15.14C Vancouver
ADS

Aug 26, 2025 4:52 PM - Pervez Sandhu

ਵੀਕਐਂਡ 'ਤੇ ਵੇਖਣ ਨੂੰ ਮਿਲੇ 3X3 ਬਾਸਕਿਟਬਾਲ ਦੇ ਦਿਲਚਸਪ ਮੁਕਾਬਲੇ

Share On
many-participate-in-the-3x3-basketball-championship-in-richmond
The tournament featured competitions in Under-16, Under-18, and Men's Open and all age categories for women.

ਇਸ ਵੀਕਐਂਡ ਦੌਰਾਨ ਸ਼ਨੀਵਾਰ ਨੂੰ ਰਿਚਮੰਡ 'ਚ ਮਿਸਿਲ ਹੂਪਸ ਸਾਲਾਨਾ ਬਾਸਕਿਟਬਾਲ ਟੂਰਨਾਮੈਂਟ ਦਾ ਪ੍ਰਬੰਧ ਕੀਤਾ ਗਿਆ।

ਟੂਰਨਾਮੈਂਟ 'ਚ ਹਿੱਸਾ ਲੈਣ ਵੱਡੀ ਗਿਣਤੀ 'ਚ ਖਿਡਾਰੀ ਰਿਚਮੰਡ ਓਲੰਪਿਕ ਓਵਲ ਪਹੁੰਚੇ ਹੋਏ ਸਨ। ਇਸ ਦੌਰਾਨ ਖਿਡਾਰੀ 3 ਔਨ 3 ਦੇ ਦਿਲਚਸਪ ਮੁਕਾਬਲਿਆਂ 'ਚ ਹਿੱਸਾ ਲੈਂਦੇ ਵਿਖਾਈ ਦਿੱਤੇ।

ਟੂਰਨਾਮੈਂਟ 'ਚ ਅੰਡਰ-16, ਅੰਡਰ-18 ਅਤੇ ਪੁਰਸ਼ਾਂ ਦੇ ਓਪਨ ਅਤੇ ਔਰਤਾਂ ਦੇ ਸਾਰੇ ਉਮਰ ਵਰਗਾਂ 'ਚ ਮੁਕਾਬਲੇ ਵੇਖਣ ਨੂੰ ਮਿਲੇ।

ਖਾਸ ਗੱਲ ਇਹ ਸੀ ਕਿ ਮੁਕਾਬਲਿਆਂ ਦੇ ਨਾਲ ਹੀ ਪਲਾਜ਼ਾ ਦੇ ਬਾਹਰ ਦੀ ਜਗ੍ਹਾ 'ਚ ਕੁਝ ਮਜ਼ੇਦਾਰ ਅਤੇ ਦਿਲਚਸਪ ਐਕਟੀਵਿਟੀਸ ਦਾ ਵੀ ਪ੍ਰਬੰਧ ਕੀਤਾ ਗਿਆ ਸੀ ਅਤੇ ਵੈਂਡਰਸ ਨੇ ਕੁਝ ਸਟਾਲ ਵੀ ਲਗਾਏ ਸਨ।

ਖਿਡਾਰੀਆਂ ਸਮੇਤ ਉਨ੍ਹਾਂ ਦੇ ਨਾਲ ਪਹੁੰਚੇ ਅਨੇਕਾਂ ਲੋਕਾਂ ਨੂੰ ਬਾਹਰ ਦੀਆਂ ਐਕਟੀਵਿਟੀਸ 'ਚ ਵੀ ਹਿੱਸਾ ਲੈਂਦੇ ਵੇਖਿਆ ਗਿਆ।

ਟੂਰਨਾਮੈਂਟ ਦੇ ਪ੍ਰਬੰਧਕਾਂ 'ਚ ਸ਼ਾਮਿਲ ਮਹਿਤਾਬ ਗਿੱਲ ਨੇ ਆਖਿਆ ਕਿ ਟੂਰਨਾਮੈਂਟ ਕਾਮਯਾਬੀ ਨਾਲ ਸੰਪੰਨ ਹੋਇਆ।

ਉਨ੍ਹਾਂ ਆਖਿਆ ਕਿ ਖਿਡਾਰੀਆਂ ਦੇ ਪ੍ਰੀਵਾਰਿਕ ਮੈਂਬਰ ਅਤੇ ਮੁਕਾਬਲੇ ਵੇਖਣ ਅਨੇਕਾਂ ਲੋਕਾਂ ਨੇ ਬਾਹਰ ਦੀਆਂ ਐਕਟੀਵਿਟੀਸ 'ਚ ਵੀ ਉਸੇ ਪ੍ਰਕਾਰ ਦੀ ਦਿਲਚਸਪੀ ਵਿਖਾਈ ਜਿਸ ਤਰ੍ਹਾਂ ਦਾ ਉਤਸ਼ਾਹ ਉਹ ਮੈਦਾਨ ਦੇ ਅੰਦਰ ਹੋ ਰਹੇ ਮੁਕਾਬਲਿਆਂ ਪ੍ਰਤੀ ਵਿਖਾ ਰਹੇ ਸਨ।

ਬੀਤੇ ਸਾਲ ਇਸੇ ਟੂਰਨਾਮੈਂਟ ਦਾ ਪ੍ਰਬੰਧ ਐਸ.ਐਫ.ਯੂ. ਵਿਖੇ ਕੀਤਾ ਗਿਆ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link