14.71C Vancouver
ADS

Oct 3, 2022 7:27 PM - Connect News

ਸਰੀ 'ਚ ਫੇਅਰਵੈਲ ਗਾਰਡਨਸ ਨਾਮ ਦੇ ਅਸਥ-ਘਾਟ ਬਣਾਉਣ ਦਾ ਐਲਾਨ: ਮਨਦੀਪ ਨਾਗਰਾ

Share On
mayor-doug-mccallum-approves-fraser-riverbank-at-old-yale-road-as-dedicated-location-to-host-ash-scattering-ceremonies
The Safe Surrey Coalition and Mayor Doug McCallum have formally recognized Fraser Riverbank in Brownsville Bar Park, located at 11931 Old Yale Road in Surrey, as a dedicated place for communities to scatter cremated remains of their deceased loved ones. (Photo - Connect News)

ਮੇਅਰ ਡੱਗ ਮੈਕੱਲਮ ਦਾ ਕਹਿਣਾ ਹੈ ਕਿ ਉਨ੍ਹਾਂ ਸਰੀ ਵਿੱਚ ਫਰੇਜ਼ਰ ਦਰਿਆ ਦੇ ਕੰਢੇ ਅਸਥ ਘਾਟ ਬਣਾਉਣ ਦਾ ਇਤਹਾਸਕ ਫੈਸਲਾ ਲਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਸਰੀ ਵਿੱਚ ਵਸਦੇ ਸਾਊਥ ਏਸ਼ੀਅਨ ਅਤੇ ਵਿਸ਼ੇਸ਼ ਕਰਕੇ ਪੰਜਾਬੀ ਭਾਈਚਾਰੇ ਵੱਲੋਂ ਇਸ ਮੰਗ ਨੂੰ ਕਾਫੀ ਸਮੇਂ ਤੋਂ ਚੁੱਕਿਆ ਜਾ ਰਿਹਾ ਸੀ।

ਭਾਰਤੀ ਸੰਸਕ੍ਰਿਤੀ ਅਨੁਸਾਰ ਦੁਨੀਆ ਨੂੰ ਅਲਵਿਦਾ ਕਹਿ ਜਾਣ ਵਾਲੇ ਵਿਅਕਤੀ ਦੇ ਅੰਤਿਮ ਸੰਸਕਾਰ ਉਪਰੰਤ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ ਜਾਂਦਾ ਹੈ।

ਇਸੇ ਸੰਬੰਧੀ ਫਰੇਜ਼ਰ ਦਰਿਆ ਦੇ ਕੰਢੇ ਅਸਥ ਘਾਟ ਬਣਾਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਕਾਉਂਸਲਰ ਮਨਦੀਪ ਨਾਗਰਾ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ 'ਚ ਕਾਫੀ ਸਮੇਂ ਤੋਂ ਪੈਰਵੀ ਕਰ ਰਹੇ ਸਨ।

ਮੇਅਰ ਡੱਗ ਮੈਕੱਲਮ ਦਾ ਕਹਿਣਾ ਹੈ ਕਿ ਜੇਕਰ ਉਹ ਫਿਰ ਤੋਂ ਮੇਅਰ ਬਣਦੇ ਹਨ ਤਾਂ ਪਹਿਲੀ ਹੀ ਕਾਉਂਸਿਲ ਬੈਠਕ 'ਚ ਇਸ ਸੰਬੰਧੀ ਐਲਾਨ ਕਰ ਦਿੱਤਾ ਜਾਵੇਗਾ।

ਅੱਜ ਕਨੈਕਟ ਐਫ.ਐਮ. ਦੇ ਸਵੇਰ ਵਾਲਾ ਸ਼ੋਅ ਵਿੱਚ ਮਨਦੀਪ ਨਾਗਰਾ ਨੇ ਕਿਹਾ ਕਿ ਇਸ ਸੰਬੰਧੀ ਫੈਡਰਲ ਅਤੇ ਪ੍ਰੋਵਿੰਸ਼ੀਅਲ ਪੱਧਰ ਦੀਆਂ ਮਨਜੂਰੀਆਂ ਲੈ ਲਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ 11931 ਓਲਡ ਯੇਲ ਰੋਡ ਕੋਲ ਬਰਾਊਨਸਵਿਲ ਬਾਰ ਪਾਰਕ ਕੋਲ ਇਹ ਅਸਥ ਘਾਟ ਬਣਾਇਆ ਜਾਵੇਗਾ।

ਇਸ ਲੋਕੇਸ਼ਨ ਨੂੰ ਫੇਅਰਵੈਲ ਗਾਰਡਨਸ ਦਾ ਨਾਮ ਦਿੱਤਾ ਜਾਵੇਗਾ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link