14.71C Vancouver
ADS

Jan 8, 2021 12:40 AM -

ਬੀ.ਸੀ. 'ਚ ਇੱਕ ਆਦਮੀ ਤੇ ਇੱਕ ਔਰਤ ਦੇ ਕਤਲ ਤੋਂ ਕੁਝ ਘੰਟੇ ਬਾਅਦ ਮਿਲੀ ਇੱਕ ਹੋਰ ਲਾਸ਼, ਮ੍ਰਿਤਕ 'ਤੇ ਪੀੜਤ ਲੋਕਾਂ ਦਾ ਵਾਹਨ ਲੈ ਕੇ ਨਿਕਲਣ ਦਾ ਸ਼ੱਕ: ਆਰ.ਸੀ.ਐਮ.ਪੀ.

Share On
mans-body-found-hours-after-man-woman-fatally-stabbed-in-southeastern-b-c-rcmp
File - A body has been found in a small community in southeastern British Columbia and RCMP are trying to determine if it is linked to a recent double homicide in the same area. (Photo - B.C. Government/Flickr)

ਦੱਖਣਪੂਰਬੀ ਬੀ.ਸੀ. 'ਚ ਇੱਕ ਛੋਟੀ ਕਮਿਊਨਿਟੀ 'ਚ ਇੱਕ ਵਿਅਕਤੀ ਦਾ ਮ੍ਰਿਤ ਸ਼ਰੀਰ ਮਿਲਿਆ ਹੈ।

ਆਰ.ਸੀ.ਐਮ.ਪੀ. ਜਾਂਚ ਵਿੱਚ ਜੁਟੀ ਹੈ ਕਿ ਪਤਾ ਲਗਾਇਆ ਜਾ ਸਕੇ ਕਿ ਇਸ ਮੌਤ ਦਾ ਬੀ.ਸੀ. ਦੇ ਇਸੇ ਇਲਾਕੇ 'ਚ ਹੋਏ ਦੋਹਰੇ ਕਤਲ ਨਾਲ ਤਾਂ ਸੰਬੰਧ ਨਹੀਂ ਹੈ।

ਆਰ.ਸੀ.ਐਮ.ਪੀ. ਦੇ ਇੱਕ ਬਿਆਨ 'ਚ ਦੱਸਿਆ ਗਿਆ ਕਿ ਮ੍ਰਿਤ ਵਿਅਕਤੀ ਦੀ ਭਾਲ ਸੈਲਮੋ ਦੇ ਇਲਾਕੇ 'ਚ ਹੋਈ ਹੈ।

ਇਸੇ ਇਲਾਕੇ 'ਚ ਇੱਕ ਅਜਿਹਾ ਵਾਹਨ ਮਿਲਿਆ ਸੀ ਜਿਸ ਦਾ ਸੰਬੰਧ ਸੂਬੇ ਦੇ ਕਰੈਸਟਨ ਇਲਾਕੇ 'ਚ ਹੋਏ ਦੋਹਰੇ ਕਤਲ ਨਾਲ ਦੱਸਿਆ ਗਿਆ ਹੈ।

ਬੀ.ਸੀ. ਦੇ ਕਰੈਸਟਨ ਇਲਾਕੇ ਕੋਲ ਇੱਕ ਔਰਤ ਅਤੇ ਇੱਕ ਆਦਮੀ ਦਾ ਕਤਲ ਕਰ ਦਿੱਤਾ ਗਿਆ ਹੈ।

ਦੋਨਾਂ ਪੀੜਤਾਂ ਬਾਰੇ ਬੁੱਧਵਾਰ ਸ਼ਾਮ ਕਰੀਬ 7 ਵਜੇ ਪਤਾ ਲੱਗਿਆ।

ਮ੍ਰਿਤਕ ਆਦਮੀ ਦੀ ਉਮਰ 40 ਸਾਲ ਸੀ ਅਤੇ ਉਸ ਨੂੰ ਕੈਲਗਰੀ ਦਾ ਨਿਵਾਸੀ ਦੱਸਿਆ ਗਿਆ ਜਦਕਿ ਮ੍ਰਿਤਕ ਔਰਤ ਦੀ ਪਛਾਣ ਵੈਸਟ ਕੂਟਨੀ ਦੀ ਇੱਕ 25 ਸਾਲਾ ਔਰਤ ਵਜੋਂ ਹੋਈ ਹੈ।

ਸ਼ੱਕੀ ਦੋਨਾਂ ਮ੍ਰਿਤ ਲੋਕਾਂ ਵਿੱਚੋਂ ਇੱਕ ਦਾ ਵਾਹਨ ਲੈ ਕੇ ਫਰਾਰ ਹੋ ਗਿਆ ਸੀ ਅਤੇ ਇਹ ਵਾਹਨ ਘਟਨਾ ਸਥਾਨ ਤੋਂ ਕਰੀਬ 80km ਦੀ ਦੂਰੀ 'ਤੇ ਮਿਲਿਆ।

