11.71C Vancouver
ADS

Jul 20, 2021 7:20 PM -

ਕਨੇਡੀਅਨ ਫੋਰਸਿਜ਼ ਦੀ ਮਦਦ ਕਰਨ ਵਾਲੇ ਅਫਗਾਨ ਇੰਟਰਪ੍ਰੈਟਰਸ ਲਈ ਵੱਧ ਰਿਹਾ ਖਤਰਾ, ਸਰਕਾਰ ਮਦਦ ਲਈ ਗੰਭੀਰ: ਪ੍ਰਧਾਨ ਮੰਤਰੀ ਟਰੂਡੋ

Share On
many-afghans-put-their-lives-at-risk-to-support-canadians-government-takes-it-seriously-pm-trudeau
A Canadian soldier keeps a close watch as one of his men investigates a suspicious device near a road between two of Canada’s bases in southern Afghanistan on Tuesday, June 2, 2009. THE CANADIAN PRESS/Colin Perkel

ਕੈਨੇਡਾ ਦੇ ਰਿਟਾਇਰਡ ਮਿਲਟਰੀ ਅਫ਼ਸਰਾਂ ਅਤੇ ਡਿਪਲੋਮੈਟਸ ਦੇ ਇੱਕ ਗਰੁੱਪ ਵੱਲੋਂ ਅਜਿਹੇ ਵੋਲੰਟੀਅਰਸ ਦੀ ਭਾਲ ਕੀਤੀ ਜਾ ਰਹੀ ਹੈ ਜੋ ਕਿ ਕੈਨੇਡਾ ਪਹੁੰਚਣ ਵਾਲੇ ਅਫਗਾਨ ਇੰਟਰਪ੍ਰੈਟਰਸ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰ ਸਕਣ।

ਇਹ ਭਾਲ ਉਸ ਵੇਲੇ ਕੀਤੀ ਜਾ ਰਹੀ ਹੈ ਜਦ ਅਫਗਾਨਿਸਤਾਨ 'ਚ ਕੈਨੇਡਾ ਦੇ ਆਰਮਡ ਫੋਰਸਿਸ ਦੀ ਮਦਦ ਕਰਨ ਵਾਲੇ ਇੰਟਰਪ੍ਰੈਟਰਸ ਲਈ ਤਾਲਿਬਾਨ ਦੀ ਹਿੰਸਾ ਦਾ ਨਿਸ਼ਾਨਾ ਬਣਨ ਦਾ ਖਤਰਾ ਬਣ ਗਿਆ ਹੈ।

ਅਜਿਹੇ ਲੋਕਾਂ ਦਾ ਬਚਾਅ ਕਰਨ ਲਈ ਮੰਗਾਂ ਜ਼ੋਰ ਫੜਦੀਆਂ ਜਾ ਰਹੀਆਂ ਹਨ।

ਅੱਜ ਹੈਮਿਲਟਨ ਪਹੁੰਚੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਬਹੁਤ ਸਾਰੇ ਅਫਗਾਨ ਲੋਕਾਂ ਨੇ ਆਪਣੀਆਂ ਜ਼ਿੰਦਗੀਆਂ ਖਤਰੇ 'ਚ ਪਾ ਕੇ ਕਨੇਡੀਅਨ ਆਰਮਡ ਫੋਰਸਿਸ ਦੀ ਮਦਦ ਕੀਤੀ ਸੀ।

ਉਨ੍ਹਾਂ ਕਿਹਾ ਕਿ ਲਿਬਰਲ ਸਰਕਾਰ ਇਸ ਨੂੰ ਬੇਹੱਦ ਗੰਭੀਰਤਾ ਨਾਲ ਲੈਂਦੀ ਹੈ ਅਤੇ ਇਸ ਪਲੈਨ 'ਤੇ ਕੰਮ ਕੀਤਾ ਜਾ ਰਿਹਾ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link