21.55C Vancouver
ADS

May 1, 2024 8:11 PM - Connect Newsroom

ਨਵਜੋਤ ਸਿੰਘ ਸਿੱਧੂ ਸਮੇਤ ਕਈ ਵੱਡੇ ਆਗੂਆਂ ਨੇ ਚੋਣ ਮੁਹਿੰਮ ਤੋਂ ਬਣਾਈ ਦੂਰੀ

Share On
many-big-leaders-including-navjot-singh-sidhu-distanced-themselves-from-the-election-campaign
Navjot Singh Sidhu, have so far kept their distance from participating in the election campaign of the Congress.(Photo: Instagram/navjotsinghsidhu)

ਪੰਜਾਬ ਵਿਚ ਲੋਕ ਸਭਾ ਚੋਣਾਂ ਦਾ ਮਾਹੌਲ ਭਖਣ ਦੇ ਬਾਵਜੂਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਉਸ ਧੜੇ ਦੇ ਵੱਡੀ ਗਿਣਤੀ ਵਿਚ ਸਾਬਕਾ ਵਿਧਾਇਕ, ਸਾਬਕਾ ਜ਼ਿਲ੍ਹਾ ਪ੍ਰਧਾਨਾਂ ਸਮੇਤ ਹਲਕਾ ਇੰਚਾਰਜਾਂ ਨੇ ਹੁਣ ਤੱਕ ਕਾਂਗਰਸ ਦੀ ਚੋਣ ਮੁਹਿੰਮ ਵਿੱਚ ਹਿੱਸਾ ਲੈਣ ਤੋਂ ਦੂਰੀ ਬਣਾਈ ਹੋਈ ਹੈ।

ਇਸ ਧੜੇ ਨੂੰ ਅਜੇ ਤੱਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਮੇਤ ਹੋਰਨਾਂ ਆਗੂਆਂ ਵੱਲੋਂ ਮਨਾਉਣ ਅਤੇ ਸੁਲ੍ਹਾ-ਸਫ਼ਾਈ ਲਈ ਕੋਈ ਠੋਸ ਉਪਰਾਲੇ ਵੀ ਨਹੀਂ ਕੀਤੇ ਗਏ ਹਨ ਜਿਸ ਨੂੰ ਕਾਂਗਰਸ ਲਈ ਖ਼ਤਰੇ ਦੀ ਘੰਟੀ ਮੰਨਿਆ ਜਾਣ ਲੱਗਿਆ ਹੈ।

ਓਧਰ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਆਈ. ਪੀ. ਐੱਲ. ਮੈਚਾਂ ਵਿੱਚ ਰੁੱਝੇ ਹੋਏ ਹਨ ਅਤੇ ਉਹ ਪਾਰਟੀ ਲਈ ਪ੍ਰਚਾਰ ਕਰਨ ਵਾਸਤੇ ਜ਼ਰੂਰ ਸਮਾਂ ਕੱਢਣਗੇ।

Latest news

b-c-conservative-leader-attacks-eby-government-over-forestry-decline
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ਸਰਕਾਰ ’ਤੇ ਹਮਲਾ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਪ੍ਰੀਮੀਅਰ ਡੇਵਿਡ ਈਬੀ 'ਤੇ ਦੋਸ਼ ਲਾਇਆ ਹੈ ਕਿ ਉਹ ਸੂਬੇ ਦੇ ਜੰਗਲਾਤ ਖੇਤਰ ਦੀ ਬਰਬਾਦੀ ਲਈ ਅਮਰੀਕੀ ਰਾਸ਼ਟਰਪਤੀ ਦੇ ਟੈਰਿਫਸ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾ ਰਹੇ ਹਨ। ਮੰਗਲਵਾਰ ਨੂੰ ਇੱਕ ਬਿਆਨ ਵਿਚ ਰਸਟੈਡ ਨੇ ਕਿਹਾ ਕਿ ਅਮਰੀਕੀ ਟੈਰਿਫਸ ਨੁਕਸਾਨਦੇਹ ਹਨ ਅਤੇ ਸਾਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਲੜਾਈ ਲੜਨੀ ਵੀ ਚਾਹੀਦੀ ਹੈ ਪਰ ਟਰੰਪ ਦੀ ਵਾਪਸੀ ਤੋਂ ਬਹੁਤ ਪਹਿਲਾਂ ਸਾਲ 2016 ਤੋਂ ਹੀ ਬੀ. ਸੀ. ਦੇ Interior ਵਿਚਜੰਗਲਾਤ ਉਤਪਾਦਨ ਡਿੱਗਣਾ ਸ਼ੁਰੂ ਹੋ ਗਿਆ ਸੀ, ਜੋ ਹੁਣ ਤੱਕ 50 ਫੀਸਦੀ ਘਟ ਚੁੱਕਾ ਹੈ।
trumps-presidency-delays-quebec-sovereignty-referendum-says-parti-québécois
Punjabi

ਟਰੰਪ ਦੇ ਰਾਸ਼ਟਰਪਤੀ ਰਹਿਣ ਤੱਕ ਕਿਊਬੈਕ ਦੀ ਆਜ਼ਾਦੀ ਲਈ ਰੈਫਰੈਂਡਮ ਨਹੀਂ ਕਰਵਾਏਗਾ: Parti Québécois

ਕਿਊਬੈਕ ਦੀ ਵੱਖਵਾਦੀ ਪਾਰਟੀ ਦੇ ਲੀਡਰ ਪਾਲ ਸੇਂਟ-ਪੀਅਰ ਪਲੈਮੰਡਨ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਸੱਤਾ ਵਿਚ ਰਹਿੰਦਿਆਂ ਸੂਬੇ ਵਿਚ ਆਜ਼ਾਦੀ ਲਈ ਰਿਫਰੈਂਡਮ ਕਰਵਾਉਣ ਦੇ ਆਪਣੇ ਏਜੰਡੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਪਲੈਮੰਡਨ ਨੇ ਮੰਗਲਵਾਰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ 5 ਅਕਤੂਬਰ ਨੂੰ ਹੋਣ ਵਾਲੀਆਂ ਸੂਬਾਈ ਚੋਣਾਂ ਵਿਚ ਜਿੱਤ ਕੇ ਸਰਕਾਰ ਵਿਚ ਆਉਂਦੀ ਹੈ ਤਾਂ ਉਹ ਟਰੰਪ ਦੇ ਰਾਸ਼ਟਰਪਤੀ ਰਹਿੰਦਿਆਂ ਕਿਊਬੈਕ ਵਿਚ ਰਿਫਰੈਂਡਮ ਨਹੀਂ ਕਰਵਾਉਣਗੇ।
sentencing-arguments-begin-for-man-convicted-of-sexually-assaulting-three-women
Punjabi

ਜਿਨਸੀ ਸ਼ੋਸ਼ਣ ਦੇ ਦੋਸ਼ੀ Mantha ਨੂੰ ਅੱਜ ਮਿਲ ਸਕਦੀ ਹੈ ਸਜ਼ਾ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link