19.02C Vancouver
ADS

Jul 4, 2025 1:42 PM - The Canadian Press

ਜੰਗਲੀ ਅੱਗ ਕਾਰਨ ਮੈਨੀਟੋਬਾ ਸ਼ਹਿਰ ਨੂੰ ਕਰਵਾਇਆ ਜਾਵੇਗਾ ਖਾਲੀ

Share On
manitoba-town-to-evacuate-due-to-wildfire
The evacuation begins Friday, though officials haven't provided a time for when residents must be out of their homes.(Photo - The Canadian Press)

ਕੈਨੇਡਾ ਦੇ ਪੱਛਮੀ ਸੂਬਿਆਂ ਵਿਚ ਬਲ ਰਹੀਆਂ ਅੱਗਾਂ ਵਿਚਕਾਰ ਮੈਨੀਟੋਬਾ ਦੇ ਟਾਊਨ ਲਿਨ ਲੇਕ ਦੇ ਸੈਂਕੜੇ ਨਿਵਾਸੀਆਂ ਨੂੰ ਲਾਜ਼ਮੀ ਤੌਰ 'ਤੇ ਘਰ ਛੱਡਣ ਦੇ ਆਦੇਸ਼ ਦਿੱਤੇ ਗਏ ਹਨ ਕਿਉਂਕਿ ਨੇੜੇ ਦੇ ਜੰਗਲ ਵਿਚ ਲੱਗੀ ਅੱਗ ਕਾਰਨ ਕਮਿਊਨਿਟੀ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਦਾ ਖ਼ਤਰਾ ਮੰਡਰਾ ਗਿਆ ਹੈ। ਨਿਕਾਸੀ ਦੀ ਕਾਰਵਾਈ ਸ਼ੁੱਕਰਵਾਰ ਤੋਂ ਸ਼ੁਰੂ ਹੋਈ ਹੈ ਪਰ ਅਧਿਕਾਰੀਆਂ ਨੇ ਇਹ ਸਮਾਂ-ਸੀਮਾ ਨਹੀਂ ਦੱਸੀ ਕਿ ਲੋਕਾਂ ਨੂੰ ਕਦੋਂ ਤੱਕ ਆਪਣੇ ਘਰਾਂ ਤੋਂ ਬਾਹਰ ਰਹਿਣਾ ਹੋਵੇਗਾ।

ਉਨ੍ਹਾਂ ਦਾ ਕਹਿਣਾ ਹੈ ਕਿ ਜੇ ਜੰਗਲ ਦੀ ਅੱਗ ਮੈਨੀਟੋਬਾ ਹਾਈਡ੍ਰੋ ਟ੍ਰਾਂਸਮਿਸ਼ਨ ਲਾਈਨਾਂ ਨੂੰ ਪ੍ਰਭਾਵਿਤ ਕਰਦੀ ਹੈ ਤਾਂ ਨਿਵਾਸੀਆਂ ਨੂੰ ਘੱਟੋ-ਘੱਟ ਇੱਕ ਮਹੀਨੇ ਤੱਕ ਬਿਜਲੀ ਬੰਦ ਰਹਿਣ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਟਾਊਨ ਦੇ ਅਧਿਕਾਰੀਆਂ ਮੁਤਾਬਕ, ਲਿਨ ਲੇਕ ਤੋਂ ਲਗਭਗ 20 ਕਿਲੋਮੀਟਰ ਸਾਊਥ ਵੈਸਟ ਵਿਚ ਅੱਗ ਬਲ ਰਹੀ ਹੈ।

ਨਿਵਾਸੀਆਂ ਲਈ ਲਿਨ ਲੇਕ ਤੋਂ ਕਰੀਬ 1,100 ਕਿਲੋਮੀਟਰ ਸਾਊਥ ਵਿਚ ਬ੍ਰੈਂਡਨ ਸ਼ਹਿਰ ਵਿਚ ਰਿਸੈਪਸ਼ਨ ਸੈਂਟਰ ਸਥਾਪਤ ਕੀਤਾ ਗਿਆ ਹੈ। ਮੈਨੀਟੋਬਾ ਵਿਚ ਇਸ ਸਮੇਂ 60 ਥਾਵਾਂ 'ਤੇ ਜੰਗਲ ਵਿਚ ਅੱਗ ਲੱਗੀ ਹੋਈ ਹੈ, ਜਿਨ੍ਹਾਂ ਵਿਚੋਂ 17 ਨੂੰ ਕਾਬੂ ਤੋਂ ਬਾਹਰ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link