11.3C Vancouver
ADS

Apr 24, 2025 8:15 PM - Connect Newsroom

ਬੀ.ਸੀ. ਤੇ ਅਮਰੀਕਾ 'ਚ ਮਨੁੱਖੀ ਤਸਕਰੀ ਦਾ ਮਾਮਲਾ, ਭਾਰਤੀ ਨਾਗਰਿਕ ਨੂੰ ਹੋਈ ਜੇਲ੍ਹ

Share On
man-given-five-months-in-u-s-jail-for-smuggling-people-across-border-from-b-c
It says Rajat Rajat, an Indian citizen who lives in California, was indicted alongside three other people.(Photo: The Canadian Press)

ਬ੍ਰਿਟਿਸ਼ ਕੋਲੰਬੀਆ ਤੋਂ ਗੈਰ-ਨਾਗਰਿਕ ਨੂੰ ਵਾਸ਼ਿੰਗਟਨ ਦਾ ਬਾਰਡਰ ਪਾਰ ਕਰਵਾਉਣ ਦੇ ਦੋਸ਼ ਵਿਚ ਇੱਕ ਭਾਰਤੀ ਨਾਗਰਿਕ ਨੂੰ ਅਮਰੀਕਾ ਵਿਚ ਪੰਜ ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਉਸ ਦੀ ਪਛਾਣ 27 ਸਾਲਾ ਰਜਤ ਵਜੋਂ ਸਾਹਮਣੇ ਆਈ ਹੈ, ਉਸ ਨੇ 8 ਭਾਰਤੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਦਾ ਬਾਰਡਰ ਪਾਰ ਕਰਨ ਵਿਚ ਮਦਦ ਕੀਤੀ ਸੀ।

ਸਿਆਟਲ ਵਿਚ ਅਮਰੀਕੀ ਜ਼ਿਲ੍ਹਾ ਅਟਾਰਨੀ ਦੇ ਦਫ਼ਤਰ ਮੁਤਾਬਕ, ਰਜਤ 2023 ਦੇ ਅਖੀਰ ਵਿਚ ਪੀਸ ਆਰਚ ਬਾਰਡਰ ਕਰਾਸਿੰਗ ਤੋਂ ਹੋਈਆਂ ਦੋ ਤਸਕਰੀਆਂ ਦੀਆਂ ਘਟਨਾਵਾਂ ਵਿਚ ਸ਼ਾਮਲ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰਜਤ ਨੇ ਪ੍ਰਵਾਸੀਆਂ ਤੋਂ ਮੋਟੀ ਰਕਮ ਲਈ ਸੀ ਅਤੇ ਅਮਰੀਕੀ ਪਾਸੇ ਇੱਕ ਮਿਨੀਵੈਨ ਡਰਾਈਵਰ ਨੂੰ ਉਨ੍ਹਾਂ ਨੂੰ ਸਰਹੱਦ ਤੋਂ ਲੈਣ ਲਈ ਪੈਸੇ ਦਿੱਤੇ ਸਨ। 27 ਨਵੰਬਰ 2023 ਨੂੰ ਉਸ ਨੇ ਪੰਜ ਭਾਰਤੀ ਨਾਗਰਿਕ ਪੀਸ ਆਰਚ ਬਾਰਡਰ ਕਰਾਸਿੰਗ ਤੋਂ ਵਾਸ਼ਿੰਗਟਨ ਵਿਚ ਦਾਖ਼ਲ ਕਰਵਾਏ ਸਨ, ਫਿਰ ਇਸ ਤੋਂ ਅਗਲੇ ਮਹੀਨੇ ਤਿੰਨ ਹੋਰਾਂ ਦੀ ਬਾਰਡਰ ਪਾਰ ਕਰਨ ਵਿਚ ਮਦਦ ਕੀਤੀ ਸੀ।

ਰਜਤ ਨੂੰ ਅਮਰੀਕੀ ਸਰਹੱਦੀ ਅਧਿਕਾਰੀਆਂ ਵਲੋਂ ਸਰਹੱਦ ਨੇੜੇ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਸ 'ਤੇ ਉਸ 'ਤੇ ਪੈਸੇ ਲਈ ਪ੍ਰਵਾਸੀਆਂ ਨੂੰ ਲਿਆਉਣ ਅਤੇ ਲਿਆਉਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਗਾਏ ਗਏ ਸਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link