14.25C Vancouver
ADS

Jul 10, 2026 6:32 PM - Connect Newsroom - Ramandeep Kaur

ਮਨਿੰਦਰ ਸਿੱਧੂ ਨੇ ਭਾਰਤ ਦੇ ਵਪਾਰ ਦੌਰੇ ਦਾ ਕੀਤਾ ਐਲਾਨ, ਕੈਨੇਡਾ ਟਰੇਡ ਮਿਸ਼ਨ ਦੀ ਕਰਨਗੇ ਅਗਵਾਈ

Share On
maninder-sidhu-announces-india-trade-mission-to-lead-team-canada-delegation
Canada's Minister of International Trade, Maninder Sidhu, announces a Team Canada Trade Mission to India scheduled for Oct. 12–17. (Photo: X Maninder Sidhu)

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਦੇ ਵਪਾਰ ਦੌਰੇ ਦਾ ਰਸਮੀ ਐਲਾਨ ਕਰ ਦਿੱਤਾ ਹੈ। ਸਿੱਧੂ 12 ਤੋਂ 17 ਅਕਤੂਬਰ ਤੱਕ ਭਾਰਤ ਵਿਚ ਟੀਮ ਕੈਨੇਡਾ ਟਰੇਡ ਮਿਸ਼ਨ ਦੀ ਅਗਵਾਈ ਕਰਨਗੇ। ਇਹ ਦੌਰਾ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਅਤੇ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।

ਇਸ ਮਿਸ਼ਨ ਦਾ ਉਦੇਸ਼ ਭਾਰਤ ਅਤੇ ਕੈਨੇਡਾ ਵਿਚਕਾਰ ਮੌਜੂਦਾ $31 ਬਿਲੀਅਨ ਦੇ ਦੁਵੱਲੇ ਵਪਾਰ ਨੂੰ ਤੋਂ 2030 ਤੱਕ ਦੁੱਗਣਾ ਕਰਨਾ ਹੈ। ਮੰਤਰੀ ਮਨਿੰਦਰ ਸਿੱਧੂ ਨੇ ਦੱਸਿਆ ਕਿ ਕੈਨੇਡਾ ਅਤੇ ਭਾਰਤ ਵਿਚਕਾਰ ਫ੍ਰੀ ਟਰੇਡ ਐਗਰੀਮੈਂਟ ਨੂੰ ਲੈ ਕੇ ਚੱਲ ਰਹੀ ਗੱਲਬਾਤ ਵੀ ਬੇਹੱਦ ਅਹਿਮ ਪੜਾਅ 'ਤੇ ਪਹੁੰਚ ਚੁੱਕੀ ਹੈ ਅਤੇ ਸਾਲ 2026 ਦੇ ਅੰਤ ਤੱਕ ਇਸ ਵਪਾਰਕ ਸਮਝੌਤੇ ਦੇ ਮੁਕੰਮਲ ਹੋਣ ਦੀ ਪੂਰੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਭਾਰਤ ਇਸ ਵੇਲੇ ਦੁਨੀਆ ਦੀਆਂ ਸਭ ਤੋਂ ਤੇਜ਼ੀ ਨਾਲ ਵਧ ਰਹੀਆਂ ਪ੍ਰਮੁੱਖ ਅਰਥਵਿਵਸਥਾਵਾਂ ਵਿਚੋਂ ਇੱਕ ਹੈ ਅਤੇ ਕੈਨੇਡੀਅਨ ਕਾਰੋਬਾਰਾਂ ਕੋਲ ਇਸ ਬਾਜ਼ਾਰ ਵਿਚ ਅੱਗੇ ਵਧਣ ਦੇ ਵੱਡੇ ਮੌਕੇ ਹਨ। ਸਿੱਧੂ ਨੇ ਕੈਨੇਡੀਅਨ ਕਾਰੋਬਾਰੀਆਂ ਨੂੰ ਭਾਰਤ ਲਈ ਜਾਣ ਵਾਲੇ ਇਸ ਟਰੇਡ ਮਿਸ਼ਨ ਵਿਚ ਸ਼ਾਮਲ ਹੋਣ ਲਈ ਅਪਲਾਈ ਕਰਨ ਦਾ ਸੱਦਾ ਦਿੱਤਾ ਹੈ। ਗੌਰਤਲਬ ਹੈ ਕਿ ਹਾਲ ਹੀ ਵਿਚ ਭਾਰਤ ਦੇ ਕਾਮਰਸ ਅਤੇ ਇੰਡਸਟਰੀ ਮਿਨਿਸਟਰ ਪਿਊਸ਼ ਗੋਇਲ ਕੈਨੇਡਾ ਵਿਚ ਆਪਣੇ ਸਭ ਤੋਂ ਵੱਡੇ ਵਪਾਰ ਵਫ਼ਦ ਨਾਲ ਆਏ ਸਨ, ਜਿਸ ਤੋਂ ਬਾਅਦ ਹੁਣ ਕਾਰਨੀ ਸਰਕਾਰ ਨੇ ਨਵੀਂ ਦਿੱਲੀ ਲਈ ਵਪਾਰ ਦੌਰਾ ਐਲਾਨਿਆ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link