13.54C Vancouver
ADS

Jun 12, 2020 1:31 AM -

ਕੋਵਿਡ-19 ਦੀ ਇੰਸ਼ੋਰੈਂਸ ਨਾ ਹੋਣ ਕਾਰਨ, ਫ਼ਿਲਮ ਅਤੇ ਟੀ.ਵੀ. ਨਿਰਦੇਸ਼ਕਾਂ ਲਈ ਕੰਮ 'ਤੇ ਵਾਪਸੀ ਸੰਬੰਧੀ ਅੜਿੱਕਾ

Share On
many-canadian-film-and-tv-productions-held-up-by-lack-of-covid-19-insurance
In this photo made available Wednesday June 10, 2020 by ITV/Emmerdale, reduced production staff film a scene on the set of the television show 'Emmerdale' in Leeds, England. After weeks of shutdown, British soap opera “Emmerdale” is back in production, leading the industry when it comes to filming drama during social distancing. (ITV/Emmerdale via AP)

ਕਨੇਡੀਅਨ ਫ਼ਿਲਮ ਅਤੇ ਟੀ.ਵੀ. ਨਿਰਦੇਸ਼ਕ, ਸਿਹਤ ਅਤੇ ਸੁਰੱਖਿਆ ਸੰਬੰਧੀ ਪ੍ਰੋਟੋਕਾਲਜ਼ ਨਾਲ ਕੁਸ਼ਤੀ ਲੜ ਰਹੇ ਹਨ।

ਇੱਕ ਪਾਸੇ ਸੂਬਿਆਂ 'ਚ ਪੈਂਡੇਮਿਕ ਸੰਬੰਧੀ ਪਬੰਦੀਆਂ 'ਚ ਢਿੱਲ ਦਿੱਤੀ ਜਾ ਰਹੀ ਹੈ, ਜਿੰਨਾਂ ਕਾਰਨ ਮਾਰਚ ਦੇ ਮਹੀਨੇ 'ਚ ਇੰਡਸਟਰੀ ਬੰਦ ਹੋ ਗਈ ਸੀ, ਪਰ ਦੂਜੇ ਪਾਸੇ ਹੁਣ ਢਿੱਲ ਦਿੱਤੇ ਜਾਣ ਦੇ ਬਾਵਜੂਦ ਕਈ ਚੁਣੌਤੀਆਂ ਸਾਹਮਣੇ ਹਨ।

ਤਾਜ਼ਾ ਹਿਦਾਇਤਾਂ ਦੇ ਚਲਦਿਆਂ ਕਿਸੇ ਸੀਨ ਦੌਰਾਨ ਵਧੇਰੇ ਇਕੱਠ ਨਾ ਕਰਨਾ ਅਤੇ ਸੈੱਟ 'ਤੇ ਘੱਟ ਲੋਕਾਂ ਦੀ ਮੌਜੂਦਗੀ ਦਾ ਧਿਆਨ ਰੱਖਣਾ ਜ਼ਰੂਰੀ ਹੈ।

ਇਸ ਦੇ ਨਾਲ ਹੀ ਕੋਵਿਡ-19 ਟੈਸਟਿੰਗ ਅਤੇ ਹੋਰ ਸਾਫ-ਸਫਾਈ ਸੰਬੰਧੀ ਹਿਦਾਇਤਾਂ ਦਾ ਪਾਲਣ ਕਰਨਾ ਵੀ ਜ਼ਰੂਰੀ ਹੈ।

ਪਰ ਇਸ ਦੇ ਬਾਵਜੂਦ ਕਈ ਨਿਰਦੇਸ਼ਕ ਕੈਮਰਾ ਰੋਲ ਕਰਨ ਲਈ ਕਿਸੇ ਪੱਕੀ ਤਰੀਕ ਬਾਰੇ ਫੈਸਲਾ ਨਹੀਂ ਕਰ ਪਾ ਰਹੇ, ਅਤੇ ਇਸ ਦੀ ਵੱਡੀ ਵਜ੍ਹਾ ਕੋਵਿਡ-19 ਨੂੰ ਇੰਸ਼ੋਰੈਂਸ ਕੰਪਨੀਆਂ ਵੱਲੋਂ ਕਵਰ ਨਾ ਕੀਤੇ ਜਾਣਾ ਦੱਸਿਆ ਜਾ ਰਿਹਾ ਹੈ।

ਕਨੇਡੀਅਨ ਮੀਡੀਆ ਪਰੌਡਿਊਸਰਜ਼ ਐਸੋਸੀਏਅਸ਼ਨ ਦਾ ਕਹਿਣਾ ਹੈ ਕਿ ਨਵੀਆਂ ਪ੍ਰੋਡਕਸ਼ਨ ਨੀਤੀਆਂ 'ਚ ਕੋਵਿਡ-19 ਦੀ ਕਵਰੇਜ ਨਹੀਂ ਦਿੱਤੀ ਗਈ ਹੈ।

ਸੀ.ਐਮ.ਪੀ.ਏ. ਨੇ ਹਾਲ 'ਚ ਇੱਕ ਪ੍ਰਪੋਜ਼ਲ ਵੀ ਬਣਾਇਆ ਹੈ ਜਿਸ ਦੇ ਨਾਲ ਇਸ ਮਾਮਲੇ ਦਾ ਮਾਰਕਿਟ ਹੱਲ ਕੱਢਿਆ ਜਾ ਸਕਦਾ ਹੈ ਅਤੇ ਇਸ ਸੰਬੰਧੀ ਫੈਡਰਲ ਸਰਕਾਰ ਦੀ ਮਦਦ ਦੀ ਮੰਗ ਕੀਤੀ ਗਈ ਹੈ।

ਪ੍ਰਪੋਜ਼ਲ 'ਚ ਆਖਿਆ ਗਿਆ ਹੈ ਕਿ, ਨਿਰਦੇਸ਼ਕ ਕੋਵਿਡ-19 ਕਵਰੇਜ ਲਈ ਪ੍ਰੀਮੀਅਮ ਭਰਨਗੇ, ਜੋ ਕਿ ਜ਼ਰੂਰੀ ਕਲੇਮਜ਼ ਲਈ ਵਰਤੇ ਜਾ ਸਕਣਗੇ।

ਨਿਰਦੇਸ਼ਕਾਂ ਵੱਲੋਂ ਸਰਕਾਰ ਅਤੇ ਹੋਰ ਯੂਨੀਅਨਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਸੁਰੱਖਿਅਤ ਤਰੀਕੇ ਨਾਲ ਕੰਮ 'ਤੇ ਪਰਤਿਆ ਜਾ ਸਕੇ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link