14.8C Vancouver
ADS

Apr 24, 2024 6:08 PM - The Canadian Press

ਵਾਈਟ ਰੌਕ ਬੀ.ਸੀ. ’ਚ ਮਿਲੀ ਇਕ ਵਿਅਕਤੀ ਦੀ ਲਾਸ਼, ਕੀਤੀ ਜਾ ਰਹੀ ਹੈ ਮਾਮਲੇ ਦੀ ਜਾਂਚ

Share On
man-stabbed-to-death-in-white-rock-b-c-days-after-similar-knife-attack-in-area
RCMP say the latest incident happened late Tuesday, when a man was reported to have been stabbed near the White Rock Pier.(Photo: The Canadian Press)

ਵਾਈਟ ਰੌਕ ਵਿਚ ਬੀਤੀ ਰਾਤ ਇਕ ਵਿਅਕਤੀ ਦੀ ਲਾਸ਼ ਮਿਲਣ ਮਿਲਣ ਦੀ ਖਬਰ ਹੈ ਜਿਸ ਦੀ ਜਾਂਚ ਬੀ.ਸੀ. ਦੀ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਹੈ। ਵਾਈਟ ਰੌਕ ਆਰ.ਸੀ.ਐੱਮ.ਪੀ. ਦੇ ਕਾਂਸਟੇਬਲ ਚੈਂਟਲ ਸੀਅਰਜ਼ ਅਨੁਸਾਰ ਲਾਸ਼ ਮਰੀਨ ਡਰਾਈਵ ਦੇ 15400-ਬਲਾਕ ਵਿਚ ਮਿਲੀ ਸੀ ਜੋ ਵਾਈਟ ਰੌਕ ਪੀਅਰ ਦੇ ਪੂਰਬ ਵਿੱਚ ਕੁਝ ਬਲਾਕ ਦੀ ਦੂਰੀ ’ਤੇ ਹੀ ਸੀ।

ਪੁਲਿਸ ਵਲੋਂ ਮਾਮਲੇ ਦੀ ਜਾਂਚ ਦੌਰਾਨ ਸਾਈਪ੍ਰਸ ਅਤੇ ਡਾਲਫਿਨ ਸਟ੍ਰੀਟ ਵਿਚਕਾਰ ਮਰੀਨ ਡਰਾਈਵ ’ਤੇ ਵਾਟਰ ਫਰੰਟ ਦੇ ਖੇਤਰ ਨੂੰ ਬੰਦ ਕਰ ਦਿੱਤਾ ਗਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਜਾਂਚ ਅਜੇ ਮੁੱਢਲੇ ਪੜਾਅ ਵਿਚ ਹੋਣ ਕਾਰਨ ਘਟਨਾ ਬਾਰੇ ਹੋਰ ਕੋਈ ਵੇਰਵਾ ਨਹੀਂ ਦਿੱਤਾ ਜਾ ਸਕਦਾ। ਇਹ ਜਾਂਚ ਐਤਵਾਰ ਰਾਤ ਨੂੰ ਘਾਟ ਨੇੜੇ ਇਕ ਵਿਅਕਤੀ ’ਤੇ ਚਾਕੂ ਨਾਲ ਹਮਲਾ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਹੋਈ ਹੈ। ਉਸ ਘਟਨਾ ਵਿਚ ਇਕ 28 ਸਾਲਾ ਵਿਅਕਤੀ ਨੂੰ ਗੈਰ-ਜਾਨਲੇਵਾ ਸੱਟਾਂ ਨਾਲ ਹਸਪਤਾਲ ਪਹੁੰਚਾਇਆ ਗਿਆ ਸੀ।

ਆਰ.ਸੀ.ਐੱਮ.ਪੀ. ਵਲੋਂ ਇਨ੍ਹਾਂ ਦੋਹਾਂ ਘਟਨਾਵਾਂ ਦੇ ਆਪਸ ਵਿਚ ਜੁੜੇ ਹੋਣ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ 3 ਦਿਨਾਂ ਵਿਚ ਸ਼ਹਿਰ ਦੇ ਵਾਟਰ ਫਰੰਟ ’ਤੇ ਹੋਈ ਇਹ ਦੂਸਰੀ ਹਿੰਸਕ ਘਟਨਾ ਹੈ।

Latest news

canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
b-c-adds-17-800-net-jobs-in-july-as-unemployment-rate-falls-to-6-2
Punjabi

ਬੀ.ਸੀ. 'ਚ ਜੁਲਾਈ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਸ਼ਾਮਲ, ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ ਪਹੁੰਚੀ

ਬੀ.ਸੀ. ਵਿਚ ਪਿਛਲੇ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ। ਸੂਬੇ ਦੇ ਜੌਬਸ ਅਤੇ ਆਰਥਿਕ ਵਿਕਾਸ ਮੰਤਰੀ ਰਵੀ ਕਾਹਲੋਂ ਨੇ ਜੁਲਾਈ ਦੇ ਇਨ੍ਹਾਂ ਰੁਜ਼ਗਾਰ ਅੰਕੜਿਆਂ ਨੂੰ ਸ਼ਾਨਦਾਰ ਦੱਸਿਆ ਹੈ, ਜਿਸ ਨਾਲ ਬੀ. ਸੀ. ਵਿਚ ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ 'ਤੇ ਆ ਗਈ ਹੈ, ਜੋ ਕਿ ਕੈਨੇਡਾ ਵਿਚ ਚੌਥੀ ਸਭ ਤੋਂ ਘੱਟ ਹੈ।
premier-eby-addresses-wildfire-response-confirms-arrival-of-international-firefighting-crews
Punjabi

