14.69C Vancouver
ADS

Mar 31, 2025 7:09 PM - Connect Newsroom

ਕਾਰਨੀ ਨੇ ਕੈਨੇਡਾ ਦੇ ਰਿਹਾਇਸ਼ੀ ਸੰਕਟ ਨੂੰ ਹੱਲ ਕਰਨ ਲਈ ਹਰ ਸਾਲ 500,000 ਨਵੇਂ ਘਰ ਬਣਾਉਣ ਦੀ ਯੋਜਨਾ ਦਾ ਕੀਤਾ ਐਲਾਨ

Share On
mark-carney-unveils-plan-to-build-500-000-new-homes-annually-to-address-canadas-housing-crisis
Carney stated that his government would double the number of homes built, which he believes will help lower housing prices.(Photo: The Canadian Press)

ਕੈਨੇਡਾ ਵਿਚ ਜਾਰੀ ਹਾਊਸਿੰਗ ਸੰਕਟ ਵਿਚਕਾਰ ਲਿਬਰਲ ਲੀਡਰ ਮਾਰਕ ਕਾਰਨੀ ਨੇ ਸੱਤਾ ਵਿਚ ਵਾਪਸੀ 'ਤੇ ਹਰ ਸਾਲ ਕਰੀਬ 500,000 ਨਵੇਂ ਘਰ ਬਣਾਉਣ ਅਤੇ ਬਿਲਡ ਕੈਨੇਡਾ ਹੋਮ ਨਾਂ ਦੀ ਇੱਕ ਨਵੀਂ ਹਾਊਸਿੰਗ ਸੰਸਥਾ ਬਣਾਉਣ ਦੀ ਘੋਸ਼ਣਾ ਕੀਤੀ ਹੈ ਜੋ ਕੈਨੇਡਾ ਵਿਚ ਕਿਫਾਇਤੀ ਘਰਾਂ ਦੇ ਨਿਰਮਾਣ ਦੀ ਦੇਖ-ਰੇਖ ਕਰਨ ਵਾਲੇ ਡਿਵੈਲਪਰ ਦੇ ਰੂਪ ਵਿਚ ਕੰਮ ਕਰੇਗੀ।

ਕਾਰਨੀ ਨੇ ਕਿਹਾ ਕਿ ਉਨ੍ਹਾਂ ਦੀ ਲਿਬਰਲ ਸਰਕਾਰ ਘਰਾਂ ਦੇ ਨਿਰਮਾਣ ਨੂੰ ਦੁੱਗਣਾ ਕਰੇਗੀ, ਜਿਸ ਨਾਲ ਕੀਮਤਾਂ ਵੀ ਘੱਟ ਹੋ ਜਾਣਗੀਆਂ। ਗੌਰਤਲਬ ਹੈ ਕਿ ਹਾਲ ਹੀ ਦੇ ਸਾਲਾਂ ਦੌਰਾਨ ਕੈਨੇਡਾ ਵਿਚ ਘਰਾਂ ਦੀ ਕੀਮਤਾਂ ਵਿਚ ਨਾਟਕੀ ਵਾਧਾ ਹੋਇਆ ਹੈ। ਫਰਵਰੀ 2025 ਵਿਚ ਘਰਾਂ ਦੀ ਔਸਤਨ ਕੀਮਤ $713,700 ਦਰਜ ਹੋਈ ਹੈ,

ਹਾਲਾਂਕਿ ਇਹ 2022 ਦੇ ਪੀਕ ਤੋਂ ਘੱਟ ਹੈ ਜਦੋਂ ਕੋਵਿਡ ਕਾਰਨ ਕੀਮਤਾਂ ਵਿਚ ਉਛਾਲ ਆਇਆ ਸੀ ਅਤੇ ਇਹ ਔਸਤਨ $852,000 ਤੱਕ ਪਹੁੰਚ ਗਈਆਂ ਸਨ।

