21.64C Vancouver
ADS

Jun 15, 2022 2:11 PM - ANI

ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਲਈ ਵੋਲਵੋ ਬੱਸਾਂ ਸ਼ੁਰੂ, CM ਮਾਨ ਤੇ ਕੇਜਰੀਵਾਲ ਨੇ ਦਿਖਾਈ ਹਰੀ ਝੰਡੀ

Share On
mann-kejriwal-flag-volvo-bus-services-from-jalandhar-to-delhi-airport
Punjab CM Bhagwant Mann and Delhi CM Arvind Kejriwal jointly flagged off Volvo bus services in Jalandhar (Photo : ANI)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਜਲੰਧਰ ਤੋਂ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈ. ਜੀ. ਆਈ.) ਹਵਾਈ ਅੱਡੇ ਤੱਕ ਲਈ ਵੋਲਵੋ ਬੱਸ ਸੇਵਾਵਾਂ ਨੂੰ ਹਰੀ ਝੰਡੀ ਦੇ ਕੇ ਸ਼ੁਰੂ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਟਰਾਂਸਪੋਰਟ ਮਾਫੀਆ ਨੂੰ ਨੱਥ ਪਾਉਣ ਲਈ ਇੱਕ ਕ੍ਰਾਂਤੀਕਾਰੀ ਕਦਮ ਕਰਾਰ ਦਿੱਤਾ।

ਜਲੰਧਰ ਬੱਸ ਸਟੈਂਡ ਤੋਂ ਦਿੱਲੀ ਏਅਰਪੋਰਟ ਲਈ ਰੋਜ਼ਾਨਾ 7 ਵੋਲਵੋ ਬੱਸਾਂ ਚੱਲਣਗੀਆਂ। ਇਸੇ ਤਰ੍ਹਾਂ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ ਅਤੇ ਚੰਡੀਗੜ੍ਹ ਤੋਂ ਵੀ ਦਿੱਲੀ ਏਅਰਪੋਰਟ ਤੱਕ ਲਈ ਰੋਜ਼ਾਨਾ ਬੱਸ ਸੇਵਾ ਹੋਵੇਗੀ।

ਸੀ. ਐੱਮ. ਮਾਨ ਨੇ ਦਾਅਵਾ ਕੀਤਾ ਕਿ ਇਨ੍ਹਾਂ ਬੱਸਾਂ ਦੇ ਚੱਲਣ ਨਾਲ ਯਾਤਰੀਆਂ ਨੂੰ ਘੱਟ ਕੀਮਤ 'ਤੇ ਆਈ. ਜੀ. ਆਈ. ਹਵਾਈ ਅੱਡੇ ਤੱਕ ਆਰਾਮਦਾਇਕ, ਸ਼ਾਨਦਾਰ ਅਤੇ ਸਸਤੀ ਯਾਤਰਾ ਮਿਲੇਗੀ। ਇਨ੍ਹਾਂ ਬੱਸਾਂ ਦੀ ਬੁਕਿੰਗ ਯਾਤਰਾ ਤੋਂ ਤਿੰਨ ਮਹੀਨੇ ਪਹਿਲਾਂ ਆਨਲਾਈਨ ਅਤੇ ਯਾਤਰਾ ਤੋਂ ਛੇ ਮਹੀਨੇ ਪਹਿਲਾਂ ਕਾਊਂਟਰਾਂ 'ਤੇ ਆਫਲਾਈਨ ਵੀ ਕੀਤੀ ਜਾ ਸਕਦੀ ਹੈ। ਪਿਛਲੀਆਂ ਸਰਕਾਰਾਂ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਵਾਈ ਅੱਡੇ ਲਈ ਸਰਕਾਰੀ ਬੱਸਾਂ ਨਾ ਚੱਲਣ ਲਈ ਕਾਂਗਰਸ ਤੇ ਅਕਾਲੀ ਸਰਕਾਰਾਂ ਨੂੰ ਉਨ੍ਹਾਂ ਦੇ ਸਵਾਰਥੀ ਹਿੱਤਾਂ ਨੇ ਅਜਿਹਾ ਨਹੀਂ ਕਰਨ ਦਿੱਤਾ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link