ਪ੍ਰੀਮੀਅਰ ਈਬੀ ਨੇ ਜੰਗਲੀ ਅੱਗ ਦੀ ਸਥਿਤੀ ਬਾਰੇ ਦਿੱਤੀ ਜਾਣਕਾਰੀ

ਪ੍ਰੀਮੀਅਰ ਡੇਵਿਡ ਈਬੀ ਨੇ ਸੂਬੇ ਵਿਚ ਜੰਗਲੀ ਅੱਗ ਦੇ ਚੱਲ ਰਹੇ ਸੰਕਟ ਦੌਰਾਨ ਆਪਣੀ ਜਨਤਕ ਗੈਰ-ਹਾਜ਼ਰੀ ਬਾਰੇ ਲਗਾਤਾਰ ਉੱਠ ਰਹੇ ਸਵਾਲਾਂ ਤੋਂ ਬਾਅਦ ਵੀਰਵਾਰ ਸ਼ਾਮ ਐਬਟਸਫੋਰਡ ਵਿਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਅਤੇ ਬੀ. ਸੀ. ਵਿਚ ਪਹੁੰਚੀ ਅੰਤਰਰਾਸ਼ਟਰੀ ਸਹਾਇਤਾ 'ਤੇ ਇੱਕ ਅਧਿਕਾਰਤ ਤੌਰ 'ਤੇ ਬਿਆਨ ਜਾਰੀ ਕੀਤਾ।
b-c-considers-cutting-development-charges-to-spur-housing-construction-in-high-growth-communities
Punjabi

ਬੀ.ਸੀ. ਸਰਕਾਰ ਕਰੇਗੀ ਨਵੇਂ ਘਰਾਂ ਦੀ ਉਸਾਰੀ ਲਈ Development Cost Charges ਵਿੱਚ ਕਟੌਤੀ

ਬੀ.ਸੀ. ਸਰਕਾਰ ਵਲੋਂ ਸੂਬੇ ਦੇ ਉੱਚ-ਵਿਕਾਸ ਵਾਲੇ ਖੇਤਰ ਵਿਚ ਨਵੇਂ ਘਰਾਂ ਦੀ ਉਸਾਰੀ ਨੂੰ ਬੂਸਟ ਦੇਣ ਲਈ development cost charges ਵਿਚ ਕਟੌਤੀ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ। ਹਾਊਸਿੰਗ ਮੰਤਰੀ ਕ੍ਰਿਸਟੀਨ ਬੋਇਲ ਨੇ ਇਸ ਸਬੰਧੀ ਫੈਡਰਲ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੋਣ ਦੀ ਪੁਸ਼ਟੀ ਕੀਤੀ ਹੈ, ਉਹਨਾਂ ਮੁਤਾਬਕ, ਇਸ ਕਦਮ ਦਾ ਮਕਸਦ ਆਬਾਦੀ ਦੇ ਹਿਸਾਬ ਨਾਲ ਤੇਜ਼ੀ ਨਾਲ ਵਧ ਰਹੇ ਸ਼ਹਿਰਾਂ ਵਿਚ multi-housing units ਲਈ ਫੀਸਾਂ ਵਿਚ 50 ਫੀਸਦੀ ਤੱਕ ਕਟੌਤੀ ਕਰਨਾ ਹੈ ਅਤੇ ਇਸ ਨਾਲ ਸ਼ਹਿਰਾਂ ਨੂੰ ਹੋਣ ਵਾਲੀ ਫੰਡਾਂ ਦੀ ਘਾਟ ਦੀ ਭਰਪਾਈ ਲਈ ਰਸਤੇ ਖੋਜੇ ਜਾ ਰਹੇ ਹਨ।
two-correctional-officers-and-inmate-die-during-transfer-from-edmonton-womens-prison-csc-says
Punjabi

ਐਡਮਿੰਟਨ ਮਹਿਲਾ ਜੇਲ੍ਹ ਤੋਂ ਕੈਦੀ ਦੇ ਤਬਾਦਲੇ ਦੌਰਾਨ ਦੋ ਅਧਿਕਾਰੀਆਂ ਅਤੇ ਇੱਕ ਕੈਦੀ ਦੀ ਮੌਤ: CSC

ਐਡਮਿੰਟਨ ਇੰਸਟੀਚਿਊਟ ਫਾਰ ਵੂਮੈਨ ਤੋਂ ਇੱਕ ਕੈਦੀ ਨੂੰ ਟ੍ਰਾਂਸਫਰ ਕਰਨ ਦੌਰਾਨ ਵਾਪਰੇ ਸੜਕ ਹਾਦਸੇ ਵਿੱਚ ਦੋ ਸੁਧਾਰਾਤਮਕ ਅਧਿਕਾਰੀ ਅਤੇ ਇੱਕ ਕੈਦੀ ਦੀ ਮੌਤ ਹੋ ਗਈ ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link