ਖਾਸ ਗੱਲ ਇਹ ਹੈ ਕਿ 2015 ਵਿਚ ਜਦੋਂ ਲਿਬਰਲਸ ਨੇ ਸੱਤਾ ਸੰਭਾਲੀ ਸੀ ਤਾਂ ਔਸਤਨ ਕੀਮਤਾਂ ਲਗਭਗ $441,000 ਸਨ। ਉਥੇ ਹੀ, 2006 ਵਿਚ ਜਦੋਂ ਕੰਜ਼ਰਵੇਟਿਵ ਸੱਤਾ ਵਿਚ ਸੀ ਤਾਂ ਔਸਤਨ ਕੀਮਤਾਂ ਲਗਭਗ $263,000 ਸਨ।

Latest news

uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
poilievre-leads-two-day-conservative-caucus-meeting-in-b-c
Punjabi

ਪੌਲੀਐਵ ਦੀ ਅਗਵਾਈ ’ਚ ਬੀ.ਸੀ. ’ਚ ਕੰਜ਼ਰਵੇਟਿਵ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ

ਕੈਨੇਡਾ ਦੀ ਵਿਰੋਧੀ ਧਿਰ ਕੰਜ਼ਰਵੇਟਿਵ ਦੇ ਲੀਡਰ ਪੀਅਰ ਪੌਲੀਐਵ ਦੀ ਅਗਵਾਈ ਵਿਚ ਅੱਜ ਤੋਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਪੈਂਟਿਕਟਨ ਵਿਚ ਪਾਰਟੀ ਦੇ ਸੰਸਦੀ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ ਹੋਈ ਹੈ। 21 ਸਤੰਬਰ ਤੋਂ ਚੱਲਣ ਵਾਲੇ ਪਾਰਲੀਮੈਂਟ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿਚ ਪੌਲੀਐਵ ਵਲੋਂ ਆਪਣੇ ਸਾਂਸਦਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਉਮੀਦ ਹੈ ਕਿਉਂਕਿ ਕੰਜ਼ਰਵੇਟਿਵ ਮੌਜੂਦਾ ਸਮੇ ਲਿਬਰਲਸ ਤੋਂ ਦੋਹਰੇ ਅੰਕਾਂ ਨਾਲ ਪਿੱਛੇ ਚੱਲ ਰਹੇ ਹਨ।
eu-opens-talks-for-canada-to-become-its-first-associate-member
Punjabi

EU ਨੇ ਕੈਨੇਡਾ ਨੂੰ ਪਹਿਲਾ ਸਹਿਯੋਗੀ ਮੈਂਬਰ ਬਣਾਉਣ ਲਈ ਗੱਲਬਾਤ ਦਾ ਖੋਲ੍ਹਿਆ ਰਾਹ

ਕੈਨੇਡਾ ਜਲਦ ਹੀ ਯੂਰਪੀ ਯੂਨੀਅਨ ਦਾ ਪਹਿਲਾ ਸਹਿਯੋਗੀ ਮੈਂਬਰ ਹੋਵੇਗਾ। ਈ.ਯੂ. ਦੀ ਪ੍ਰੈਜ਼ੀਡੈਂਟ ਨੇ ਬੁੱਧਵਾਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀ ਸੰਸਦ ਨੂੰ ਆਪਣੇ ਸਾਲਾਨਾ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੌਜੂਦਗੀ ਵਿਚ ਇਹ ਪ੍ਰਸਤਾਵ ਰੱਖਿਆ। Ursula von der Leyen ਨੇ ਕਿਹਾ ਕਿ ਅਸੀਂ ਕੈਨੇਡਾ ਨਾਲ ਆਪਣੇ ਰਿਸ਼ਤਿਆਂ ਨੂੰ ਯਕੀਨੀ ਤੌਰ 'ਤੇ ਸਭ ਤੋਂ ਉੱਚੇ ਪੱਧਰ 'ਤੇ ਲਿਜਾਣਾ ਚਾਹੁੰਦੇ ਹਾਂ।
carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link