8.09C Vancouver
ADS

May 27, 2022 12:46 AM - The Canadian Press

ਟੋਰੌਂਟੋ 'ਚ ਸਕੂਲ ਦੇ ਬਾਹਰ ਪੁਲਿਸ ਦੀ ਗੋਲੀ ਨਾਲ ਬੰਦੂਕਧਾਰੀ ਦੀ ਮੌਤ; ਪੁਲਿਸ ਚੀਫ਼ ਨੇ ਕਿਹਾ ਟੈਕਸਸ 'ਚ ਵਾਪਰੀ ਘਟਨਾ ਤੋਂ ਬਾਅਦ ਲੋਕਾਂ ਦੀ ਪ੍ਰੇਸ਼ਾਨੀ ਵਾਜਿਬ

Share On
man-dead-after-interaction-with-police-in-east-toronto-school-lockdowns-lifted
Toronto police say a man has died after an interaction with officers during which a police gun was fired. (Photo - Toronto police/Twitter)

ਟੋਰੌਂਟੋ 'ਚ ਪੁਲਿਸ ਦਾ ਕਹਿਣਾ ਹੈ ਕਿ ਇੱਕ ਸਕੂਲ ਦੇ ਕੋਲ ਵਿਅਕਤੀ ਨੂੰ ਗੋਲੀ ਮਾਰੀ ਗਈ ਹੈ।

ਇਸ ਵਿਅਕਤੀ ਦੀ ਮੌਤ ਹੋ ਗਈ ਹੈ।

ਇੱਕ ਵਿਅਕਤੀ ਨੂੰ ਬੰਦੂਕ ਦੇ ਨਾਲ ਵੇਖੇ ਜਾਣ ਤੋਂ ਬਾਅਦ ਇਲਾਕੇ ਦੇ ਕਈ ਸਕੂਲ ਵੀ ਲੌਕਡਾਊਨ ਕਰ ਦਿੱਤੇ ਗਏ ਸਨ।

ਅਫਸਰਾਂ ਨੂੰ ਇੱਕ ਵਿਅਕਤੀ ਬਾਰੇ ਰਿਪੋਰਟ ਮਿਲੀ ਸੀ ਕਿ ਪੋਰਟ ਯੂਨੀਅਨ ਇਲਾਕੇ 'ਚ ਦੁਪਹਿਰ ਕਰੀਬ 1 ਵਜੇ ਇੱਕ ਆਦਮੀ ਨੂੰ ਬੰਦੂਕ ਚੁੱਕ ਜਾਂਦੇ ਵੇਖਿਆ ਗਿਆ ਸੀ।

ਇਸ ਵਿਅਕਤੀ ਨੂੰ ਵਿਲੀਅਮ ਜੀ. ਡੇਵੀਸ ਜੂਨੀਅਰ ਸਕੂਲ ਦੇ ਕੋਲ ਗੋਲੀ ਮਾਰ ਦਿੱਤੀ ਗਈ।

ਮਾਮਲੇ ਦੀ ਜਾਂਚ ਸਪੈਸ਼ਲ ਇਨਵੈਸਟੀਗੇਸ਼ਨਸ ਯੂਨਿਟ ਕੋਲ ਪਹੁੰਚ ਗਈ ਹੈ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਟੋਰੌਂਟੋ ਪੁਲਿਸ ਚੀਫ਼, ਜੇਮਸ ਰੇਮਰ ਦਾ ਕਹਿਣਾ ਸੀ ਕਿ ਟੈਕਸਸ 'ਚ ਵਾਪਰੀ ਭਿਆਨਕ ਸ਼ੂਟਿੰਗ ਤੋਂ ਬਾਅਦ ਇਹ ਸਮਝਣਾ ਮੁਸ਼ਕਿਲ ਨਹੀਂ ਹੈ ਕਿ ਇੱਕ ਸਕੂਲ ਦੇ ਕੋਲ ਕਿਸੇ ਵਿਅਕਤੀ ਨੂੰ ਗੋਲੀ ਮਾਰੀ ਜਾਣੀ ਲੋਕਾਂ ਦੀ ਚਿੰਤਾ ਵਧਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਨੂੰ ਇੱਕ ਨਿਵੇਕਲੀ ਘਟਨਾ ਮੰਨਿਆ ਜਾ ਰਿਹਾ ਹੈ ਅਤੇ ਇਸ ਕਾਰਨ ਆਮ ਲੋਕਾਂ ਲਈ ਕੋਈ ਖਤਰਾ ਨਹੀਂ ਮੰਨਿਆ ਜਾ ਰਿਹਾ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link