ਪੁਲਿਸ ਅਧਿਕਾਰੀ ਦਾ ਕਹਿਣਾ ਸੀ ਕਿ ਮੰਨਿਆ ਜਾ ਰਿਹਾ ਹੈ ਕਿ ਹਮਲਾਵਰ ਅਤੇ ਪੀੜਤ ਲੋਕ ਇੱਕ ਦੂਜੇ ਨੂੰ ਜਾਣਦੇ ਸਨ।

ਪੁਲਿਸ ਨੇ ਦੱਸਿਆ ਕਿ ਬੀ.ਸੀ. ਕੋਰੋਨਰ ਸਰਵਿਸ ਨੂੰ ਸੱਦਿਆ ਗਿਆ ਹੈ ਅਤੇ ਇਸ ਵਿਅਕਤੀ ਦੀ ਮੌਤ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।

Latest news

b-c-government-takes-legal-action-against-openai-tough-step-over-tumbler-ridge-school-shooting
Punjabi

ਓਪਨ ਏ.ਆਈ. ਖ਼ਿਲਾਫ਼ ਬੀ.ਸੀ. ਸਰਕਾਰ ਦੀ ਕਾਨੂੰਨੀ ਕਾਰਵਾਈ, ਟੰਬਲਰ ਰਿਜ ਗੋਲੀਕਾਂਡ ਨੂੰ ਲੈ ਕੇ ਚੁੱਕਿਆ ਸਖ਼ਤ ਕਦਮ

ਬੀ.ਸੀ.ਸਰਕਾਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਕੰਪਨੀ ਓਪਨ ਏ.ਆਈ ਖ਼ਿਲਾਫ਼ ਕੈਲੀਫੋਰਨੀਆ ਦੀ ਅਦਾਲਤ ਵਿਚ ਮੁਕੱਦਮਾ ਦਰਜ ਕਰਵਾ ਦਿੱਤਾ ਹੈ। ਸੂਬੇ ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿਚ ਇਸ ਕਾਨੂੰਨੀ ਕਾਰਵਾਈ ਦਾ ਐਲਾਨ ਕੀਤਾ। ਇਹ ਮਾਮਲਾ ਟੰਬਲਰ ਰਿਜ ਸਕੂਲ ਵਿਚ 10 ਫਰਵਰੀ ਨੂੰ ਹੋਈ ਸਮੂਹਿਕ ਗੋਲੀਬਾਰੀ ਨਾਲ ਜੁੜਿਆ ਹੋਇਆ ਹੈ, ਜਿਸ ਵਿਚ 18 ਸਾਲਾ ਹਮਲਾਵਰ ਨੇ 6 ਬੱਚਿਆਂ ਸਮੇਤ 8 ਲੋਕਾਂ ਦੀ ਜਾਨ ਲੈ ਲਈ ਸੀ।
b-c-ndp-faces-setback-as-lana-popham-steps-away-from-next-election
Punjabi

ਬੀ.ਸੀ. ਐੱਨ.ਡੀ.ਪੀ. ਨੂੰ ਝਟਕਾ, ਲਾਨਾ ਪੌਪਹੈਮ ਨੇ ਚੋਣ ਤੋਂ ਕੀਤਾ ਕਿਨਾਰਾ

ਬੀ.ਸੀ. ਦੀ ਸਿਆਸਤ ਵਿਚ ਹਲਚਲ ਹੋਰ ਤੇਜ਼ ਹੋ ਗਈ ਹੈ, ਮੌਜੂਦਾ ਖੇਤੀਬਾੜੀ ਮੰਤਰੀ ਲਾਨਾ ਪੌਪਹੈਮ ਨੇ ਸਾਨਿਚ ਸਾਊਥ ਹਲਕੇ ਤੋਂ ਸੱਤਾਧਾਰੀ ਬੀ.ਸੀ. ਐਨ.ਡੀ.ਪੀ. ਵੱਲੋਂ ਅਗਲੀ ਚੋਣ ਨਹੀਂ ਲੜਨ ਦਾ ਐਲਾਨ ਕੀਤਾ ਹੈ। ਸਿਆਸੀ ਮਾਹਰਾਂ ਮੁਤਾਬਕ, ਇਹ ਇਸ ਗੱਲ ਦਾ ਸਭ ਤੋਂ ਸਪੱਸ਼ਟ ਸੰਕੇਤ ਹੈ ਕਿ ਸੂਬੇ ਵਿਚ ਸਮੇਂ ਤੋਂ ਪਹਿਲਾਂ ਚੋਣਾਂ ਬਿਲਕੁਲ ਨਜ਼ਦੀਕ ਹਨ।
john-rustad-says-he-was-invited-back-to-b-c-conservative-caucus
Punjabi

