17.74C Vancouver
ADS

Sep 18, 2020 9:17 PM -

ਵਾਇਰਸ 'ਤੇ ਕਾਬੂ ਪਾਉਣ ਲਈ ਮੋਟੇ ਜੁਰਮਾਨੇ ਨਹੀਂ, ਬਲਕਿ ਲੋਕਾਂ ਦਾ ਸਹਿਯੋਗ ਜ਼ਰੂਰੀ: ਡਾ. ਥਰੈਸਾ ਟੈਮ

Share On
massive-fines-wont-work-as-well-as-individuals-taking-health-precautions-on-their-own-dr-theresa-tam
Chief Public Health Officer Theresa Tam responds to a question during a news conference Tuesday, September 8, 2020 in Ottawa. THE CANADIAN PRESS/Adrian Wyld

ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਹਾਲ ਦੇ ਦਿਨਾਂ 'ਚ ਕੋਵਿਡ-19 ਦੇ ਮਾਮਲਿਆਂ 'ਚ ਹੋਇਆ ਵਾਧਾ ਚਿੰਤਾ ਦਾ ਵਿਸ਼ਾ ਹੈ।

ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਜੇਕਰ ਮੌਜੂਦਾ ਰਫ਼ਤਾਰ 'ਤੇ ਹੀ ਸੰਕ੍ਰਮਣ ਦੇ ਮਾਮਲੇ ਵੱਧਦੇ ਰਹੇ, ਤਾਂ ਅਧਿਕਾਰੀਆਂ ਲਈ ਪੈਂਡੇਮਿਕ ਦੇ ਫੈਲਾਅ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਵੱਧਦੇ ਮਾਮਲਿਆਂ ਨੂੰ ਕਾਬੂ 'ਚ ਰੱਖਣਾ ਜ਼ਰੂਰੀ ਹੈ।

ਡਾ. ਥਰੈਸਾ ਟੈਮ ਨੇ ਇਹ ਵੀ ਕਿਹਾ ਕਿ ਸਿਰਫ ਮੋਟੇ ਜੁਰਮਾਨੇ ਲਗਾਉਣ ਨਾਲ ਸੰਕ੍ਰਮਣ ਨੂੰ ਨਹੀਂ ਰੋਕਿਆ ਜਾ ਸਕਦਾ, ਬਲਕਿ ਇਸ ਦੇ ਲਈ ਲੋਕਾਂ ਵੱਲੋਂ ਨਿੱਜੀ ਪੱਧਰ 'ਤੇ ਨਿਰਦੇਸ਼ਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ।

ਯਾਦ ਰਹੇ ਅੱਜ ਔਂਟੈਰੀਓ 'ਚ ਜੂਨ ਦੇ ਸ਼ੁਰੂਆਤੀ ਦਿਨਾਂ ਤੋਂ ਬਾਅਦ ਦਾ ਸਭ ਤੋਂ ਵੱਡਾ ਵਾਇਰਸ ਸੰਬੰਧੀ ਮਾਮਲਿਆਂ ਦਾ ਅੰਕੜਾ ਸਾਹਮਣੇ ਆਇਆ ਹੈ।

ਅੱਜ ਔਂਟੈਰੀਓ 'ਚ 401 ਮਾਮਲੇ ਰਿਪੋਰਟ ਹੋਏ ਹਨ।

Latest news

canada-india-fta-talks-gain-momentum-as-maninder-sidhu-meets-piyush-goyal
Punjabi

