18.12C Vancouver
ADS

Aug 19, 2022 2:56 PM - ANI

ਦਿੱਲੀ ਦੀ ਆਬਕਾਰੀ ਨੀਤੀ ਦੇ ਮਾਮਲੇ 'ਚ ਸਿਸੋਦੀਆ ਸਣੇ 15 ਵਿਅਕਤੀਆਂ 'ਤੇ ਸੀ. ਬੀ. ਆਈ. ਵੱਲੋਂ FIR

Share On
manish-sisodia-among-15-persons-named-in-cbi-fir-in-delhi-excise-policy-case
Delhi Deputy Chief Minister Manish Sisodia (Photo : ANI)

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਬਕਾਰੀ ਨੀਤੀ ਮਾਮਲੇ ਵਿਚ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀ. ਬੀ. ਆਈ.) ਦੀ ਜਾਂਚ ਦੇ ਦਾਇਰੇ ਵਿਚ ਆ ਗਏ ਹਨ।

ਉਨ੍ਹਾਂ ਅਤੇ 14 ਹੋਰਾਂ ਖ਼ਿਲਾਫ਼ ਸੀ. ਬੀ. ਆਈ. ਨੇ ਐੱਫ. ਆਈ. ਆਰ. ਦਰਜ ਕੀਤੀ ਹੈ। ਇਸ ਮਾਮਲੇ ਵਿਚ ਐਕਸਾਈਜ਼ ਅਧਿਕਾਰੀਆਂ, ਸ਼ਰਾਬ ਕੰਪਨੀ ਦੇ ਅਧਿਕਾਰੀਆਂ, ਡੀਲਰਾਂ ਸਮੇਤ ਅਣਪਛਾਤੇ ਸਰਕਾਰੀ ਕਰਮਚਾਰੀਆਂ ਅਤੇ ਨਿੱਜੀ ਵਿਅਕਤੀਆਂ 'ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਸਿਸੋਦੀਆ ਸਮੇਤ ਕੁੱਲ 15 ਵਿਅਕਤੀਆਂ ਦੇ ਨਾਮ ਐੱਫ. ਆਈ. ਆਰ. ਵਿਚ ਨਾਮਜ਼ਦ ਕੀਤੇ ਗਏ ਹਨ। ਇਨ੍ਹਾਂ 'ਤੇ ਅਪਰਾਧਿਕ ਸਾਜ਼ਿਸ਼, ਖਾਤੇ ਵਿਚ ਹੇਰਾਫੇਰੀ ਅਤੇ ਨਾਜਾਇਜ਼ ਫਾਇਦਾ ਲੈਣ ਦੇ ਦੋਸ਼ ਹਨ।

ਸੀ. ਬੀ. ਆਈ. ਦੇ ਇੱਕ ਅਧਿਕਾਰੀ ਅਨੁਸਾਰ, ਦਿੱਲੀ ਦੇ ਸਾਬਕਾ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ ਦੇ ਟਿਕਾਣਿਆ ਸਮੇਤ ਸੱਤ ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਛਾਪੇਮਾਰੀ ਕੀਤੀ ਗਈ। ਸਾਬਕਾ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਦੇ ਕਾਰਜਕਾਲ ਵਿਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ ਸੀ।

ਇਸ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਨੇ ਕੇਂਦਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸੀ. ਬੀ. ਆਈ. ਨੇ ਸਿਸੋਦੀਆ ਦੇ ਘਰ 'ਤੇ ਉਸ ਦਿਨ ਛਾਪਾ ਮਾਰਿਆ ਹੈ ਜਦੋਂ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ- ਨਿਊਯਾਰਕ ਟਾਈਮਜ਼ ਦੇ ਪਹਿਲੇ ਪੰਨੇ 'ਤੇ ਦਿੱਲੀ ਮਾਡਲ ਤੇ ਸਿਸੋਦੀਆ ਦੀ ਤਸਵੀਰ ਛਪੀ ਹੈ।

ਗੌਰਤਲਬ ਹੈ ਕਿ 30 ਜੁਲਾਈ ਨੂੰ ਸਿਸੋਦੀਆ ਨੇ ਆਬਕਾਰੀ ਨੀਤੀ ਨੂੰ ਵਾਪਸ ਲੈਣ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ 1 ਅਗਸਤ ਤੋਂ ਦਿੱਲੀ ਵਿਚ ਸਿਰਫ਼ ਸਰਕਾਰੀ ਠੇਕੇ ਹੀ ਸ਼ਰਾਬ ਵੇਚ ਸਕਣਗੇ।

Latest news

burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
canadas-population-declines-slightly-in-first-quarter-of-2026-as-non-permanent-resident-numbers-fall
Punjabi

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link