11.55C Vancouver
ADS

Jul 26, 2021 4:36 PM -

ਮੈਰੀ ਸਾਈਮਨ ਅਧਿਕਾਰਿਤ ਤੌਰ ਤੇ ਕੈਨੇਡਾ ਦੇ 30 ਵੇਂ ਗਵਰਨਰ ਜਨਰਲ ਬਣੇ

Share On
mary-simon-installed-as-30th-governor-general-first-indigenous
Mary Simon speaks during an announcement at the Canadian Museum of History in Gatineau, Que., on Tuesday, July 6, 2021. Simon, an Inuk leader and former Canadian diplomat, has been named as Canada's next governor general — the first Indigenous person to serve in the role. THE CANADIAN PRESS/Sean Kilpatrick

ਮੈਰੀ ਸਾਈਮਨ ਅਧਿਕਾਰਿਤ ਤੌਰ ਤੇ ਕੈਨੇਡਾ ਦੇ 30 ਵੇਂ ਗਵਰਨਰ ਜਨਰਲ ਬਣ ਗਏ ਹਨ।

ਉਹ ਇਸ ਅਹੁਦੇ ਤੇ ਬੈਠਣ ਵਾਲੇ ਪਹਿਲੇ ਮੂਲ ਨਿਵਾਸੀ ਹਨ।

ਅੱਜ ਜਦ ਉਹਨਾਂ ਨੇ ਸੇਨੇਟ ਚੈਂਬਰ ਵਿੱਚ ਆਪਣੀ ਥਾਂ ਲਈ ਤਾਂ ਉਹਨਾਂ ਦੇ ਪਤੀ ਵ੍ਹਿਟ ਫ੍ਰੇਜਰ ਵੀ ਉੱਥੇ ਮੌਜੂਦ ਸਨ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਮਹੀਨੇ ਰਾਣੀ ਦੇ ਨੁਮਾਇੰਦੇ ਦੇ ਤੌਰ ਤੇ ਸਾਈਮਨ ਦੇ ਨਾਮ ਦਾ ਐਲਾਨ ਕੀਤਾ ਸੀ ਅਤੇ ਕਿਹਾ ਸੀ ਕਿ ਓਹ ਜੁਲੀ ਪਾਏਟ ਦੀ ਥਾਂ ਲੈਣਗੇ।

ਸਾਈਮਨ ਇੱਕ ਮੂਲ ਨਿਵਾਸੀ ਨੇਤਾ ਹੋਣ ਦੇ ਨਾਲ ਕੈਨੇਡਾ ਦੀ ਡਿਪਲੋਮੇਟ ਵੀ ਰਹਿ ਚੁੱਕੇ ਹਨ।

ਉਹਨਾਂ ਦਾ ਨਾਮ ਉਸ ਵੇਲੇ ਸਾਹਮਣੇ ਆਇਆ ਸੀ ਜਦ ਕੈਨੇਡਾ ਵਿੱਚ ਕਈ ਸਾਬਕਾ ਰੈਜ਼ੀਡੇਨਸ਼ਿਅਲ ਸਕੂਲਾਂ ਵਿੱਚੋਂ ਬੱਚਿਆਂ ਦੇ ਪਿੰਜਰ ਬਰਾਮਦ ਹੋਏ ਹਨ।

ਇੱਕ ਸਟੇਟਮੇਂਟ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਮੂਲ ਨਿਵਾਸਿਆਂ ਨਾਲ ਕੈਨੇਡਾ ਦੇ ਰਿਸ਼ਤੇ ਬਿਹਤਰ ਕਰਨ ਵਿੱਚ ਉਹ ਅਹਿਮ ਭੂਮਿਕਾ ਨਿਭਾਉਣਗੇ। ਉਹਨਾਂ ਨੇ ਕਿਹਾ ਕਿ ਸਾਈਮਨ ਆਪਣੇ ਤਜਰਬਿਆਂ ਸਦਕਾ ਕੈਨੇਡਾ ਦੀ ਡਾਈਵਰਸਟੀ ਨੂੰ ਮੁਲਕ ਵਿੱਚ ਅਤੇ ਮੁਲਕ ਤੋਂ ਬਾਹਰ ਚੰਗੀ ਤਰ੍ਹਾਂ ਪੇਸ਼ ਕਰ ਸਕਣਗੇ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link