ਭਾਰਤ-ਕੈਨੇਡਾ FTA ਗੱਲਬਾਤ ਤੇਜ਼, ਮਨਿੰਦਰ ਸਿੱਧੂ ਨੇ ਪਿਊਸ਼ ਗੋਇਲ ਨਾਲ ਕੀਤੀ ਮੁਲਾਕਾਤ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਸ਼ੁੱਕਰਵਾਰ ਨੂੰ ਮੁੰਬਈ ਵਿਖੇ ਭਾਰਤੀ ਵਪਾਰ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ, ਜਿੱਥੇ ਦੋਵਾਂ ਆਗੂਆਂ ਨੇ ਪ੍ਰਸਤਾਵਿਤ ਫ੍ਰੀ ਟ੍ਰੇਡ ਐਗਰੀਮੈਂਟ ਲਈ ਚੱਲ ਰਹੀ ਗੱਲਬਾਤ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਇਹ ਬੈਠਕ ਦੋਵਾਂ ਦੇਸ਼ਾਂ ਲਈ ਬੇਹੱਦ ਅਹਿਮ ਹੈ ਕਿਉਂਕਿ ਭਾਰਤ ਅਤੇ ਕੈਨੇਡਾ ਇਸ ਸਾਲ ਦੇ ਅੰਤ ਤੱਕ ਇਸ ਵਪਾਰਕ ਸਮਝੌਤੇ ਨੂੰ ਮੁਕੰਮਲ ਕਰਨ ਦਾ ਟੀਚਾ ਰੱਖ ਰਹੇ ਹਨ।
jaggi-johal-granted-bail-by-delhi-high-court
Punjabi

ਜੱਗੀ ਜੌਹਲ ਦੀ ਦਿੱਲੀ ਹਾਈ ਕੋਰਟ ਨੇ ਮਨਜ਼ੂਰ ਕੀਤੀ ਜ਼ਮਾਨਤ

ਪੰਜਾਬ ਦੇ ਜਲੰਧਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਹੋਈਆਂ ਟਾਰਗੇਟ ਕਿਲਿੰਗਜ਼ ਅਤੇ UAPA ਦੇ 7 ਵੱਖ-ਵੱਖ ਮਾਮਲਿਆਂ ਵਿਚ ਨਾਮਜ਼ਦ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਦੀ ਦਿੱਲੀ ਹਾਈ ਕੋਰਟ ਨੇ ਜ਼ਮਾਨਤ ਮਨਜ਼ੂਰ ਕਰ ਦਿੱਤੀ ਹੈ। ਜਸਟਿਸ ਨਵੀਨ ਚਾਵਲਾ ਅਤੇ ਜਸਟਿਸ ਰਵਿੰਦਰ ਡੁਡੇਜਾ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ।
poilievre-avoids-media-questions-after-conservative-caucus-meeting
Punjabi

ਕਾਕਸ ਮੀਟਿੰਗ ਦੀ ਸਮਾਪਤੀ ਮੌਕੇ ਪੌਲੀਐਵ ਨੇ ਮੀਡੀਆ ਦੇ ਸਵਾਲਾਂ ਤੋਂ ਬਣਾਈ ਦੂਰੀ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਬ੍ਰਿਟਿਸ਼ ਕੋਲੰਬੀਆ ਵਿਖੇ ਹੋਈ ਦੋ-ਰੋਜ਼ਾ ਕਾਕਸ ਮੀਟਿੰਗ ਦੀ ਸਮਾਪਤੀ ਮੌਕੇ ਬੀਤੇ ਕੱਲ੍ਹ ਮੀਡੀਆ ਦੇ ਕੈਮਰਿਆਂ ਅਤੇ ਸਵਾਲਾਂ ਤੋਂ ਬਚਦੇ ਨਜ਼ਰ ਆਏ। ਪਾਰਲੀਮੈਂਟ ਦੇ ਫਾਲ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪਾਰਟੀ ਦੀਆਂ ਤਰਜੀਹਾਂ ਤੈਅ ਕਰਨ ਲਈ ਫੈਡਰਲ ਕੰਜ਼ਰਵੇਟਿਵ ਐਮ.ਪੀ.ਪੈਂਟਿਕਟਨ ਵਿਖੇ ਇਕੱਠੇ ਹੋਏ ਸਨ।
canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link