15.88C Vancouver
ADS

Jul 25, 2025 4:43 PM - Connect Newsroom

ਗਾਜ਼ਾ ਵਿਚ ਇਜ਼ਰਾਈਲ ਵਲੋਂ ਮਨੁੱਖੀ ਸਹਾਇਤਾ ਨੂੰ ਸੀਮਤ ਕਰਨ ਦੇ ਕਦਮ 'ਤੇ ਮਾਰਕ ਕਾਰਨੀ ਨੇ ਜਤਾਈ ਨਾਰਾਜ਼ਗੀ

Share On
mark-carney-expresses-displeasure-over-israels-move-to-restrict-humanitarian-aid-in-gaza
PM Carney stressed the need to shift Israel's control over food distribution amid reports of widespread starvation in the Palestinian territories. (Photo - The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗਾਜ਼ਾ ਵਿਚ ਇਜ਼ਰਾਈਲ ਵਲੋਂ ਮਨੁੱਖੀ ਸਹਾਇਤਾ ਨੂੰ ਸੀਮਤ ਕਰਨ ਦੇ ਕਦਮ 'ਤੇ ਨਾਰਾਜ਼ਗੀ ਜਤਾਈ ਹੈ ਅਤੇ ਇਸ ਨੂੰ ਇੰਟਰਨੈਸ਼ਨਲ ਕਾਨੂੰਨ ਦੀ ਉਲੰਘਣਾ ਦੱਸਿਆ ਹੈ।

ਪੀਐੱਮ ਕਾਰਨੀ ਨੇ ਫਲਸਤੀਨੀ ਖੇਤਰ ਵਿਚ ਵੱਡੇ ਪੱਧਰ 'ਤੇ ਭੁੱਖਮਰੀ ਦੀਆਂ ਰਿਪੋਰਟਸ ਵਿਚਕਾਰ ਫੂਡ ਡਿਸਟ੍ਰੀਬਿਊਸ਼ਨ 'ਤੇ ਇਜ਼ਰਾਇਲ ਦੇ ਕੰਟਰੋਲ ਨੂੰ ਬਦਲਣ'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਕੰਮ ਅੰਤਰਰਾਸ਼ਟਰੀ ਸੰਸਥਾਵਾਂ ਦੇ ਹੱਥਾਂ ਵਿਚ ਹੋਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਵਲੋਂ ਵੀ ਇਨ੍ਹਾਂ ਵਿਚੋਂ ਕਈ ਇੰਟਰਨੈਸ਼ਨਲ ਸੰਗਠਨਾਂ ਨੂੰ ਗਾਜ਼ਾ ਵਿਚ ਰਾਹਤ ਸਮੱਗਰੀ ਲਈ ਸਹਾਇਤਾ ਰਾਸ਼ੀ ਦਿੱਤੀ ਗਈ ਹੈ ਪਰ ਇਜ਼ਰਾਇਲ ਵਲੋਂ ਇਨ੍ਹਾਂ ਨੂੰ ਗਾਜ਼ਾ ਤੱਕ ਪਹੁੰਚਣ ਤੋਂ ਰੋਕਿਆ ਗਿਆ ਹੈ।

ਕਾਰਨੀ ਨੇ ਇਹ ਵੀ ਦੁਹਰਾਇਆ ਕਿ ਕੈਨੇਡਾ ਮਿਡਲ ਈਸਟ ਵਿਚ ਸ਼ਾਂਤੀ ਲਈ ਫਲਸਤੀਨ ਅਤੇ ਇਜ਼ਰਾਇਲ ਦੋ ਵੱਖ-ਵੱਖ ਮੁਲਕ ਹੋਣ ਦਾ ਸਮਰਥਨ ਕਰਦਾ ਹੈ। ਉਨ੍ਹਾਂ ਕਿਹਾ ਕਿ ਦੋ-ਰਾਜੀ ਹੱਲ ਹੀ ਸ਼ਾਂਤੀ ਦਾ ਹੱਲ ਹੋ ਸਕਦਾ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link