14.57C Vancouver
ADS

Jul 31, 2026 6:18 PM - Connect Newsroom - Jasmine Singh

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

Share On
man-dies-after-fleeing-surrey-traffic-stop-struck-by-vehicle-on-highway-10
Police said an officer stopped a westbound vehicle for a traffic enforcement check at about 11 p.m. in the 15600 block of 56 Avenue, along Highway 10. (Photo: X Surrey Police Service)

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।

ਸੜਕ ਪਾਰ ਕਰਦੇ ਸਮੇਂ ਉਹ ਈਸਟ ਵੱਲ ਜਾ ਰਹੀ ਇੱਕ ਦੂਜੀ ਗੱਡੀ ਨਾਲ ਟਕਰਾ ਗਿਆ। ਪੁਲਿਸ ਮੁਤਾਬਕ, ਐਸਪੀਐਸ ਅਧਿਕਾਰੀ, ਫਾਇਰ ਸਰਵਿਸ ਅਤੇ ਪੈਰਾਮੈਡਿਕਸ ਵੱਲੋਂ ਮੌਕੇ 'ਤੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਗੰਭੀਰ ਸੱਟਾਂ ਕਾਰਨ ਉਸ ਨੇ ਦਮ ਤੋੜ ਦਿੱਤਾ। ਇਸ ਘਟਨਾ ਤੋਂ ਬਾਅਦ ਬੀ.ਸੀ. ਦੇ Independent Investigations Office ਵਲੋਂ ਮਾਮਲੇ ਦੀ ਜਾਂਚ ਆਪਣੇ ਹੱਥ ਵਿਚ ਲੈ ਲਈ ਗਈ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link