13.3C Vancouver
ADS

Aug 9, 2022 1:03 AM - Connect News

ਵੈਨਕੂਵਰ 'ਚ ਵਾਪਰੇ ਹਮਲੇ ਦੇ ਮਾਮਲੇ 'ਚ 48 ਸਾਲਾ ਆਦਮੀ 'ਤੇ ਲੱਗੇ 3 ਦੋਸ਼

Share On
man-faces-three-charges-including-aggravated-assault-after-vancouver-machete-attack
A man has been charged criminally following Saturday’s machete attack on four victims inside a Granville Street rooming house. (Photo - Vancouver police)

ਵੈਨਕੂਵਰ 'ਚ ਸ਼ਨੀਵਾਰ ਨੂੰ ਵੱਡੇ ਚਾਕੂ ਜਿਹੇ ਹਥਿਆਰ ਨਾਲ ਹਮਲਾ ਕਰਨ ਦੇ ਮਾਮਲੇ 'ਚ ਇੱਕ ਵਿਅਕਤੀ 'ਤੇ ਦੋਸ਼ ਤੈਅ ਕੀਤੇ ਗਏ ਹਨ।

ਘਟਨਾ ਵੈਨਕੂਵਰ ਦੇ ਡਾਊਨਟਾਊਨ ਇਲਾਕੇ 'ਚ ਸਥਿਤ ਇੱਕ ਇਮਾਰਤ 'ਚ ਵਾਪਰੀ ਸੀ।

ਪੁਲਿਸ ਦਾ ਕਹਿਣਾ ਹੈ ਕਿ 48 ਸਾਲਾ ਇਬ੍ਰਾਹਿਮ ਬਾਖਿਤ 'ਤੇ ਅਗਰਾਵੇਟਿਡ ਅਸਾਲਟ ਅਤੇ ਹਥਿਆਰ ਨਾਲ ਹਮਲੇ ਸਮੇਤ ਕੁੱਲ 3 ਦੋਸ਼ ਲੱਗੇ ਹਨ।

ਕੋਰਟ ਦਸਤਾਵੇਜਾਂ ਅਨੁਸਾਰ ਇਸ ਵਿਅਕਤੀ ਨੂੰ ਹਿਰਾਸਤ 'ਚ ਰੱਖਿਆ ਗਿਆ ਹੈ ਤੇ 22 ਅਗਸਤ ਨੂੰ ਉਸ ਨੂੰ ਫਿਰ ਤੋਂ ਕੋਰਟ 'ਚ ਪੇਸ਼ ਕੀਤਾ ਜਾਵੇਗਾ।

ਸ਼ਹਿਰ ਦੇ ਗ੍ਰੈਨਵਿਲ ਅਤੇ ਸਮਾਇਥ ਸਟ੍ਰੀਟਸ ਦੇ ਇਲਾਕੇ 'ਚ ਸ਼ਨੀਵਾਰ ਰਾਤ ਕਰੀਬ 10 ਵਜੇ ਇੱਕ ਭਿਆਨਕ ਹਮਲਾ ਵਾਪਰਿਆ ਸੀ।

ਪੁਲਿਸ ਅਨੁਸਾਰ ਇੱਕ ਆਦਮੀ ਨੇ ਆਪਣੇ ਸੁਇਟ ਨੂੰ ਅੱਗ ਲਗਾ ਦਿੱਤੀ ਸੀ ਅਤੇ ਉਸ ਤੋਂ ਬਾਅਦ ਇਮਾਰਤ 'ਚ 4 ਲੋਕਾਂ 'ਤੇ ਵੱਡੇ ਚਾਕੂ ਜਿਹੇ ਹਥਿਆਰ ਨਾਲ ਹਮਲਾ ਕੀਤਾ ਸੀ।

ਮੌਕੇ 'ਤੇ ਪਹੁੰਚੀ ਪੁਲਿਸ ਨੇ ਹਥਿਆਰਬੰਦ ਸ਼ੱਕੀ 'ਤੇ ਗੋਲੀ ਚਲਾਈ ਸੀ ਅਤੇ ਉਸ ਨੂੰ ਜਖਮੀ ਹਾਲਤ 'ਚ ਹਸਪਤਾਲ ਪਹੁੰਚਾਇਆ ਗਿਆ ਸੀ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link