16.91C Vancouver
ADS

Aug 30, 2022 10:05 PM - Connect News

ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨਾਲ ਵਾਪਰੀ ਘਟਨਾ 'ਤੇ ਸਰੀ ਦੇ ਮੇਅਰ ਡੱਗ ਮੈਕੱਲਮ ਨੇ ਜਤਾਈ ਨਿਰਾਸ਼ਾ, ਕਿਹਾ ਇਹ ਸਭ ਲੋਕਤੰਤਰ ਦਾ ਹਿੱਸਾ ਨਹੀਂ ਹੋ ਸਕਦਾ

Share On
mayor-doug-mccallum-issues-statement-on-harassment-of-minister-freeland
Mayor Doug McCallum has issued the following statement on the incident related to Deputy PM Chrystia Freeland:. (Photo - The Canadian Press)

ਦੇਸ਼ ਦੀ ਡਿਪਟੀ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ, ਕ੍ਰਿਸਟੀਆ ਫਰੀਲੈਂਡ ਖਿਲਾਫ ਵਰਤੀ ਗਈ ਭੱਦੀ ਸ਼ਬਦਾਵਲੀ ਬਾਰੇ ਸਰੀ ਦੇ ਮੇਅਰ ਡਗ ਮੈਕੱਲਮ ਨੇ ਨਿਰਾਸ਼ਾ ਜਾਹਿਰ ਕੀਤੀ ਹੈ।

ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪਬਲਿਕ ਆਫੀਸ਼ੀਅਲਸ ਖਿਲਾਫ ਇਨ-ਪਰਸਨ ਅਤੇ ਔਨਲਾਈਨ ਵਰਤੀ ਜਾਣ ਵਾਲੀ ਮਾੜੀ ਸ਼ਬਦਾਵਲੀ ਨੂੰ ਬਹੁਤ ਆਮ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਸਰੀ ਵਿੱਚ ਹੀ ਕਾਉਂਸਿਲ ਦੇ ਮੈਂਬਰ ਅਤੇ ਉਹ ਖੁਦ ਮਨਜੂਰ ਨਾ ਕੀਤੇ ਜਾ ਸਕਣ ਵਾਲੀਆਂ ਟਿੱਪਣੀਆਂ ਦਾ ਨਿਸ਼ਾਨਾ ਬਣ ਚੁੱਕੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਸਿਆਸਤਦਾਨਾਂ ਖਿਲਾਫ ਇਸ ਪ੍ਰਕਾਰ ਦਾ ਰਵਈਆ ਚੰਗੇ ਲੋਕਾਂ ਨੂੰ ਸਿਆਸਤ 'ਚ ਐਂਟਰੀ ਤੋਂ ਰੋਕਣ ਦਾ ਕੰਮ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਦੇ ਵਿਚਾਰਾਂ ਨਾਲ ਸਹਿਮਤ ਨਾ ਹੋਣਾ ਲੋਕਤੰਤਰ ਦਾ ਹਿੱਸਾ ਹੈ ਪਰ ਜਿਸ ਪ੍ਰਕਾਰ ਨਾਲ ਫਰੀਲੈਂਡ ਨੂੰ ਮਾੜੇ ਸ਼ਬਦ ਦਾ ਨਿਸ਼ਾਨਾ ਬਣਾਇਆ ਗਿਆ, ਉਹ ਲੋਕਤੰਤਰ ਦਾ ਹਿੱਸਾ ਨਹੀਂ ਹੋ ਸਕਦਾ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link