12.02C Vancouver
ADS

Jul 3, 2020 4:29 PM -

ਰਿਡੋ ਹਾਲ 'ਚ ਜ਼ਬਰਦਸਤੀ ਦਾਖਿਲ ਹੋਏ ਹਥਿਆਰਬੰਦ ਵਿਅਕਤੀ ਦੀ ਪਛਾਣ ਕੀਤੀ ਜਾਰੀ, ਲੱਗੇ 22 ਅਪਰਾਧਿਕ ਦੋਸ਼

Share On
man-who-rammed-gate-near-trudeau-residence-with-truck-faces-multiple-charges
An RCMP officer works with a police dog as they move through the contents of a pick up truck on the grounds of Rideau Hall in Ottawa, Thursday July 2, 2020. THE CANADIAN PRESS/Adrian Wyld

ਰਿਡੋ ਹਾਲ ਦੇ ਇੱਕ ਦਰਵਾਜ਼ੇ 'ਚ ਟਰੱਕ ਨਾਲ ਟੱਕਰ ਮਾਰਨ ਅਤੇ ਫਿਰ ਹਥਿਆਰਾਂ ਦੇ ਨਾਲ ਪ੍ਰਾਪਰਟੀ 'ਚ ਦਾਖਿਲ ਹੋਣ ਲਈ ਮੈਨੀਟੋਬਾ ਦੇ ਇੱਕ ਵਿਅਕਤੀ 'ਤੇ ਇਲਜ਼ਾਮ ਲੱਗੇ ਹਨ।

ਇਸ ਵਿਅਕਤੀ ਨੂੰ ਅਗਲੀ ਪੇਸ਼ੀ ਤੋਂ ਪਹਿਲਾਂ 17 ਜੁਲਾਈ ਤੱਕ ਪੁਲਿਸ ਹਿਰਾਸਤ ਵਿੱਚ ਰੱਖਿਆ ਜਾਵੇਗਾ ਅਤੇ ਇਸ ਵਿਅਕਤੀ 'ਤੇ 22 ਅਪਰਾਧਿਕ ਦੋਸ਼ ਲੱਗੇ ਹਨ।

ਵਿਅਕਤੀ ਦਾ ਨਾਮ ਕੋਰੀ ਹੁਰੇਨ ਦੱਸਿਆ ਗਿਆ ਹੈ ਅਤੇ 46 ਸਾਲਾ ਵਿਅਕਤੀ ਮਿਲਟਰੀ ਦਾ ਮੈਂਬਰ ਅਤੇ ਇੱਕ ਵਪਾਰੀ ਦੱਸਿਆ ਜਾ ਰਿਹਾ ਹੈ।

ਅੱਜ ਦੁਪਹਿਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਨੇ ਇੱਕ ਟੈਲੀਕਾਨਫਰੰਸ ਜ਼ਰੀਏ ਪਹਿਲੀ ਕੋਰਟ ਦੀ ਪੇਸ਼ੀ 'ਚ ਹਾਜ਼ਰੀ ਭਰੀ।

ਆਰ.ਸੀ.ਐਮ.ਪੀ. ਵੱਲੋਂ ਇਸ ਵਿਅਕਤੀ ਨੂੰ ਪ੍ਰਧਾਨ ਮੰਤਰੀ ਦੀ ਮੌਜੂਦਾ ਰਿਹਾਇਸ਼ ਤੋਂ ਕਰੀਬ 200 ਮੀਟਰ ਦੀ ਦੂਰੀ 'ਤੇ ਗ੍ਰਿਫਤਾਰ ਕੀਤਾ ਗਿਆ ਸੀ।

ਹਾਲਾਂਕਿ ਵੀਰਵਾਰ ਸਵੇਰ ਦੀ ਘਟਨਾ ਮੌਕੇ ਪ੍ਰਧਾਨ ਮੰਤਰੀ ਟਰੂਡੋ ਇਸ ਰਿਹਾਇਸ਼ 'ਤੇ ਮੌਜੂਦ ਨਹੀਂ ਸਨ।

ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਹੁਰੇਨ ਕੋਲ ਕਈ ਹਥਿਆਰ ਸਨ, ਜਿਸ ਵਿੱਚ ਘਟੋ-ਘੱਟ ਇੱਕ ਬੰਦੂਕ ਵੀ ਸ਼ਾਮਿਲ ਦੱਸੀ ਗਈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link