11.61C Vancouver
ADS

Jul 21, 2022 7:25 PM - Connect News

ਕਤਲ ਦੇ ਮਾਮਲੇ 'ਚ ਪਹਿਲਾਂ ਦੋਸ਼ੀ ਪਾਏ ਜਾ ਚੁੱਕੇ ਬੀ.ਸੀ. ਵਾਸੀ ਨੂੰ ਕਤਲ ਦੀ ਸਾਜਿਸ਼ ਰਚਣ ਤੇ ਡਰੱਗਸ ਦੇ ਮਾਮਲੇ 'ਚ 15 ਸਾਲ ਦੀ ਕੈਦ

Share On
man-found-guilty-and-sentenced-to-15-years-in-cfseu-bc-led-investigation-into-drug-trafficking-and-conspiracy-to-commit-murder
A man has been convicted and sentenced to 15 years in prison after being charged with 17 criminal offences following a Combined Forces Special Enforcement Unit of British Columbia (CFSEU-BC)-led investigation that proactively targeted an alleged drug trafficking network and involved a conspiracy to commit murder. (Photo - CFSEU)

ਬੀ.ਸੀ. 'ਚ ਇੱਕ ਕਤਲ ਦੇ ਮਾਮਲੇ 'ਚ ਪਹਿਲਾਂ ਦੋਸ਼ੀ ਪਾਏ ਜਾ ਚੁੱਕੇ ਇੱਕ ਆਦਮੀ ਨੂੰ ਹੁਣ ਇੱਕ ਕਤਲ ਦੀ ਸਾਜਿਸ਼ ਦੇ ਮਾਮਲੇ 'ਚ ਕਈ ਸਾਲ ਦੀ ਕੈਦ ਕੱਟਣੀ ਪਵੇਗੀ।

ਇਸ ਵਿਅਕਤੀ ਦੀ ਪਛਾਣ ਬ੍ਰੈਂਡਨ ਨੰਦਨ ਵਜੋਂ ਹੋਈ ਹੈ।

ਇਸ ਵਿਅਕਤੀ ਨੂੰ 15 ਸਾਲ ਦੀ ਸਜਾ ਸੁਣਾਈ ਗਈ ਹੈ।

ਬ੍ਰੈਂਡਨ ਨੰਦਨ ਨੇ ਸ਼ੂਟਿੰਗ ਸੰਬੰਧੀ ਇੱਕ ਸਾਜਿਸ਼ ਦੇ ਦੋਸ਼ ਕਬੂਲੇ ਹਨ।

ਹਾਲਾਂਕਿ ਇਹ ਸ਼ੂਟਿੰਗ ਦੀ ਵਾਰਦਾਤ ਵਾਪਰੀ ਨਹੀਂ ਸੀ।

ਬੀਤੇ ਸਾਲ ਮਾਰਚ ਵਿੱਚ 28 ਸਾਲਾ ਵਿਅਕਤੀ 'ਤੇ ਸਾਜਿਸ਼ ਅਤੇ ਹਥਿਆਰ ਦੀ ਵਰਤੋਂ ਕਰ ਕਤਲ ਕਰਨ ਲਈ ਸਾਥ ਦੇਣ ਸੰਬੰਧੀ ਦੋਸ਼ ਲੱਗੇ ਸਨ।

ਕੰਬਾਈਂਡ ਫੋਰਸਿਸ ਸਪੈਸ਼ਲ ਐਨਫੋਰਸਮੈਂਟ ਯੂਨਿਟ ਆਫ ਬੀ.ਸੀ. ਵੱਲੋਂ ਇਸ ਵਿਅਕਤੀ ਦੀ ਸ਼ੱਕੀ ਵਜੋਂ ਪਛਾਣ ਕੀਤੀ ਗਈ ਸੀ।

ਉਸ ਸਮੇਂ ਯੂਨਿਟ ਵੱਲੋਂ ਇੱਕ ਸਾਜਿਸ਼ ਦੇ ਮਾਮਲੇ ਸੰਬੰਧੀ ਸਰੀ ਅਤੇ ਬਰਨਬੀ ਦੀਆਂ ਪੁਲਿਸ ਅਜੈਂਸੀਆਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਸੀ।

ਸੀ.ਐਸ.ਐਸ.ਈ.ਯੂ. ਅਨੁਸਾਰ ਪੁਲਿਸ ਦੀ ਮੁਸ਼ਤੈਦੀ ਕਾਰਨ ਕਤਲ ਦੀ ਵਾਰਦਾਤ ਵਾਪਰਨ ਤੋਂ ਬਚਾਅ ਰਹਿ ਗਿਆ ਸੀ।

ਦਿਸੰਬਰ 2020 'ਚ ਇਸ ਮਾਮਲੇ 'ਚ ਕੀਤੀ ਗਈ ਛਾਪੇਮਾਰੀ ਦੌਰਾਨ ਪੁਲਿਸ ਦੇ ਹੱਥ ਇੱਕ ਸ਼ੱਕੀ ਲੱਗਿਆ ਅਤੇ ਫੈਂਟਾਨਿਲ, ਮੈਥਮਫਿਟਾਮੀਨ, ਕੋਕੇਨ, ਹਥਿਆਰ, ਸਾਈਲੈਂਸਰ ਅਤੇ ਕਈ ਹੋਰ ਵੈਪਨ ਜਬਤ ਕੀਤੇ ਸਨ।

ਨੰਦਨ ਦੇ ਕੁੱਲ 17 ਦੋਸ਼ ਲੱਗੇ ਸਨ।

ਇਸ ਤੋਂ ਪਹਿਲਾਂ ਇਹ ਵਿਅਕਤੀ ਮੈਨਸਲੌਟਰ ਦੇ ਦੋਸ਼ਾਂ 'ਚ 6 ਸਾਲ ਦੀ ਸਜਾ ਕੱਟ ਚੁੱਕਿਆ ਹੈ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link