ਜੌਨ ਰਸਟੈਡ ਨੇ ਕੀਤਾ ਖੁਲਾਸਾ, ਬੀ.ਸੀ. ਕੰਜ਼ਰਵੇਟਿਵ ਪਾਰਟੀ ’ਚ ਸ਼ਾਮਲ ਹੋਣ ਦਾ ਮਿਲਿਆ ਸੱਦਾ

ਬੀ.ਸੀ. ਕੰਜ਼ਰਵੇਟਿਵ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਕਾਕਸ ਵਿਚ ਦੁਬਾਰਾ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਕੈਰੀ-ਲਿਨ ਫਿੰਡਲੇ ਨੇ ਲੀਡਰਸ਼ਿਪ ਛੱਡਣ ਤੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਿਆ ਸੀ। ਸੋਮਵਾਰ ਨੂੰ ਵਿਕਟੋਰੀਆ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਰਸਟੈਡ ਨੇ ਦੱਸਿਆ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਖੁਦ ਉਨ੍ਹਾਂ ਨੂੰ ਟੈਕਸਟ ਮੈਸੇਜ ਭੇਜ ਕੇ ਪਾਰਟੀ ਵਿਚ ਵਾਪਸ ਆਉਣ ਲਈ ਕਿਹਾ ਹੈ।
nearly-1-in-4-canadian-households-struggle-with-unaffordable-housing-costs
Punjabi

ਕੈਨੇਡਾ ’ਚ ਘਰਾਂ ਦਾ ਖਰਚਾ ਬਣਿਆ ਵੱਡਾ ਬੋਝ, 4 ’ਚੋਂ 1 ਪਰਿਵਾਰ ਪ੍ਰਭਾਵਿਤ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ, ਦੇਸ਼ ਵਿਚ ਰਹਿਣ-ਸਹਿਣ ਅਤੇ ਘਰਾਂ ਦੇ ਖਰਚੇ ਵਧਣ ਕਾਰਨ ਲਗਭਗ 23.2 ਫੀਸਦੀ ਯਾਨੀ 4 ਵਿਚੋਂ 1 ਕੈਨੇਡੀਅਨ ਪਰਿਵਾਰ ਅਜਿਹੇ ਘਰਾਂ ਵਿਚ ਰਹਿ ਰਿਹਾ ਹੈ ਜਿਨ੍ਹਾਂ ਦਾ ਖਰਚਾ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ। ਸਟੈਟਿਸਟਿਕਸ ਵਿਭਾਗ ਨੇ ਅਜਿਹੇ ਘਰਾਂ ਨੂੰ unaffordable ਜਾਂ ਪਹੁੰਚ ਤੋਂ ਬਾਹਰ ਮੰਨਿਆ ਹੈ, ਜਿੱਥੇ ਪਰਿਵਾਰ ਆਪਣੀ ਕੁੱਲ ਇਨਕਮ ਦਾ 30 ਫੀਸਦੀ ਜਾਂ ਇਸ ਤੋਂ ਵੱਧ ਹਿੱਸਾ ਸਿਰਫ਼ ਰਿਹਾਇਸ਼ ਦੀ ਲਾਗਤ 'ਤੇ ਖਰਚ ਕਰ ਰਹੇ ਹਨ।
canada-india-trade-talks-show-progress-sidhu-eyes-new-asia-pacific-trade-deals
Punjabi

ਕੈਨੇਡਾ-ਭਾਰਤ ਵਪਾਰਕ ਗੱਲਬਾਤ ਸਫਲ, ਏਸ਼ੀਆ-ਪੈਸੀਫਿਕ ’ਚ ਨਵੇਂ ਟਰੇਡ ਡੀਲਾਂ ’ਤੇ ਸਿੱਧੂ ਦਾ ਫੋਕਸ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਨਾਲ ਵਪਾਰਕ ਗੱਲਬਾਤ ਸਫਲ ਹੋਣ ਦੀ ਪੁਸ਼ਟੀ ਕੀਤੀ ਹੈ। ਉਹ ਪਿਛਲੇ ਦੋ ਦਿਨ ਭਾਰਤ ਦੌਰੇ 'ਤੇ ਸਨ। ਹੁਣ ਉਹ ਫਿਲੀਪੀਨਜ਼ ਵਿਖੇ ਦੱਖਣ-ਪੂਰਬੀ ਏਸ਼ੀਆਈ ਦੇਸ਼ ਦੇ ਆਰਥਿਕ ਮੰਤਰੀ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਰਵਾਨਾ ਹੋਏ ਹਨ, ਉਨ੍ਹਾਂ ਕਿਹਾ ਕਿ ਉਹ ASEAN ਅਤੇ ਫਿਲੀਪੀਨਜ਼ ਦੋਵਾਂ ਨਾਲ ਫ੍ਰੀ ਟਰੇਡ ਐਗਰੀਮੈਂਟ ਦੀ ਗੱਲਬਾਤ ਨੂੰ ਅੱਗੇ ਵਧਾਉਣ ਲਈ ਕੰਮ ਕਰਨਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link