11.92C Vancouver
ADS

Jul 14, 2025 5:36 PM - Connect Newsroom

ਮੈਰਾਥਨ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ‘ਚ ਦਿਹਾਂਤ

Share On
marathon-runner-fauja-singh-passed-away-at-the-age-of-114
According to reports, Fauja Singh was outside his house in the evening when he was injured after being hit by a car.(Photo: X Dr Daljit S Cheema)

ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਜਲੰਧਰ ਦੇ ਬਿਆਸ ਪਿੰਡ ਦੇ ਵਸਨੀਕ ਸਨ। ਉਨ੍ਹਾਂ 114 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ। ਰਿਪੋਰਟਸ ਮੁਤਾਬਕ, ਫੌਜਾ ਸਿੰਘ ਸ਼ਾਮ ਨੂੰ ਘਰ ਦੇ ਬਾਹਰ ਸਨ ਜਦੋਂ ਇੱਕ ਕਾਰ ਦੀ ਟੱਕਰ ਨਾਲ ਉਹ ਜ਼ਖਮੀ ਹੋ ਗਏ। ਉਨ੍ਹਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਮ ਤੌੜ ਦਿੱਤਾ।

ਦੁਨੀਆ ਦੇ ਸਭ ਤੋਂ ਬਜ਼ੁਰਗ ਮੈਰਾਥਨ ਦੌੜਾਕ ਵਜੋਂ ਜਾਣੇ ਜਾਂਦੇ ਫੌਜਾ ਸਿੰਘ ਨੇ ਸਾਲ 2000 ਵਿਚ ਆਪਣੀ ਮੈਰਾਥਨ ਸ਼ੁਰੂ ਕੀਤੀ ਸੀ,ਉਸ ਸਮੇਂ ਉਹ 92 ਸਾਲ ਦੇ ਸਨ। 2011 ਵਿਚ ਉਨ੍ਹਾਂ ਟੋਰਾਂਟੋ ਮੈਰਾਥਨ ਵਿਚ ਹਿੱਸਾ ਲੈ ਕੇ ਦੁਨੀਆ ਭਰ ਵਿਚ ਸੁਰਖੀਆਂ ਬਟੋਰੀਆਂ ਸਨ ਅਤੇ ਸਭ ਤੋਂ ਉਮਰਦਰਾਜ ਮੈਰਾਥਨ ਦੌੜਾਕ ਦੇ ਰੂਪ ਵਿਚ ਪਛਾਣ ਬਣਾਈ।

ਹਾਲਾਂਕਿ, ਜਨਮ ਪ੍ਰਮਾਣ ਪੱਤਰ ਨਾ ਹੋਣ ਕਾਰਨ ਉਨ੍ਹਾਂ ਦਾ ਨਾਂ ਅਧਿਕਾਰਤ ਤੌਰ 'ਤੇ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਵਿਚ ਦਰਜ ਨਹੀਂ ਹੋ ਸਕਿਆ।ਪਰ ਬਾਅਦ ਵਿਚ ਉਨ੍ਹਾਂ ਆਪਣਾ ਬ੍ਰਿਟਿਸ਼ ਪਾਸਪੋਰਟ ਤੇ ਮਹਾਰਾਣੀ ਐਲਿਜ਼ਬੈਥ ਵਲੋਂ 100ਵੇਂ ਜਨਮ ਦਿਨ ’ਤੇ ਭੇਜੀ ਚਿੱਠੀ ਦਿਖਾਈ, ਜਿਸ ਤੋਂ ਬਾਅਦ ਉਨ੍ਹਾਂ ਦਾ ਨਾਂ ਗਿੰਨੀਜ਼ ਵਰਲਡ ਰਿਕਾਰਡਜ਼ ਵਿਚ ਦਰਜ ਹੋਇਆ ਸੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link