17.72C Vancouver
ADS

May 12, 2020 1:52 AM -

ਵਿਕਟੋਰੀਆ 'ਚ ਰੈਸਟੋਰੈਂਟਾਂ ਲਈ ਵਧੇਰੇ ਜਗ੍ਹਾ ਪ੍ਰਦਾਨ ਕਰਨ ਸੰਬੰਧੀ ਮੇਅਰ ਲੀਜ਼ਾ ਹੈਲਪਸ ਦੀ ਹਾਮੀ

Share On
mayor-lisa-helps-says-vicotria-ready-to-give-restaurants-open-spaces
A Pallet Coffee Roasters location is pictured in Vancouver, Monday, May 4, 2020. After about a month and a half hiatus from serving coffee, Vancouver's Pallet Coffee Roasters plans to reopen partially five of its cafes later this week in an effort to bring in more revenue as it works toward paying another month of rent on limited sales. THE CANADIAN PRESS/Jonathan Hayward

ਵਿਕਟੋਰੀਆ ਦੀ ਮੇਅਰ ਲੀਜ਼ਾ ਹੈਲਪਸ ਦਾ ਕਹਿਣਾ ਹੈ ਕਿ ਕਾਉਂਸਿਲ (council) ਨੇ ਤਿਆਰੀ ਖਿੱਚ ਲਈ ਹੈ ਅਤੇ ਜਲਦੀ ਹੀ ਇੱਕ ਪਲੈਨ ਨੂੰ ਮਨਜ਼ੂਰੀ ਦੇ ਦਿੱਤੀ ਜਾਵੇਗੀ, ਜਿਸਦੇ ਆਸਰੇ ਰੈਸਟੂਰੈਂਟਾਂ (restaurants) ਨੂੰ ਫਿਜ਼ੀਕਲ ਡਿਟੈਨਸਿੰਗ ਦੇ ਧਿਆਨ ਰੱਖਣ ਦੇ ਮੱਦੇਨਜ਼ਰ, ਲੋਕਾਂ ਦੇ ਬੈਠਣ ਲਈ ਬਾਹਰੀ ਜਗ੍ਹਾ 'ਚ ਵਾਧਾ ਕੀਤਾ ਜਾਵੇਗਾ।

ਹੈਲਪਸ ਦਾ ਕਹਿਣਾ ਹੈ ਕਿ ਕੋਵਿਡ-19 ਰਿਕਵਰੀ ਪਲੈਨ ਆਸਰੇ ਰੈਸਟੂਰੈਂਟਾਂ ਅਤੇ ਪੱਬਾਂ (restaurants and pubs) ਨੂੰ ਇਜਾਜ਼ਤ ਹੋਵੇਗੀ ਕਿ ਓਪਨ ਏਅਰ ਡਾਈਨਿੰਗ (open-air dining) ਨੂੰ ਸਾਈਡਵਾਕਸ, ਪਾਰਕਿੰਗ ਲੌਟਸ ਅਤੇ ਬੰਦ ਪੈਣ ਗਲੀਆਂ ਜਾਂ ਸੜਕਾਂ ਤੱਕ ਵਧਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਸਟਾਫ ਨੂੰ ਆਖਿਆ ਗਿਆ ਹੈ ਕਿ ਵਧੇਰੇ ਤਰੀਕਿਆਂ ਦੀ ਭਾਲ ਕੀਤੀ ਜਾਵੇ ਤਾਂ ਜੋ ਇੰਡਸਟਰੀ ਦੇ ਫੇਰ ਸ਼ੁਰੂ ਹੋਣ 'ਤੇ ਗਾਹਕਾਂ (customers) ਦਾ ਚੰਗਾ ਸਵਾਗਤ ਹੋ ਸਕੇ।

ਵੈਨਕੂਵਰ ਸਿਟੀ ਕਾਉਂਸਿਲ ਵੀ ਰੈਸਟੂਰੈਂਟਾਂ ਲਈ ਵਧੇਰੇ ਜਗ੍ਹਾ ਉਪਲੱਬਧ ਕਰਵਾਉਣ ਸੰਬੰਧੀ ਚਰਚਾ ਕਰਨ 'ਤੇ ਵਿਚਾਰ ਕਰ ਰਹੀ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link