11.73C Vancouver
ADS

Nov 10, 2022 1:42 AM - Connect News

ਮੇਅਰ ਬ੍ਰੈਂਡਾ ਲੌਕ ਨੇ ਰੀਮੈਂਬਰੈਂਸ ਡੇਅ 'ਤੇ ਸਰੀ 'ਚ ਹੋ ਰਹੇ ਸਮਾਗਮਾਂ ਦੇ ਵੇਰਵੇ ਕੀਤੇ ਸਾਂਝੇ, ਲੋਕਾਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦਾ ਦਿੱਤਾ ਸੱਦਾ

Share On
mayor-locke-encourages-people-to-attend-one-of-the-remembrance-day-ceremonies
The City of Surrey is encouraging residents to take part in one of the various Remembrance Day ceremonies taking place across the city this Friday. (Photo - City of Surrey)

ਸਿਟੀ ਆਫ ਸਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਰੀਮੈਂਬਰੈਂਸ ਡੇਅ ਮੌਕੇ ਕੁਝ ਸਮਾਂ ਕੱਢ ਕੇ ਉਸ ਦਿਨ ਹੋ ਰਹੇ ਰੀਮੈਂਬਰੈਂਸ ਡੇਅ ਸਮਾਗਮਾਂ ਦਾ ਹਿੱਸਾ ਬਣਿਆ ਜਾਵੇ।

ਸਰੀ ਦੇ ਵਿੱਚ ਰੀਮੈਂਬਰੈਂਸ ਡੇਅ ਮੌਕੇ 17610 56A ਐਵੀਨਿਊ 'ਤੇ ਵੈਟਰਨਸ ਸਕਵੇਅਰ, 16671 ਓਲਡ ਮੈਕਲੈਲਨ ਰੋਡ 'ਤੇ ਸਰੀ ਸੈਂਟਰ ਸਿਮਿਟਰੀ, 13633 ਗਰੌਸਵੈਨਰ ਰੋਡ 'ਤੇ ਵੌਲੀ ਸੈਨੋਟੈਫ, ਅਤੇ 2643 128 ਸਟ੍ਰੀਟ 'ਤੇ ਸਥਿਤ ਰਾਇਲ ਕਨੇਡੀਅਨ ਲਿਜਨ ਕ੍ਰੀਸੈਂਟ ਬਰਾਂਚ 'ਤੇ ਰੀਮੈਂਬਰੈਂਸ ਡੇਅ ਦੇ ਮੌਕੇ ਸਮਾਗਮ ਹੋਣਗੇ।

ਇਹ ਸਮਾਗਮ ਸਵੇਰ 10 ਵਜੇ ਤੋਂ ਦੁਪਹਿਰ 1 ਵਜੇ ਦਰਮਿਆਨ ਹੋਣਗੇ ਅਤੇ ਟਰੈਡੀਸ਼ਨਲ ਢੰਗ ਨਾਲ ਸਵੇਰ 11 ਵਜੇ 2 ਮਿੰਟ ਦਾ ਮੌਨ ਰੱਖਿਆ ਜਾਵੇਗਾ।

ਮੇਅਰ ਬ੍ਰੈਂਡਾ ਲੌਕ ਨੇ ਕਿਹਾ ਕਿ ਹਰ ਸਾਲ ਸਰੀ ਦੇ ਨਿਵਾਸੀ ਇਕੱਤਰ ਹੋਂਦੇ ਹਨ ਤਾਂ ਜੋ ਦੇਸ਼ ਦੀ ਸੇਵਾ ਕਰਨ ਵਾਲੇ ਮੈਂਬਰਾਂ ਨੂੰ ਯਾਦ ਕੀਤਾ ਜਾ ਸਕੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ 'ਆਓ ਇਸ ਸ਼ੁੱਕਰਵਾਰ ਆਪਾਂ ਸਭ ਪਰਿਵਾਰਾਂ ਸਮੇਤ ਸਮਾਂ ਕੱਢੀਏ ਅਤੇ ਉਨ੍ਹਾਂ ਲੋਕਾਂ ਨੂੰ ਯਾਦ ਕਰੀਏ ਜਿੰਨਾ ਦੇਸ਼ ਲਈ ਸਭ ਤੋਂ ਵੱਡੀ ਕੁਰਬਾਨੀ ਦਿੱਤੀ।'

ਸ਼ਹਿਰ ਵਿੱਚ ਹੋ ਰਹੇ ਰੀਮੈਂਬਰੈਂਸ ਡੇਅ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਮੇਅਰ ਬ੍ਰੈਂਡਾ ਲੌਕ ਨੇ ਇਲਾਕੇ ਦੇ ਲੋਕਾਂ ਨੂੰ ਉਤਸ਼ਾਹਤ ਕੀਤਾ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link