17.95C Vancouver
ADS

Jun 22, 2022 8:22 PM - The Canadian Press

ਬੀ.ਸੀ. ਦੇ ਕੈਂਪਬੈਲ ਰਿਵਰ 'ਚ ਡਬਲ ਸ਼ੂਟਿੰਗ 'ਚ ਇੱਕ ਆਦਮੀ ਦੀ ਮੌਤ, ਇੱਕ ਔਰਤ ਪਹੁੰਚੀ ਹਸਪਤਾਲ

Share On
man-killed-in-double-shooting-incident-on-vancouver-island
A double shooting on Vancouver Island has left a man dead and a woman in hospital. (Photo - Campbell River RCMP)

ਬੀ.ਸੀ. ਦੇ ਕੈਂਪਬੈਲ ਰਿਵਰ ਇਲਾਕੇ 'ਚ ਗੋਲੀ ਚੱਲਣ ਦੀ ਜਾਨਲੇਵਾ ਵਾਰਦਾਤ ਵਾਪਰੀ ਹੈ।

ਘਟਨਾ 'ਚ ਇੱਕ ਆਦਮੀ ਦੀ ਮੌਤ ਹੋ ਗਈ ਹੈ।

ਇੱਕ ਔਰਤ ਨੂੰ ਗੋਲੀ ਲੱਗਣ ਕਾਰਨ ਜਖਮੀ ਹਾਲਤ 'ਚ ਹਸਪਤਾਲ ਪਹੁੰਚਾਇਆ ਗਿਆ ਹੈ।

ਮਾਮਲਾ ਮੰਗਲਵਾਰ ਦਾ ਦੱਸਿਆ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਆਦਮੀ ਦੀ ਮੌਤ ਖੁਦ ਨੂੰ ਗੋਲੀ ਮਾਰਨ ਕਾਰਨ ਹੋਈ ਜਾਪਦੀ ਹੈ।

ਅਫਸਰਾਂ ਨੂੰ ਰੋਬਰੌਨ ਰੋਡ ਅਤੇ ਅਪਲੈਂਡ ਡਰਾਈਵ ਦੇ ਇਲਾਕੇ 'ਚ ਸੱਦਿਆ ਗਿਆ ਸੀ।

ਫਿਲਹਾਲ ਪੀੜਤ ਆਦਮੀ ਜਾਂ ਜਖਮੀ ਔਰਤ ਦੀ ਪਛਾਣ ਸੰਬੰਧੀ ਜਾਂ ਘਟਨਾ ਪਿੱਛੇ ਦੇ ਕਾਰਨ ਸੰਬੰਧੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

Latest news

dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
no-deal-will-compromise-farmers-interests-shivraj-chouhan
Punjabi

ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਹੋਵੇਗਾ: ਸ਼ਿਵਰਾਜ ਚੌਹਾਨ

ਪੰਜਾਬ ਵਿੱਚ ਅੱਜ ਰੱਖੜ ਪੁੰਨਿਆ ਮੌਕੇ ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਅਣਗੌਲਿਆ ਕਰਕੇ ਕਿਸੇ ਵੀ ਦੇਸ਼ ਨਾਲ ਕੋਈ ਅਜਿਹਾ ਸਮਝੌਤਾ ਨਹੀਂ ਕੀਤਾ ਜਾਵੇਗਾ ਜੋ ਕਿਸਾਨਾਂ ਦਾ ਨੁਕਸਾਨ ਕਰੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link