Oct 15, 2026 4:51 PM - Connect Newsroom - Ramandeep Kaur with files from The Canadian Press

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਰਾਤ ਕੈਲਗਰੀ ਵਿਚ ਹੋਣ ਵਾਲੀ ਰੈਲੀ ਵਿਚ ਸ਼ਾਮਲ ਹੋਣਗੇ, ਜਿਸ ਦਾ ਮਕਸਦ ਐਲਬਰਨਜ਼ ਨੂੰ ਕੈਨੇਡਾ ਨਾਲ ਬਣੇ ਰਹਿਣ ਦੇ ਹੱਕ ਵਿਚ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ। ਪ੍ਰੀਮੀਅਰ ਡੈਨੀਅਲ ਸਮਿਥ ਵੱਲੋਂ ਕਰਵਾਏ ਜਾ ਰਹੇ ਰਿਫਰੈਂਡਮ ਦੀ ਵੋਟਿੰਗ ਸੋਮਵਾਰ ਨੂੰ ਹੋਣੀ ਹੈ।
ਪ੍ਰਧਾਨ ਮੰਤਰੀ ਮਾਰਕ ਕਾਰਨੀ ਐਲਬਰਟਾ ਦੇ ਡਿਪਟੀ ਪ੍ਰੀਮੀਅਰ ਰਹੇ ਥਾਮਸ ਲੁਕਾਸ਼ੁਕ ਦੇ ਫੌਰਐਵਰ ਕੈਨੇਡੀਅਨ ਗਰੁੱਪ ਨਾਲ ਮਿਲ ਕੇ ਕੈਲਗਰੀ ਅਤੇ ਐਡਮੰਟਨ ਵਿੱਚ ਏਕਤਾ ਦੇ ਹੱਕ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ। ਸ਼ੁੱਕਰਵਾਰ ਨੂੰ ਕੰਜ਼ਰਵੇਟਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਅਤੇ ਪ੍ਰੀਮੀਅਰ ਡੈਨੀਅਲ ਸਮਿਥ ਵੀ ਕੈਲਗਰੀ ਵਿੱਚ ਇੱਕ ਕਾਨਫਰੰਸ ਨੂੰ ਸੰਬੋਧਨ ਕਰਨਗੇ।




