਦੇ ਡਿਸਟ੍ਰੀਬਿਊਸ਼ਨ ਹੱਬ ਦੇ ਰੂਪ ਵਿਚ ਕੀਤਾ ਜਾ ਰਿਹਾ ਸੀ। 28 ਅਪ੍ਰੈਲ 2022 ਨੂੰ ਪਬਲਿਕ ਪ੍ਰੌਸੀਕਿਊਸ਼ਨ ਸਰਵਿਸ ਆਫ਼ ਕੈਨੇਡਾ ਵਲੋਂ Su-Kai Chow ਸਮੇਤ ਤਿੰਨ ਵਿਅਕਤੀਆਂ ਵਿਰੁੱਧ ਦੋਸ਼ਾਂ ਨੂੰ ਮਨਜ਼ੂਰੀ ਦਿੱਤੀ ਗਈ।

ਪੁਲਿਸ ਨੇ ਕਿਹਾ ਕਿ ਇਸ ਕੇਸ ਵਿਚ ਇੱਕ 39 ਸਾਲਾ ਔਰਤ ਵੀ ਸ਼ਾਮਲ ਸੀ। ਉਥੇ ਹੀ, ਸਜ਼ਾ ਕੱਟ ਰਿਹਾ Su-Kai Chow ਇਸ ਸਮੇਂ 68 ਸਾਲ ਤੋਂ ਉੱਪਰ ਦਾ ਹੈ। ਰਿਚਮੰਡ ਆਰ.ਸੀ.ਐਮ.ਪੀ. ਦੇ ਅਫਸਰ ਇੰਚਾਰਜ ਚੀਫ ਸੁਪਰਡੈਂਟ ਡੇਵ ਚੌਹਾਨ ਨੇ ਕਿਹਾ ਕਿ ਇਸ ਤਰ੍ਹਾਂ ਦੀ ਜਾਂਚ ਅਕਸਰ ਲੰਮੀ ਅਤੇ ਗੁੰਝਲਦਾਰ ਹੁੰਦੀ ਹੈ, ਜਿਨ੍ਹਾਂ ਵਿਚ ਮਹੀਨੇ ਜਾਂ ਸਾਲਾਂ ਤੱਕ ਕੰਮ ਕਰਨਾ ਪੈਂਦਾ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link