19.47C Vancouver
ADS

May 21, 2020 4:13 PM -

ਔਟਿਜ਼ਮ ਅਤੇ ਦਮੇ ਤੋਂ ਪੀੜਤ ਵਿਅਕਤੀਆਂ ਲਈ ਫੇਸ ਮਾਸਕ ਦੀ ਵਰਤੋਂ ਹੋ ਸਕਦੀ ਹੈ ਖ਼ਤਰਨਾਕ

Share On
masks-problematic-for-asthmatic-autistic-hearing-impaired-people
A discarded face mask is shown on a street next to a mobile COVID-19 testing clinic in Montreal, Sunday, May 17, 2020. THE CANADIAN PRESS/Graham Hughes

ਔਟਿਜ਼ਮ ਕੈਨੇਡਾ ਅਤੇ ਅਸਥਮਾ ਕੈਨੇਡਾ ਉਨ੍ਹਾਂ ਸੰਸਥਾਵਾਂ ਵਿੱਚੋਂ ਦੋ ਹਨ ਜਿਨ੍ਹਾਂ ਨੇ ਫੇਸ ਮਾਸਕ ਪਾਉਣ ਦੀਆਂ ਹਦਾਇਤਾਂ ਬਾਰੇ ਚਿੰਤਾ ਜਤਾਈ ਹੈ।

ਕੈਨੇਡਾ ਦੇ ਚੀਫ ਪਬਲਿਕ ਹੈਲਥ ਅਫਸਰ ਡਾਕਟਰ ਟਰੀਸਾ ਟੈਮ ਨੇ ਕੋਵਿਡ -19 ਤੋਂ ਬਚਾਅ ਲਈ ਸਾਰੇ ਲੋਕਾਂ ਨੂੰ ਮਾਸਕ ਪਾਉਣ ਦੀ ਤਾਕੀਦ ਕੀਤੀ ਸੀ ਅਤੇ ਨਾਲ ਹੀ ਇਹ ਵੀ ਕਿਹਾ ਸੀ ਕਿ ਜਿਹੜੇ ਲੋਕ ਮਾਸਕ ਦੀ ਵਰਤੋਂ ਨਹੀਂ ਕਰ ਰਹੇ, ਉਨ੍ਹਾਂ ਦੇ ਫੈਸਲੇ ਦੀ ਇੱਜ਼ਤ ਕਰਨੀ ਚਾਹੀਦੀ ਹੈ।

ਅਸਥਮਾ ਕੈਨੇਡਾ ਦਾ ਕਹਿਣਾ ਹੈ ਕਿ ਜਿਹੜੇ ਲੋਕ ਦਮੇ ਤੋਂ ਪੀੜਤ ਹਨ, ਉਨ੍ਹਾਂ ਵਿੱਚ ਮਾਸਕ ਪਹਿਨਣ ਨਾਲ ਸਾਹ ਲੈਣ ਦੀ ਤਕਲੀਫ਼ ਦਾ ਖ਼ਤਰਾ ਵੱਧ ਸਕਦਾ ਹੈ।

ਔਟਿਜ਼ਮ ਕੈਨੇਡਾ ਮੁਤਾਬਕ ਉਹ ਵਿਅਕਤੀ ਅਤੇ ਬੱਚੇ ਜਿਨ੍ਹਾਂ ਨੂੰ ਔਟਿਜ਼ਮ ਹੈ ਅਤੇ ਜਿਨ੍ਹਾਂ ਦਾ ਨਰਵਸ ਸਿਸਟਮ ਬਹੁਤ ਨਾਜ਼ੁਕ ਹੈ ਉਨ੍ਹਾਂ ਲਈ ਮਾਸਕ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਖੜ੍ਹੀਆਂ ਕਰ ਸਕਦੇ ਹਨ।

ਜਿਹੜੇ ਲੋਕ ਸੁਣਨ ਤੋਂ ਅਸਮਰਥ ਅਤੇ ਬੁੱਲ੍ਹਾਂ ਨੂੰ ਪੜ੍ਹ ਕੇ ਦੂਜੇ ਦੀ ਗੱਲ ਸਮਝਦੇ ਹਨ, ਲਈ ਵੀ ਮਾਸਕ ਚੁਣੌਤੀਆਂ ਪੈਦਾ ਕਰ ਸਕਦੇ ਹਨ।

ਸੁਣਨ ਵਿੱਚ ਕਮਜ਼ੋਰ ਲੋਕਾਂ ਲਈ ਮੂੰਹ ਤੇ ਮਾਸਕ ਪਹਿਨੇ ਵਿਅਕਤੀ ਦੀ ਗੱਲ ਠੀਕ ਤਰ੍ਹਾਂ ਸਮਝਣਾ ਵੀ ਔਖਾ ਹੋ ਸਕਦਾ ਹੈ।

ਅਲਾਸਕਾ ਵਿੱਚ ਸਥਿਤ ਕੰਪਨੀ ਰੈਪਿਡ ਰਿਸਪਾਂਸ ਪੀ.ਪੀ.ਈ. ਵੱਲੋਂ ਅਜਿਹੇ ਵਿਅਕਤੀਆਂ ਲਈ ਕਲੀਅਰ ਸ਼ੀਲਡ ਵਾਲੇ ਖਾਸ ਮਾਸਕ ਤਿਆਰ ਕੀਤੇ ਜਾ ਰਹੇ ਹਨ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link