9.73C Vancouver
ADS

Jul 5, 2022 8:10 PM - The Canadian Press

ਸਰੀ 'ਚ ਦਿਨ-ਦਿਹਾੜੇ ਚੱਲੀ ਗੋਲੀ, ਇੱਕ ਵਿਅਕਤੀ ਦੀ ਮੌਤ; 96 ਐਵੀਨਿਊ ਤੇ 124 ਸਟ੍ਰੀਟ ਕੋਲ ਅੱਗ ਦੇ ਹਵਾਲੇ ਕੀਤੀ ਮਿਲੀ ਇੱਕ ਗੱਡੀ

Share On
man-dead-in-what-rcmp-say-is-a-suspected-targeted-shooting-in-surrey-b-c
A man is dead after what RCMP say is an apparent targeted attack in Surrey, B.C. (File photo - Surrey RCMP)

ਸਰੀ 'ਚ ਗੋਲੀ ਚੱਲਣ ਦੀ ਜਾਨਲੇਵਾ ਵਾਰਦਾਤ ਵਾਪਰੀ ਹੈ।

ਘਟਨਾ ਇੱਕ ਹੋਟਲ ਦੇ ਬਾਹਰ ਵਾਪਰੀ ਅਤੇ ਹਮਲੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਵਾਰਦਾਤ ਨੂੰ ਵੌਲੀ ਇਲਾਕੇ 'ਚ ਸਥਿਤ ਡੇਜ਼ ਇਨ ਹੋਟਲ ਦੇ ਪਾਰਕਿੰਗ ਲੌਟ 'ਚ ਅੰਜਾਮ ਦਿੱਤਾ ਗਿਆ।

ਸੋਮਵਾਰ ਸ਼ਾਮ ਕਰੀਬ 5 ਵਜੇ, ਦਿਨ-ਦਿਹਾੜੇ ਵੌਲੀ ਦਾ ਇਲਾਕਾ ਗੋਲੀਆਂ ਦੀ ਆਵਾਜ਼ ਨਾਲ ਗੂੰਜ ਉੱਠਿਆ।

ਮੌਕੇ 'ਤੇ ਪਹੁੰਚੇ ਪੁਲਿਸ ਅਫਸਰਾਂ ਨੂੰ ਇੱਕ ਪੀੜਤ ਗੰਭੀਰ ਜਖਮੀ ਹਾਲਤ 'ਚ ਮਿਲਿਆ।

ਪੁਲਿਸ ਨੇ ਦੱਸਿਆ ਕਿ ਪੀੜਤ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਨਾਕਾਮ ਰਹੀਆਂ।

ਘਟਨਾ ਤੋਂ ਬਾਅਦ ਪੁਲਿਸ ਨੇ ਹੋਟਲ ਦੇ ਆਲੇ-ਦੁਆਲੇ ਦੇ ਇਲਾਕੇ ਦੀ ਘੇਰਾਬੰਦੀ ਕਰ ਲਈ ਸੀ।

ਪੁਲਿਸ ਵੱਲੋਂ ਮੌਕੇ 'ਤੇ ਇੱਕ ਨੀਲੇ ਰੰਗ ਦੀ ਗੱਡੀ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਸੀ।

ਪੁਲਿਸ ਅਨੁਸਾਰ ਮੌਕੇ ਤੋਂ ਇੱਕ ਚਾਂਦੀ ਰੰਗੀ ਇਨਫਿਨਿਟੀ ਗੱਡੀ ਨੂੰ ਨਿਕਲਦੇ ਵੇਖਿਆ ਗਿਆ ਸੀ ਜਿਸ 'ਤੇ ਸ਼ੱਕ ਜਾਹਿਰ ਕੀਤਾ ਗਿਆ ਹੈ।

ਘਟਨਾ ਤੋਂ ਬਾਅਦ 96 ਐਵੀਨਿਊ ਅਤੇ 124 ਸਟ੍ਰੀਟ ਦੇ ਕੋਲ ਇੱਕ ਵਾਹਨ ਅੱਗ ਦੇ ਹਵਾਲੇ ਕੀਤਾ ਮਿਲਿਆ ਸੀ।

ਪੁਲਿਸ ਜਾਂਚ ਕਰ ਰਹੀ ਹੈ ਕਿ ਇਸ ਵਾਹਨ ਦਾ ਵਾਰਦਾਤ ਨਾਲ ਕੋਈ ਸੰਬੰਧ ਹੈ ਜਾਂ ਨਹੀਂ।

ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਕੋਲ ਘਟਨਾ ਦੀ ਜਾਣਕਾਰੀ ਜਾਂ ਕੋਈ ਫੁਟੇਜ ਹੋਵੇ ਤਾਂ ਦੱਸਿਆ ਜਾਵੇ।

ਗੋਲੀ ਚੱਲਣ ਦੀ ਵਾਰਦਾਤ ਅਤੇ ਫਿਰ ਇੱਕ ਗੱਡੀ ਨੂੰ ਅੱਗ ਲਗਾਉਣਾ ਇਸ ਘਟਨਾ ਨੂੰ ਗੈਂਗ ਸੰਬੰਧੀ ਵਾਰਦਾਤ ਹੋਣ ਦਾ ਇਸ਼ਾਰਾ ਕਰਦੇ ਹਨ ਪਰ ਇਸ ਬਾਰੇ ਫਿਲਹਾਲ ਪੁਲਿਸ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ 'ਚ ਘਟਨਾ ਟਾਰਗੈਟਿਡ ਹਮਲਾ ਜਾਪਦੀ ਹੈ।

ਘਟਨਾ ਦੀ ਜਾਂਚ ਹੁਣ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਯਾਨੀ ਕਿ ਆਈ.ਹਿਟ ਕੋਲ ਪਹੁੰਚ ਗਈ ਹੈ।

Latest news

33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
one-person-dies-after-drowning-in-cultus-lake-near-chilliwack
Punjabi

ਚਿਲੀਵੈਕ ਵਿੱਚ ਕਲਟਸ ਲੇਕ ’ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ

ਚਿਲੀਵੈਕ ਵਿਖੇ ਵੀਰਵਾਰ ਦੁਪਹਿਰ ਨੂੰ ਕਲਟਸ ਲੇਕ ਦੇ ਪਾਣੀ ਵਿਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਐਂਟਰੈਂਸ ਬੇਅ ਖੇਤਰ ਵਿਚ ਵਾਪਰੀ ਦੂਜੀ ਜਾਨਲੇਵਾ ਘਟਨਾ ਹੈ। ਚਿਲੀਵੈਕ ਆਰਸੀਐਮਪੀ ਦੀ ਮੀਡੀਆ ਰਿਲੇਸ਼ਨ ਔਫੀਸਰ ਕਾਰਪੋਰਲ ਕਾਰਮੇਨ ਕੀਨਰ ਮੁਤਾਬਕ, ਪੁਲਿਸ ਨੂੰ ਕੱਲ੍ਹ ਦੁਪਹਿਰ ਲਗਭਗ 1:12 ਵਜੇ ਐਂਟਰੈਂਸ ਬੇਅ ਕੋਲ ਪਾਣੀ ਵਿਚ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ, ਜੋ ਪਹਿਲਾਂ inflatable boat 'ਤੇ ਸਵਾਰ ਸੀ।
canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link