13.72C Vancouver
ADS

Oct 8, 2021 2:16 AM -

ਪ੍ਰੀਮਿਅਰ ਜੌਨ ਹੌਰਗਨ ਨੇ ਕਿਹਾ ਸੂਬੇ 'ਚ ਸਕੂਲ ਸਟਾਫ਼ ਲਈ ਵੈਕਸੀਨ ਮੈਂਡੇਟੋਰੀ ਬਣਾਉਣਾ ਬੋਰਡਸ ਦੇ ਹੱਥ 'ਚ

Share On
mandatory-vaccination-for-b-c-school-staff-up-to-boards-says-premier-horgan
Premier John Horgan says vaccine mandates for workers in British Columbia's schools are a last resort and elected board trustees know what's needed for their communities rather than the province enforcing such decisions. (Photo - John Horgan/Twitter)

ਬੀ.ਸੀ. ਦੇ ਪ੍ਰੀਮਿਅਰ ਜੌਨ ਹੌਰਗਨ ਨੇ ਅੱਜ ਦੁਪਹਿਰ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਹੈ।

ਪ੍ਰੀਮਿਅਰ ਜੌਨ ਹੌਰਗਨ ਨੇ ਕਿਹਾ ਹੈ ਕਿ ਬੀ.ਸੀ. ਦੇ ਸਕੂਲਾਂ 'ਚ ਵਰਕਰਾਂ ਲਈ ਵੈਕਸੀਨ ਨੂੰ ਮੈਂਡੇਟੋਰੀ ਬਣਾਉਣਾ ਸਕੂਲ ਬੋਰਡ ਦੀ ਜਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਵੈਕਸੀਨ ਮੈਂਡੇਟ ਆਖਰੀ ਵਿਕਲਪ ਹੈ ਅਤੇ ਚੁਣੇ ਹੋਏ ਬੋਰਡ ਟਰਸਟੀਸ ਨੂੰ ਇਸ 'ਤੇ ਫੈਸਲਾ ਲੈਣਾ ਚਾਹੀਦਾ ਹੈ।

ਮਾਪਿਆਂ ਦੇ ਗਰੁੱਪਸ ਅਤੇ ਬੀ.ਸੀ. ਟੀਚਰਸ ਫੈਡਰੇਸ਼ਨ ਨੇ ਸਾਰੇ ਸਕੂਲ ਡਿਸਟ੍ਰਿਕਟਸ ਨੂੰ ਕੋਵਿਡ-19 ਵੈਕਸੀਨ ਮੈਂਡੇਟ ਲਾਗੂ ਕਰਨ ਲਈ ਕਿਹਾ ਹੈ।

ਨਿਊ ਵੈਸਟਮਿਨਸਟਰ ਬੋਰਡ ਨੇ ਸ਼ਾਟਸ ਨੂੰ ਮੈਂਡੇਟੋਰੀ ਬਣਾਉਣ ਸੰਬੰਧੀ ਲੀਗਲ ਸਲਾਹ ਮੰਗੀ ਹੈ।

ਹੌਰਗਨ ਨੇ ਕਿਹਾ ਕਿ ਉਹ ਵੈਕਸੀਨ ਮੈਂਡੇਟ ਸੰਬੰਧੀ ਮਾਪਿਆਂ ਦੀ ਪ੍ਰੇਸ਼ਾਨੀ ਸਮਝਦੇ ਹਨ।

ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲਾਂ 'ਚ ਸੁਰੱਖਿਅਤ ਰੱਖਣ ਲਈ ਜਰੂਰੀ ਕਦਮ ਚੁੱਕੇ ਜਾ ਰਹੇ ਹਨ।

ਇਸ ਦੌਰਾਨ ਪ੍ਰੀਮਿਅਰ ਹੌਰਗਨ ਨੂੰ ਪੁੱਛਿਆ ਗਿਆ ਕਿ ਕਈ ਲੋਕਾਂ ਨੂੰ ਵੈਕਸੀਨ ਕਾਰਡ ਨਾਲ ਸੰਬੰਧਤ ਤਕਨੀਕੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਇਸ ਦੇ ਕਾਰਗਰ ਹੋਣ ਸੰਬੰਧੀ ਵੀ ਸਵਾਲ ਉੱਠੇ ਹਨ।

ਜਵਾਬ ਦਿੰਦੇ ਹੋਈਏ ਹੌਰਗਨ ਨੇ ਕਿਹਾ ਕਿ ਸੂਬੇ 'ਚ ਮਿਲੀਅਨਸ ਦੀ ਗਿਣਤੀ 'ਚ ਵੈਕਸੀਨੇਸ਼ਨ ਕਾਰਡ ਡਾਊਨਲੋਡ਼ ਕੀਤੇ ਗਏ ਹਨ ਅਤੇ ਜੇਕਰ ਕਿਸੇ ਨੂੰ ਇਸ ਸੰਬੰਧੀ ਕੋਈ ਤਕਨੀਕੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਆਪਣੇ ਇਲਾਕੇ ਦੇ ਐਮ.ਐਲ.ਏ. ਨਾਲ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਉਨ੍ਹਾਂ ਇਸ ਮੌਕੇ ਇਹ ਵੀ ਕਿਹਾ ਕਿ ਬੀ.ਸੀ. ਫੈਰੀਸ ਫੈਡਰਲੀ ਰੈਗੂਲੇਟਿਡ ਏਜੈਂਸੀ ਹੈ ਅਤੇ ਉਨ੍ਹਾਂ ਦੇ ਕਰਮਚਾਰੀਆਂ ਲਈ ਵੈਕਸੀਨ ਹਾਸਿਲ ਕਰਨਾ ਜਰੂਰੀ ਹੈ।

ਉਨ੍ਹਾਂ ਇਸ ਮੌਕੇ ਕਿਹਾ ਕਿ ਫੈਰੀ ਯਾਤਰਾ ਮੌਕੇ ਮਾਸਕ ਪਹਿਨਣਾ ਵੀ ਜਰੂਰੀ ਹੈ ਅਤੇ ਜੇਕਰ ਕੋਈ ਅਜਿਹਾ ਨਹੀਂ ਕਰਦਾ ਤਾਂ ਉਨ੍ਹਾਂ ਨੂੰ ਨਤੀਜੇ ਭੁਗਤਣੇ ਪੈਣਗੇ।

ਉਨ੍ਹਾਂ ਇਸ ਸੰਬੰਧੀ ਮਾਸਕ ਪਹਿਨਣ ਤੋਂ ਇਨਕਾਰ ਕਰਨ ਵਾਲੇ ਲੋਕਾਂ ਸੰਬੰਧਤ ਇੱਕ ਘਟਨਾ ਦੀ ਉਦਾਹਰਣ ਦਿੱਤੀ ਜਿੰਨਾ ਦੀ ਗ੍ਰਿਫਤਾਰੀ ਹੋਈ ਸੀ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link