27.21C Vancouver
ADS

Jul 8, 2022 2:27 PM - ANI

ਜਪਾਨ ਦੇ ਸਾਬਕਾ ਪੀ. ਐੱਮ. ਸ਼ਿੰਜ਼ੋ ਆਬੇ ਦੀ ਗੋਲੀਆਂ ਮਾਰ ਕੇ ਹੱਤਿਆ, ਹਮਲਾਵਰ ਦੀ ਹੋਈ ਪਛਾਣ

Share On
man-who-shot-at-former-japanese-pm-shinzo-abe-identified
Former Japanese Prime Minister Shinzo Abe (Photo : Twitter)

ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਨੂੰ ਉਹ ਜਪਾਨ ਦੇ ਨਾਰਾ ਸ਼ਹਿਰ ਵਿਚ ਇੱਕ ਚੋਣ ਪ੍ਰਚਾਰ ਸਮਾਗਮ ਵਿਚ ਭਾਸ਼ਣ ਦੇ ਰਹੇ ਸਨ, ਜਦੋਂ ਉਨ੍ਹਾਂ ਉੱਪਰ ਕਿਸੇ ਨੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਜਾਪਾਨ ਦੀ ਪੁਲਿਸ ਨੇ ਸ਼ਿੰਜੋ ਆਬੇ ਨੂੰ ਗੋਲੀ ਮਾਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਗਏ ਸ਼ੱਕੀ ਦੀ ਪਛਾਣ ਨਾਰਾ ਸਿਟੀ ਦੇ ਰਹਿਣ ਵਾਲੇ 41 ਸਾਲਾ ਤੇਤਸੁਆ ਯਾਮਾਗਾਮੀ ਵਜੋਂ ਕੀਤੀ ਹੈ।

ਸ਼ਿੰਜੋ ਆਬੇ 67 ਸਾਲ ਦੇ ਸਨ। ਜਾਪਾਨ ਦੇ ਸੰਸਦ ਦੇ ਉਪਰਲੇ ਸਦਨ ਲਈ ਐਤਵਾਰ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਉਹ ਪੱਛਮੀ ਜਾਪਾਨ ਦੇ ਸ਼ਹਿਰ ਨਾਰਾ ਵਿਚ ਭਾਸ਼ਣ ਲਈ ਪਹੁੰਚੇ ਸਨ, ਜਿੱਥੇ ਉਨ੍ਹਾਂ ਨੂੰ ਗੋਲੀਆਂ ਲੱਗਣ ਮਗਰੋਂ ਗੰਭੀਰ ਹਾਲਤ ਵਿਚ ਸਵੇਰੇ 11.30 ਵਜੇ ਹਸਪਤਾਲ ਲਿਜਾਇਆ ਗਿਆ ਪਰ ਉਹ ਬਚ ਨਹੀਂ ਸਕੇ।

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੀ ਹਰਕਤ ਦੀ ਕਿਸੇ ਵੀ ਲੋਕਤੰਤਰ ਵਿਚ ਕਦੇ ਵੀ ਮਨਜ਼ੂਰ ਨਹੀਂ ਹੈ। ਦੁਨੀਆ ਦੇ ਸਭ ਤੋਂ ਸੁਰੱਖਿਅਤ ਦੇਸ਼ਾਂ ਵਿਚੋਂ ਇੱਕ ਜਾਪਾਨ ਵਿਚ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਹੱਤਿਆ ਨੇ ਵਿਸ਼ਵ ਭਰ ਦੇ ਨੇਤਾਵਾਂ ਨੂੰ ਹੈਰਾਨ ਕਰ ਦਿੱਤਾ ਅਤੇ ਉਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਦਿਲ ਨੂੰ ਝਿੰਜੋੜ ਕੇ ਰੱਖ ਦੇਣ ਵਾਲੀ ਇਸ ਘਟਨਾ ਨਾਲ ਉਨ੍ਹਾਂ ਦੇ ਮਨ ਨੂੰ ਬਹੁਤ ਠੇਸ ਪਹੁੰਚੀ ਹੈ। ਉੱਥੇ ਹੀ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਿੰਜੋ ਆਬੇ 'ਤੇ ਹੋਏ ਹਮਲੇ ਨੂੰ ਲੈ ਕੇ ਡੂੰਘੇ ਦੁਖ਼ ਦਾ ਪ੍ਰਗਟਾਵਾ ਕੀਤਾ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link